ਹਰਦੇਵ ਸਿੰਘ ਬਰਾੜ ਘਣੀਏ ਵਾਲਾ ਸਤਲੁਜ ਮਿਸਲ ਦੇ ਜ਼ਿਲ੍ਹਾ ਜਥੇਬੰਦਕ ਸਕੱਤਰ ਨਿਯੁਕਤ
ਪੰਜਗਰਾਈਂ ਕਲਾਂ, 26 ਨਵੰਬਰ (ਸੁਖਮੰਦਰ ਸਿੰਘ ਬਰਾੜ)-ਮਿਸਲ ਸਤਲੁਜ ਪਾਰਟੀ ਵਲੋਂ ਆਪਣੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਅਤੇ ਪਾਰਟੀ ਦੀ ਗਤੀਵਿਧੀਆਂ ਨੂੰ ਤੇਜ਼ ਕਰਨ ਦੇ ਉਦੇਸ਼ ਨਾਲ਼ ਵੱਖ-ਵੱਖ ਅਹੁਦੇਦਾਰਾਂ ਨੂੰ ਨਿਯੁਕਤ ਕੀਤਾ ਗਿਆ। ਇਨ੍ਹਾਂ ਨਿਯੁਕਤੀਆਂ ਤਹਿਤ ਪਿੰਡ ਘਣੀਏ ਵਾਲਾ ਦੇ ਸੀਨੀਅਰ ਆਗੂ ਹਰਦੇਵ ਸਿੰਘ ਬਰਾੜ ਨੂੰ ਮੋਗਾ ਜ਼ਿਲ੍ਹੇ ਦੇ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ।
ਪੰਜਗਰਾਈਂ ਕਲਾਂ, 26 ਨਵੰਬਰ (ਸੁਖਮੰਦਰ ਸਿੰਘ ਬਰਾੜ)-ਮਿਸਲ ਸਤਲੁਜ ਪਾਰਟੀ ਵਲੋਂ ਆਪਣੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਅਤੇ ਪਾਰਟੀ ਦੀ ਗਤੀਵਿਧੀਆਂ ਨੂੰ ਤੇਜ਼ ਕਰਨ ਦੇ ਉਦੇਸ਼ ਨਾਲ਼ ਵੱਖ-ਵੱਖ ਅਹੁਦੇਦਾਰਾਂ ਨੂੰ ਨਿਯੁਕਤ ਕੀਤਾ ਗਿਆ। ਇਨ੍ਹਾਂ ਨਿਯੁਕਤੀਆਂ ਤਹਿਤ ਪਿੰਡ ਘਣੀਏ ਵਾਲਾ ਦੇ ਸੀਨੀਅਰ ਆਗੂ ਹਰਦੇਵ ਸਿੰਘ ਬਰਾੜ ਨੂੰ ਮੋਗਾ ਜ਼ਿਲ੍ਹੇ ਦੇ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ। ਇਸ ਨਿਯੁਕਤੀ ਦਾ ਸਵਾਗਤ ਕਰਦਿਆਂ ਪਾਰਟੀ ਦੇ ਵੱਖ-ਵੱਖ ਆਗੂਆਂ ਵਲੋਂ ਜਥੇਬੰਦੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਦਾ ਧੰਨਵਾਦ ਕੀਤਾ। ਆਪਣੀ ਇਸ ਨਿਯੁਕਤੀ ’ਤੇ ਹਰਦੇਵ ਸਿੰਘ ਬਰਾੜ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ਼ ਨਿਭਾਉਣਗੇ। ਜ਼ਿਕਰਯੋਗ ਹੈ ਕਿ ਹਰਦੇਵ ਸਿੰਘ ਬਰਾੜ ਮਿਸਲ ਸਤਲੁਜ ਦੇ ਕਿਸਾਨ ਵਿੰਗ ਦੇ ਸੂਬਾਈ ਜਨਰਲ ਸਕੱਤਰ ਦੇ ਅਹੁਦੇ ’ਤੇ ਕਾਰਜਸ਼ੀਲ ਹਨ।