26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਸੋਸ਼ਲ ਕਰਮਚਾਰੀ ਕੱਲ੍ਹ ਮੁੰਡੀਆਂ ਕਲਾਂ ਧਰਨਾ ਦੇਣਗੇ ਵਾਈ.ਐਸ. ਪਬਲਿਕ ਸਕੂਲ ਥਾਂਦੇਵਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਫ਼ਰੀਦਕੋਟ, 26 ਨਵੰਬਰ (ਸਰਬਜੀਤ ਸਿੰਘ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿਚ ਨਿਰੋਲ ਠੇਕਾ ਅਧਾਰਤ ਪੋਸਟਾਂ (ਬੀ ਆਰ ਸੀ, ਆਈ ਈ ਸੀ, ਸੀ ਡੀ ਐਸ ) ’ਤੇ ਸੇਵਾਵਾਂ ਨਿਭਾਅ ਰਹੇ ਸੋਸ਼ਲ ਕਰਮਚਾਰੀਆਂ ਨੇ ਪੰਜਾਬ ਸਰਕਾਰ ਦੁਆਰਾ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਨੂੰ ਆਮ ਲੋਕਾਂ ਸਾਹਮਣੇ ਰੱਖਣ ਲਈ ਪਿੰਡ ਮੁੰਡੀਆਂ ਕਲਾਂ ਵਿਖੇ 28 ਨਵੰਬਰ 2026 ਨੂੰ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਰਿਹਾਇਸ਼ ਦੇ ਅੱਗੇ ਧਰਨੇ ਦਾ ਐਲਾਨ ਕੀਤਾ ਹੈ। ਇਸ ਦਾ ਮੁੱਖ ਕਾਰਨ ਜਥੇਬੰਦੀ ਦੇ ਆਗੂ ਸੂਬਾ ਪ੍ਰੈਸ ਸਕੱਤਰ ਗੁਰਤੇਜ ਪੱਖੀ ਕਲਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪਹਿਲਾਂ ਤੋਂ ਹੀ ਘੱਟ ਤਨਖਾਹਾਂ ਤੇ ਕੰਮ ਕਰਦੇ ਸੋਸ਼ਲ ਕਰਮਚਾਰੀਆਂ ਦੀ ਤਨਖਾਹ ’ਤੇ ਵੱਡਾ ਕੱਟ ਲਗਾਇਆ ਹੋਇਆ ਹੈ।

Ad Position 21
No active advertisement
ਵਾਈ.ਐਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਿੰਡ ਥਾਂਦੇਵਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮ ’ਚ ਹਾਜ਼ਰ ਸਕੂਲ ਲਈ ਵਿਦਿਆਰਥੀ। ਅਜੀਤ ਤਸਵੀਰ 27-11-2026
ਫ਼ਰੀਦਕੋਟ, 26 ਨਵੰਬਰ (ਸਰਬਜੀਤ ਸਿੰਘ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿਚ ਨਿਰੋਲ ਠੇਕਾ ਅਧਾਰਤ ਪੋਸਟਾਂ (ਬੀ ਆਰ ਸੀ, ਆਈ ਈ ਸੀ, ਸੀ ਡੀ ਐਸ ) ’ਤੇ ਸੇਵਾਵਾਂ ਨਿਭਾਅ ਰਹੇ ਸੋਸ਼ਲ ਕਰਮਚਾਰੀਆਂ ਨੇ ਪੰਜਾਬ ਸਰਕਾਰ ਦੁਆਰਾ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਨੂੰ ਆਮ ਲੋਕਾਂ ਸਾਹਮਣੇ ਰੱਖਣ ਲਈ ਪਿੰਡ ਮੁੰਡੀਆਂ ਕਲਾਂ ਵਿਖੇ 28 ਨਵੰਬਰ 2026 ਨੂੰ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਰਿਹਾਇਸ਼ ਦੇ ਅੱਗੇ ਧਰਨੇ ਦਾ ਐਲਾਨ ਕੀਤਾ ਹੈ। ਇਸ ਦਾ ਮੁੱਖ ਕਾਰਨ ਜਥੇਬੰਦੀ ਦੇ ਆਗੂ ਸੂਬਾ ਪ੍ਰੈਸ ਸਕੱਤਰ ਗੁਰਤੇਜ ਪੱਖੀ ਕਲਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪਹਿਲਾਂ ਤੋਂ ਹੀ ਘੱਟ ਤਨਖਾਹਾਂ ਤੇ ਕੰਮ ਕਰਦੇ ਸੋਸ਼ਲ ਕਰਮਚਾਰੀਆਂ ਦੀ ਤਨਖਾਹ ’ਤੇ ਵੱਡਾ ਕੱਟ ਲਗਾਇਆ ਹੋਇਆ ਹੈ। ਸਾਲ 2023 ਤੋਂ ਫੀਲਡ ਡਿਊਟੀ ਹੋਣ ਕਾਰਨ ਮਿਲਣ ਵਾਲਾ ਸਫ਼ਰੀ ਭੱਤਾ ਅਤੇ ਹੋਰ ਭੱਤੇ, ਪ੍ਰੋਗ੍ਰੈਸ ਦੇ ਅਧਾਰ ’ਤੇ ਮਿਲਣ ਵਾਲਾ ਸਾਲਾਨਾ ਤਨਖਾਹ ਵਾਧਾ ਰੋਕ ਰੱਖੇ ਹਨ। ਜਿਸ ਨਾਲ ਭਾਰੀ ਆਰਥਿਕ ਨੁਕਸਾਨ ਹੋ ਰਿਹਾ ਹੈ। ਜਿਵੇਂ ਜਿਵੇਂ ਮਹਿੰਗਾਈ ਵਧ ਰਹੀ ਹੈ, ਕਰਮਚਾਰੀਆਂ ਦੀਆਂ ਤਨਖਾਹਾਂ ਘੱਟ ਰਹੀਆਂ ਹਨ। ਯੂਨੀਅਨ ਨੇ ਮੰਗ ਕੀਤੀ ਹੈ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿਚ ਠੇਕਾ ਅਧਾਰਤ ਪੋਸਟਾਂ ’ਤੇ ਕੰਮ ਕਰਦੇ ਕਰਮਚਾਰੀਆਂ ਦੀਆਂ ਤਨਖਾਹਾਂ ਵਿਚ ਵਾਧਾ ਕਰੇ ਜਾਂ ਰੂਲਾਂ ਸਮੇਤ ਪੱਕਾ ਕਰੇ। ਸੋਸ਼ਲ ਕਰਮਚਾਰੀਆਂ ਦੇ ਵਿਚੋਂ 10 ਸਾਲਾ ਸੇਵਾਵਾਂ ਪੂਰੀਆਂ ਕਰ ਚੁੱਕੇ ਕਰਮਚਾਰੀਆਂ ਨੂੰ ਸਿਰਫ ਨਾਂਅ ਦੇ ਹੀ ਪੱਕਾ ਕੀਤਾ ਹੈ, ਕੋਈ ਭੱਤਾ ਨਾ ਦੇ ਕੇ ਸਰਕਾਰ ਨੇ ਨਿੰਦਣਯੋਗ ਕੰਮ ਕੀਤਾ ਹੈ। ਸਰਕਾਰ ਨਾਲ ਭਾਵੇਂ ਹੁਣ ਤੱਕ ਕਾਫੀ ਪੈਨਲ ਮੀਟਿੰਗਾਂ ਹੋਣ ਦੇ ਬਾਵਜੂਦ ਕੋਈ ਹੱਲ ਨਾ ਹੋਣ ਕਾਰਨ ਮੁੰਡੀਆਂ ਵਿਖੇ ਰੱਖੇ ਗਏ ਧਰਨੇ ਵਿਚ ਵੱਡੇ ਪੱਧਰ ਤੇ ਸੋਸ਼ਲ ਕਰਮਚਾਰੀ ਸ਼ਾਮਿਲ ਹੋਣਗੇ ਅਤੇ ਸਰਕਾਰ ਦਾ ਜੰਮ ਕੇ ਵਿਰੋਧ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਨਾਲ ਵਿਰੋਧੀ ਪਾਰਟੀਆਂ ਦੀ ਨੀਂਦ ਉੱਡੀ- ਅਕਾਲੀ ਆਗੂ ਅਗਲੀ ਖ਼ਬਰ ਅਧਿਆਪਕਾਂ ਤੋਂ ਲਏ ਜਾ ਰਹੇ ਗੈਰ-ਵਿੱਦਿਆਕ ਕੰਮਾਂ ਤੋਂ ਸਿੱਖਿਆ ਪ੍ਰਣਾਲੀ ’ਤੇ ਉੱਠੇ ਸਵਾਲ
Ad Position 24