26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸੰਵਿਧਾਨ ਦਿਵਸ ’ਤੇ ਐਸ.ਡੀ.ਐਮ.ਨੇ ਕਰਮਚਾਰੀਆਂ ਨੂੰ ਚੁਕਵਾਈ ਸਹੁੰ

ਕੋਟਕਪੂਰਾ, 26 ਨਵੰਬਰ (ਮੋਹਰ ਸਿੰਘ ਗਿੱਲ, ਹਰਪ੍ਰੀਤ ਸਿੰਘ ਚਾਨਾ)-ਭਾਰਤੀ ਸੰਵਿਧਾਨ ਦਿਵਸ ’ਤੇ ਸਥਾਨਕ ਐਸ. ਡੀ.

Ad Position 21
No active advertisement
ਅਜੀਤ ਡੈਸਕ 27-11-2026
ਕੋਟਕਪੂਰਾ, 26 ਨਵੰਬਰ (ਮੋਹਰ ਸਿੰਘ ਗਿੱਲ, ਹਰਪ੍ਰੀਤ ਸਿੰਘ ਚਾਨਾ)-ਭਾਰਤੀ ਸੰਵਿਧਾਨ ਦਿਵਸ ’ਤੇ ਸਥਾਨਕ ਐਸ. ਡੀ. ਐਮ ਜਸਪਾਲ ਸਿੰਘ ਬਰਾੜ, ਪੀ.ਸੀ.ਐਸ ਉਪ ਮੰਡਲ ਮੈਜਿਸਟ੍ਰੇਟ ਕੋਟਕਪੂਰਾ ਦੀ ਅਗਵਾਈ ਵਿਚ ਦਫ਼ਤਰ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਐਸ.ਡੀ.ਐਮ ਵਲੋਂ ਦਫ਼ਤਰ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੰਵਿਧਾਨ ਦੀ ਪ੍ਰਸਤਾਵਨਾ ਦੀ ਸਹੁੰ ਚੁਕਵਾਈ ਅਤੇ ਭਾਰਤੀ ਸੰਵਿਧਾਨ ਦੀ ਮਹੱਤਤਾ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਹਰ ਸਾਲ 26 ਨਵੰਬਰ ਨੂੰ ਦੇਸ਼ ਭਰ ਵਿਚ ਸੰਵਿਧਾਨ ਦਿਵਸ ਮਨਾਇਆ ਜਾਂਦਾ ਹੈ। ਇਸ ਦਿਨ 1949 ਵਿਚ ਭਾਰਤੀ ਸੰਵਿਧਾਨ ਸਭਾ ਵਲੋਂ ਭਾਰਤੀ ਸੰਵਿਧਾਨ ਨੂੰ ਅਪਣਾਇਆ ਗਿਆ ਸੀ, ਜੋ 26 ਜਨਵਰੀ 1950 ਨੂੰ ਲਾਗੂ ਹੋਇਆ। ਉਨ੍ਹਾਂ ਸਮੂਹ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰੀ ਮੁਲਾਜ਼ਮ ਹੋਣ ਦੇ ਨਾਤੇ ਸਾਡੀ ਇਹ ਅਹਿਮ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਸੰਵਿਧਾਨ ਵਿਚ ਦਰਜ ਮੂਲ ਸਿਧਾਂਤਾਂ ਦੀ ਪਾਲਣਾ ਕਰੀਏ ਅਤੇ ਆਪਣੀਆਂ ਸਰਕਾਰੀ ਡਿਊਟੀਆਂ ਪੂਰੀ ਇਮਾਨਦਾਰੀ, ਨਿਰਪੱਖਤਾ ਅਤੇ ਤਨਦੇਹੀ ਨਾਲ ਨਿਭਾਈਏ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਂਦੇ ਸਮੇਂ ਕਿਸੇ ਵੀ ਤਰ੍ਹਾਂ ਦਾ ਭੇਦਭਾਵ ਨਹੀਂ ਕਰਨਾ ਚਾਹੀਦਾ ਅਤੇ ਹਰੇਕ ਵਿਅਕਤੀ ਨਾਲ ਬਰਾਬਰ ਦਾ ਵਿਵਹਾਰ ਕਰਨਾ ਚਾਹੀਦਾ ਹੈ। ਸਮਾਗਮ ਦੇ ਅੰਤ ਵਿਚ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸੰਵਿਧਾਨ ਦੇ ਮੂਲ ਸਿਧਾਂਤਾਂ ਦੀ ਪਾਲਣਾ ਕਰਨ, ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਮਜ਼ਬੂਤ ਬਣਾਉਣ ਅਤੇ ਦੇਸ਼ ਦੀ ਤਰੱਕੀ ਵਿਚ ਆਪਣਾ ਬਣਦਾ ਯੋਗਦਾਨ ਪਾਉਣ ਦਾ ਅਹਿਦ ਕੀਤਾ। ਇਸ ਮੌਕੇ ਨਾਇਬ ਤਹਿਸੀਲਦਾਰ ਗੁਰਚਰਨ ਸਿੰਘ ਬਰਾੜ, ਰਾਜਵਿੰਦਰ ਸਿੰਘ ਰੀਡਰ, ਹਰੀਸ਼ ਕੁਮਾਰ ਸੁਪਰਡੈਂਟ ਗਰੇਡ-2, ਮੋਹਨ ਲਾਲ ਜੂਨੀਅਰ ਸਹਾਇਕ, ਵਰੁਣ ਕੁਮਾਰ ਕਲਰਕ, ਪ੍ਰਦੀਪ ਕੁਮਾਰ, ਕੰਵਲ, ਅਮਿਤ ਕੁਮਾਰ ਸਮੇਤ ਸਮੂਹ ਕਰਮਚਾਰੀ ਤਹਿਸੀਲ ਦਫ਼ਤਰ ਕੋਟਕਪੂਰਾ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੋਗਾ ਰੈਲੀ ’ਚ ਮੁੱਖ ਮੰਤਰੀ ਪੰਜਾਬ ਦੇ ਵਿਰੋਧ ਤੋਂ ਡਰੀ ਸਰਕਾਰ ਨੇ ਮੁਲਾਜ਼ਮ ਆਗੂ ਘਰਾਂ ’ਚ ਕੀਤੇ ਨਜ਼ਰਬੰਦ ਅਗਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਮਨੋਰੰਜਨ ਫੇਰਾ ਲਗਾਇਆ
Ad Position 24