26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਦਸਮੇਸ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਮਨੋਰੰਜਨ ਫੇਰਾ ਲਗਾਇਆ

ਕੋਟਕਪੂਰਾ, 26 ਨਵੰਬਰ (ਰਿੰਕੂ ਮਲਹੋਤਰਾ)- ਭਾਰਤੀ ਜਨਤਾ ਪਾਰਟੀ ਵਲੋਂ ਆਉਂਦੀਆਂ ਵਿਧਾਨ ਸਭਾ ਚੋਣਾਂ ਨੂੰ ਵੇਖਦਿਆਂ ਕੋਟਕਪੂਰਾ ਹਲਕਾ ਇੰਚਾਰਜ ਭਾਈ ਰਾਹੁਲ ਸਿੰਘ ਸਿੱਧੂ ਦੇ ਦਫ਼ਤਰ ਵਿਖੇ ਪਾਰਟੀ ਦੀਆਂ ਹਰ ਜਥੇਬੰਦੀਆਂ ਨੂੰ ਮਜ਼ਬੂਤ ਕਰਨ ਤਹਿਤ ਮੀਟਿੰਗ ਹੋਈ। ਮੀਟਿੰਗ ’ਚ ਵਿਸ਼ੇਸ਼ ਤੌਰ ’ਤੇ ਭਾਜਪਾ ਪੰਜਾਬ ਤੇ ਚੰਡੀਗੜ੍ਹ ਦੇ ਜਨਰਲ ਸਕੱਤਰ (ਸੰਗਠਨ) ਮੰਥਰੀ ਸ੍ਰੀਨਿਵਾਸੁਲੂ ਪੁੱਜੇ ਅਤੇ ਪਾਰਟੀ ਦੀਆਂ ਗਤੀਵਿਧੀਆਂ ਪ੍ਰਤੀ ਵਿਸਥਾਰ ਪੂਰਵਕ ਜਾਣਕਾਰੀ ਹਾਸਿਲ ਕੀਤੀ।

Ad Position 21
No active advertisement
ਅਜੀਤ ਡੈਸਕ 27-11-2026
ਕੋਟਕਪੂਰਾ, 26 ਨਵੰਬਰ (ਰਿੰਕੂ ਮਲਹੋਤਰਾ)- ਭਾਰਤੀ ਜਨਤਾ ਪਾਰਟੀ ਵਲੋਂ ਆਉਂਦੀਆਂ ਵਿਧਾਨ ਸਭਾ ਚੋਣਾਂ ਨੂੰ ਵੇਖਦਿਆਂ ਕੋਟਕਪੂਰਾ ਹਲਕਾ ਇੰਚਾਰਜ ਭਾਈ ਰਾਹੁਲ ਸਿੰਘ ਸਿੱਧੂ ਦੇ ਦਫ਼ਤਰ ਵਿਖੇ ਪਾਰਟੀ ਦੀਆਂ ਹਰ ਜਥੇਬੰਦੀਆਂ ਨੂੰ ਮਜ਼ਬੂਤ ਕਰਨ ਤਹਿਤ ਮੀਟਿੰਗ ਹੋਈ। ਮੀਟਿੰਗ ’ਚ ਵਿਸ਼ੇਸ਼ ਤੌਰ ’ਤੇ ਭਾਜਪਾ ਪੰਜਾਬ ਤੇ ਚੰਡੀਗੜ੍ਹ ਦੇ ਜਨਰਲ ਸਕੱਤਰ (ਸੰਗਠਨ) ਮੰਥਰੀ ਸ੍ਰੀਨਿਵਾਸੁਲੂ ਪੁੱਜੇ ਅਤੇ ਪਾਰਟੀ ਦੀਆਂ ਗਤੀਵਿਧੀਆਂ ਪ੍ਰਤੀ ਵਿਸਥਾਰ ਪੂਰਵਕ ਜਾਣਕਾਰੀ ਹਾਸਿਲ ਕੀਤੀ। ਉਨ੍ਹਾਂ ਬੂਥ ਪੱਧਰ ’ਤੇ ਕਮੇਟੀਆਂ ਦਾ ਗਠਨ, ਨਵੇਂ ਮੈਂਬਰਾਂ ਨੂੰ ਹੋਰ ਜੋੜਨ ਅਤੇ ਬੂਥਾਂ ਦੇ ਨਿਰਮਾਣ ਕਮੇਟੀਆਂ ਦੇ ਗਠਨ, ਮੈਂਬਰਸ਼ਿਪ ਮੁਹਿੰਮ ਅਤੇ ਵੋਟਰਾਂ ਨਾਲ ਸਿੱਧਾ ਸੰਪਰਕ ਕਰਨ ਸਬੰਧੀ ਵਿਸਥਾਰ ਨਾਲ ਵਿਉਂਤਬੰਦੀ ਉਲੀਕੀ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ’ਤੇ ਜਾ ਕੇ ਪਾਰਟੀ ਦੀ ਜਥੇਬੰਦੀ ਨੂੰ ਮਜ਼ਬੂਤ ਕੀਤਾ ਜਾਵੇ, ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਜਾਵੇ ਤਾਂ ਜੋ ਕੇਂਦਰ ਤੋਂ ਆ ਰਹੀਆਂ ਸਹੂਲਤਾਂ ਲੋਕਾਂ ਨੂੰ ਪੂਰੇ ਤਰੀਕੇ ਨਾਲ ਮਿਲ ਸਕਣ। ਇਸ ਮੌਕੇ ਭਾਈ ਰਾਹੁਲ ਸਿੰਘ ਸਿੱਧੂ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਸੰਨੀ ਬਰਾੜ, ਭਾਜਪਾ ਪੰਜਾਬ ਆਗੂ ਸੁਨੀਤਾ ਗਰਗ ਸਮੇਤ ਉੱਚ ਆਗੂ ਹਾਜ਼ਰ ਸਨ। ਰਾਹੁਲ ਸਿੱਧੂ ਨੇ ਕਿਹਾ ਕਿ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਲੋਕ ਪੂਰੀ ਤਰ੍ਹਾਂ ਨਾਲ ਖੁਸ਼ ਹਨ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਮਨਜੀਤ ਨੇਗੀ, ਵਨੀਤ ਮਿੱਤਲ, ਅੰਮ੍ਰਿਤ ਲਾਲ ਸ਼ਰਮਾ, ਮੋਨੂ, ਅਸ਼ਵਨੀ ਸ਼ਰਮਾ, ਸ਼ਮਸ਼ੇਰ ਸਿੰਘ, ਬੂਟਾ ਸਿੰਘ, ਅਮਨ ਬਰਾੜ, ਜੀਵਨ ਗਰਗ, ਜਸਵਿੰਦਰ ਸਿੰਘ ਗੋਲਾ, ਕਾਲਾ ਤੋਂ ਇਲਾਵਾ ਯੂਥ ਬਲਾਕ ਪੱਧਰੀ ਜਥੇਬੰਦੀਆਂ ਦੇ ਆਗੂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੰਵਿਧਾਨ ਦਿਵਸ ’ਤੇ ਐਸ.ਡੀ.ਐਮ.ਨੇ ਕਰਮਚਾਰੀਆਂ ਨੂੰ ਚੁਕਵਾਈ ਸਹੁੰ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੇ ਵਿਕਾਸ ਅਤੇ ਭਾਈਚਾਰਕ ਸ਼ਾਂਝ ਦਾ ਪ੍ਰਤੀਕ- ਸ਼ਤਾਬ
Ad Position 24