ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੇ ਵਿਕਾਸ ਅਤੇ ਭਾਈਚਾਰਕ ਸ਼ਾਂਝ ਦਾ ਪ੍ਰਤੀਕ- ਸ਼ਤਾਬ
ਬਰਗਾੜੀ, 26 ਨਵੰਬਰ (ਲਖਵਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਟਕਸਾਲੀ ਆਗੂ ਸੁਰਜੀਤ ਸਿੰਘ ਸ਼ਤਾਬ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਹੋਏ ਗੱਠਜੋੜ ’ਤੇ ਖੁਸ਼ੀਂ ਪ੍ਰਗਟ ਕਰਦਿਆਂ ਕਿਹਾ ਕਿ ਇਹ ਗੱਠਜੋੜ ਪੰਜਾਬ ਦੇ ਵਿਕਾਸ ਅਤੇ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ। ਪੰਜਾਬ ਵਿਚ ਜਦੋਂ ਵੀ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਸਾਂਝੀ ਸਰਕਾਰ ਬਣੀ ਹੈ ਤਾਂ ਪੰਜਾਬ ਦਾ ਅਥਾਹ ਵਿਕਾਸ ਹੋਇਆ ਹੈ ਅਤੇ ਲੋਕਾਂ ਦੀ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਹੋਈ ਹੈ।
ਬਰਗਾੜੀ, 26 ਨਵੰਬਰ (ਲਖਵਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਟਕਸਾਲੀ ਆਗੂ ਸੁਰਜੀਤ ਸਿੰਘ ਸ਼ਤਾਬ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਹੋਏ ਗੱਠਜੋੜ ’ਤੇ ਖੁਸ਼ੀਂ ਪ੍ਰਗਟ ਕਰਦਿਆਂ ਕਿਹਾ ਕਿ ਇਹ ਗੱਠਜੋੜ ਪੰਜਾਬ ਦੇ ਵਿਕਾਸ ਅਤੇ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ। ਪੰਜਾਬ ਵਿਚ ਜਦੋਂ ਵੀ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਸਾਂਝੀ ਸਰਕਾਰ ਬਣੀ ਹੈ ਤਾਂ ਪੰਜਾਬ ਦਾ ਅਥਾਹ ਵਿਕਾਸ ਹੋਇਆ ਹੈ ਅਤੇ ਲੋਕਾਂ ਦੀ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਹੋਈ ਹੈ। ਪੰਜਾਬ ਵਿਚ ਭਾਈਵਾਲ ਸਰਕਾਰ ਬਣਨ ’ਤੇ ਸਵ. ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਕੇਂਦਰ ਤੋਂ ਬਹੁਤ ਵੱਡੇ ਪ੍ਰੋਜੈਕਟ ਪੰਜਾਬ ਵਿਚ ਆਏ ਅਤੇ ਪੰਜਾਬ ਨੇ ਬਹੁਤ ਵਿਕਾਸ ਕੀਤਾ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਵੱਡੇ ਬਾਦਲ ਸਾਹਿਬ ਦੀ ਸੋਚ ਅਨੁਸਾਰ ਪੰਜਾਬ ਦਾ ਵਿਕਾਸ ਅਤੇ ਭਾਈਚਾਰਕ ਸਾਂਝ ਚਾਹੁੰਦੇ ਹਨ। ਪੰਜਾਬ ਦੇ ਲੋਕ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਵਿਚ ਅਕਾਲੀ ਦਲ ਭਾਜਪਾ ਦੀ ਸਾਂਝੀ ਸਰਕਾਰ ਬਣਾਉਣਗੇ।