ਸਰਕਾਰੀ ਬ੍ਰਿਜਿੰਦਰਾ ਕਾਲਜ ’ਚ ਸੰਵਿਧਾਨ ਦਿਵਸ ਮਨਾਇਆ
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਦੇ ਐਨ. ਐਸ.
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਦੇ ਐਨ.ਐਸ.ਐਸ. ਵਿਭਾਗ ਵਲੋਂ ਸੰਵਿਧਾਨ ਦਿਵਸ ਮਨਾਇਆ ਗਿਆ। ਇਸ ਮੌਕੇ ਐਨ.ਐਸ.ਐਸ. ਵਲੰਟੀਅਰਾਂ ਅਤੇ ਕਾਲਜ ਦੇ ਸਟਾਫ਼ ਵਲੋਂ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਦਾ ਸਮੂਹਿਕ ਉਚਾਰਨ ਕੀਤਾ ਗਿਆ ਅਤੇ ਸੰਵਿਧਾਨ ਦਿਵਸ ਦੀ ਸਹੁੰ ਚੁੱਕੀ ਗਈ। ਇਸ ਤੋਂ ਇਲਾਵਾ ਵਿਦਿਆਰਥੀਆਂ ਵਿਚ ਸੰਵਿਧਾਨ ਪ੍ਰਤੀ ਜਾਗਰੂਕਤਾ ਵਧਾਉਣ ਲਈ ਕੁਇਜ਼ ਗਤੀਵਿਧੀਆਂ ਵੀ ਕਰਵਾਈਆਂ ਗਈਆਂ। ਪ੍ਰਿੰਸੀਪਲ ਡਾ. ਪੂਜਾ ਭੱਲਾ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਭਾਰਤੀ ਸੰਵਿਧਾਨ ਸਾਡੇ ਲੋਕਤੰਤਰ ਦੀ ਨੀਂਹ ਹੈ ਅਤੇ ਇਹ ਸਾਨੂੰ ਨਿਆਂ, ਆਜ਼ਾਦੀ, ਸਮਾਨਤਾ ਅਤੇ ਭਾਈਚਾਰੇ ਦੇ ਸਿਧਾਂਤਾਂ ’ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਇਕ ਜ਼ਿੰਮੇਵਾਰ ਨਾਗਰਿਕ ਬਣਨ ਅਤੇ ਦੇਸ਼ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਐਨ.ਐਸ.ਐਸ. ਕੋਆਰਡੀਨੇਟਰ ਪ੍ਰੋ. ਹਿਮਾਂਸ਼ੂ ਨਾਗਪਾਲ ਨੇ ਕਿਹਾ ਕਿ ਸੰਵਿਧਾਨ ਦਿਵਸ ਮਨਾਉਣ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸੰਵਿਧਾਨ ਦੇ ਮੂਲ ਸਿਧਾਂਤਾਂ ਅਤੇ ਉਨ੍ਹਾਂ ਦੇ ਨਾਗਰਿਕ ਫ਼ਰਜ਼ਾਂ ਪ੍ਰਤੀ ਜਾਗਰੂਕ ਕਰਨਾ ਹੈ। ਇਸ ਮੌਕੇ ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਪ੍ਰੋ. ਮਨਿੰਦਰ ਕੌਰ, ਡਾ. ਵੀਰਪਾਲ ਕੌਰ ਅਤੇ ਪ੍ਰੋ. ਗਗਨਦੀਪ ਸਿੰਘ ਵੀ ਹਾਜ਼ਰ ਸਨ।