26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਮੋਗਾ ਰੈਲੀ ’ਚ ਮੁੱਖ ਮੰਤਰੀ ਪੰਜਾਬ ਦੇ ਵਿਰੋਧ ਤੋਂ ਡਰੀ ਸਰਕਾਰ ਨੇ ਮੁਲਾਜ਼ਮ ਆਗੂ ਘਰਾਂ ’ਚ ਕੀਤੇ ਨਜ਼ਰਬੰਦ

ਫ਼ਰੀਦਕੋਟ, 26 ਨਵੰਬਰ (ਸਰਬਜੀਤ ਸਿੰਘ)- ਮੋਗਾ ਵਿਖੇ ਆਮ ਆਦਮੀ ਪਾਰਟੀ ਵਲੋਂ ਕਰਵਾਈ ਜਾ ਰਹੀ ਰੈਲੀ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਰੋਧ ਤੋਂ ਘਬਰਾਈ ਪੰਜਾਬ ਸਰਕਾਰ ਨੇ ਮੁਲਾਜ਼ਮ ਆਗੂਆਂ ਨੂੰ ਸਵੇਰੇ ਹੀ ਘਰਾਂ ਵਿਚ ਨਜ਼ਰਬੰਦ ਕਰਨ ਲਈ ਉਨ੍ਹਾਂ ਦੇ ਘਰ ਪੁਲਿਸ ਭੇਜੀ ਗਈ ਅਤੇ ਉਨ੍ਹਾਂ ਨੂੰ ਘਰੋਂ ਬਾਹਰ ਤੱਕ ਨਹੀਂ ਨਿਕਲਣ ਦਿੱਤਾ। ਜਿਸ ਦਾ ਵੱਖੋ-ਵੱਖ ਜਥੇਬੰਦੀਆਂ ਵਲੋਂ ਵਿਰੋਧ ਵੀ ਕੀਤਾ ਜਾ ਰਿਹਾ ਹੈ।

Ad Position 21
No active advertisement
?????? ਪੁਲਿਸ ਵਲੋਂ ਘਰ ’ਚ ਨਜ਼ਰਬੰਦ ਕੀਤੇ ਅਧਿਆਪਕ ਆਗੂ ਦੇ ਹੱਕ ’ਚ ਪਹੁੰਚੇ ਹੋਰ ਅਧਿਆਪਕ। ਤਸਵੀਰ : ਸਰਬਜੀਤ ਸਿੰਘ 27-11-2026
ਫ਼ਰੀਦਕੋਟ, 26 ਨਵੰਬਰ (ਸਰਬਜੀਤ ਸਿੰਘ)- ਮੋਗਾ ਵਿਖੇ ਆਮ ਆਦਮੀ ਪਾਰਟੀ ਵਲੋਂ ਕਰਵਾਈ ਜਾ ਰਹੀ ਰੈਲੀ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਰੋਧ ਤੋਂ ਘਬਰਾਈ ਪੰਜਾਬ ਸਰਕਾਰ ਨੇ ਮੁਲਾਜ਼ਮ ਆਗੂਆਂ ਨੂੰ ਸਵੇਰੇ ਹੀ ਘਰਾਂ ਵਿਚ ਨਜ਼ਰਬੰਦ ਕਰਨ ਲਈ ਉਨ੍ਹਾਂ ਦੇ ਘਰ ਪੁਲਿਸ ਭੇਜੀ ਗਈ ਅਤੇ ਉਨ੍ਹਾਂ ਨੂੰ ਘਰੋਂ ਬਾਹਰ ਤੱਕ ਨਹੀਂ ਨਿਕਲਣ ਦਿੱਤਾ। ਜਿਸ ਦਾ ਵੱਖੋ-ਵੱਖ ਜਥੇਬੰਦੀਆਂ ਵਲੋਂ ਵਿਰੋਧ ਵੀ ਕੀਤਾ ਜਾ ਰਿਹਾ ਹੈ। ਫ਼ਰੀਦਕੋਟ ਪੁਲਿਸ ਵਲੋਂ ਵੀ ਸਵੇਰੇ 6 ਵਜੇ ਹੀ ਪੁਲਿਸ ਭੇਜ ਕੇ ਸੁਖਵਿੰਦਰ ਸਿੰਘ ਸੁੱਖੀ ਜ਼ਿਲ੍ਹਾ ਪ੍ਰਧਾਨ ਡੈਮੋਕਰੇਟਿਕ ਟੀਚਰ ਫ਼ਰੰਟ ਨੂੰ ਘਰ ਵਿਚ ਹੀ ਨਜ਼ਰਬੰਦ ਕੀਤਾ ਗਿਆ। ਜਥੇਬੰਦੀ ਦੇ ਆਗੂਆਂ ਨੂੰ ਸੁਨੇਹਾ ਲੱਗਣ ’ਤੇ ਜਥੇਬੰਦੀ ਦੇ ਜ਼ਿਲ੍ਹਾ ਕਮੇਟੀ ਮੈਂਬਰ ਅਤੇ ਹੋਰ ਆਗੂ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ ਦੇ ਘਰ ਪਹੁੰਚੇ ਅਤੇ ਪੁਲਿਸ ਨਾਲ ਗੱਲਬਾਤ ਕੀਤੀ ਤਾਂ ਪਤਾ ਲੱਗਿਆ ਕਿ ਪੰਜਾਬ ਸਰਕਾਰ ਵਲੋਂ ਮੋਗਾ ਵਿਖੇ ਕੀਤੀ ਜਾ ਰਹੀ ਰੈਲੀ ਵਿਚ ਵਿਰੋਧ ਦਰਜ ਕਰਵਾਉਣ ਤੋਂ ਰੋਕਣ ਲਈ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ ਨੂੰ ਡਿਟੇਨ ਕੀਤਾ ਗਿਆ ਹੈ। ਸੁਖਵਿੰਦਰ ਸਿੰਘ ਸੁੱਖੀ ਨੇ ਦੱਸਿਆ ਕਿ ਜਥੇਬੰਦੀ ਵਲੋਂ ਅਜਿਹਾ ਕੋਈ ਵੀ ਪ੍ਰੋਗਰਾਮ ਨਹੀਂ ਉਲੀਕਿਆ ਗਿਆ ਸੀ ਅਤੇ ਜੇਕਰ ਉਨ੍ਹਾਂ ਨੇ ਰੈਲੀ ਵਿਚ ਵਿਰੋਧ ਕਰਨ ਜਾਣਾ ਹੁੰਦਾ ਤਾਂ ਜਥੇਬੰਦੀ ਵਲੋਂ ਐਲਾਨ ਕਰਕੇ ਹੀ ਜਾਇਆ ਜਾਣਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਕੀਤੇ ਕੁਚੱਜੇ ਕੰਮਾਂ ਤੋਂ ਆਪ ਹੀ ਘਬਰਾਈ ਪਈ ਹੈ। ਜਥੇਬੰਦੀ ਦੇ ਆਗੂਆਂ ਨੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਜਥੇਬੰਦੀ ਦੇ ਜਨਰਲ ਸਕੱਤਰ ਗਗਨ ਪਾਹਵਾ ਨੇ ਦੱਸਿਆ ਕਿ ਸਰਕਾਰ ਲੋਕ ਸੰਘਰਸ਼ ਨੂੰ ਕੁਚਲਣ ਲਈ ਕਿਸੇ ਵੀ ਤਰ੍ਹਾਂ ਦੇ ਹੱਥ ਕੰਡੇ ਅਪਨਾਉਣ ਲਈ ਤਿਆਰ ਹੈ। ਸਰਕਾਰ ਮੁਲਾਜ਼ਮਾਂ ਦੇ ਵਿਰੋਧ ਤੋਂ ਡਰ ਰਹੀ ਹੈ ਅਤੇ ਬੁਰੀ ਤਰ੍ਹਾਂ ਘਬਰਾਈ ਹੋਈ ਹੈ ਤਾਂ ਕਰਕੇ ਹੀ ਅਜਿਹੇ ਬੇ-ਤੁਕੇ ਫ਼ੈਸਲੇ ਲਏ ਜਾ ਰਹੇ ਹਨ। ਆਗੂਆਂ ਨੇ ਕਿਹਾ ਕਿ ਹੋਰ ਵੀ ਕਈ ਥਾਵਾਂ ’ਤੇ ਮੁਲਾਜ਼ਮ ਤੇ ਪੈਨਸ਼ਨਰ ਆਗੂਆਂ ਨੂੰ ਘਰਾਂ ਵਿਚ ਨਜ਼ਰਬੰਦ ਕੀਤਾ ਗਿਆ ਹੈ। ਜਿਸ ਦੀ ਉਹ ਪੁਰਜ਼ੋਰ ਨਿਖੇਧੀ ਕਰਦੇ ਹਨ। ਆਗੂਆਂ ਨੇ ਪੁਲਿਸ ਅਤੇ ਪ੍ਰਸ਼ਾਸਨ ਦੁਆਰਾ ਇਕ ਅਧਿਆਪਕ ਨੂੰ ਡਿਊਟੀ ’ਤੇ ਜਾਣ ਤੋਂ ਰੋਕਣ ਦੀ ਇਸ ਕਾਰਵਾਈ ਨੂੰ ਨਜਾਇਜ਼ ਕਰਾਰ ਦਿੰਦੇ ਹੋਏ ਇਸਦੀ ਨਿਖੇਧੀ ਕੀਤੀ। ਅਧਿਆਪਕਾਂ ਵਲੋਂ ਜ਼ੋਰ ਪਾਉਣ ਤੋਂ ਬਾਅਦ ਪੁਲਿਸ ਵਲੋਂ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ ਨੂੰ ਡਿਊਟੀ ’ਤੇ ਜਾਣ ਦੀ ਆਗਿਆ ਦਿੱਤੀ ਗਈ ਅਤੇ ਨਾਲ ਪੁਲਿਸ ਮੁਲਾਜ਼ਮ ਭੇਜੇ ਗਏ। ਇਸ ਮੌਕੇ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਹਰਜਸਦੀਪ ਸਿੰਘ, ਪੁਰਾਣੀ ਪੈਨਸ਼ਨ ਕਮੇਟੀ ਦੇ ਪ੍ਰਧਾਨ ਗੁਰਤੇਜ ਸਿੰਘ ਖਹਿਰਾ, ਪੀ.ਐਸ.ਐਸ.ਐਫ਼. ਦੇ ਪ੍ਰਧਾਨ ਜਤਿੰਦਰ ਸਿੰਘ, ਬਲਾਕ ਪ੍ਰਧਾਨ ਕੁਲਦੀਪ ਸਿੰਘ ਘਣੀਆ, ਅਜਾਇਬ ਸਿੰਘ, ਵਿੱਤ ਸਕੱਤਰ ਪ੍ਰਦੀਪ ਸਿੰਘ, ਪ੍ਰੈਸ ਸਕੱਤਰ ਲਵਕਰਨ ਸਿੰਘ, ਲਖਵਿੰਦਰ ਪਾਲ, ਨਵਪ੍ਰੀਤ ਬਰਾੜ, ਪ੍ਰਵੀਨ ਕੁਮਾਰ, ਦੀਪਕ ਕੁਮਾਰ, ਗੁਰਸੇਵਕ ਸਿੰਘ, ਮਨਪ੍ਰੀਤ ਸਿੰਘ, ਅਰਸਦੀਪ ਸਿੰਘ, ਸਵਰਨਪਾਲ ਸਿੰਘ, ਰਜਿੰਦਰ ਸਿੰਘ ਸੰਘਾ, ਰਵੀ ਕੁਮਾਰ, ਪਰਦਮਨਪਾਲ ਸਿੰਘ, ਗੁਰਸ਼ਰਨਜੀਤ ਸਿੰਘ ਅਤੇ ਹੋਰ ਅਧਿਆਪਕ ਆਗੂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਅਧਿਆਪਕਾਂ ਤੋਂ ਲਏ ਜਾ ਰਹੇ ਗੈਰ-ਵਿੱਦਿਆਕ ਕੰਮਾਂ ਤੋਂ ਸਿੱਖਿਆ ਪ੍ਰਣਾਲੀ ’ਤੇ ਉੱਠੇ ਸਵਾਲ ਅਗਲੀ ਖ਼ਬਰ ਸੰਵਿਧਾਨ ਦਿਵਸ ’ਤੇ ਐਸ.ਡੀ.ਐਮ.ਨੇ ਕਰਮਚਾਰੀਆਂ ਨੂੰ ਚੁਕਵਾਈ ਸਹੁੰ
Ad Position 24