26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਐਸ.ਬੀ.ਆਰ.ਐਸ. ਕਾਲਜ ਘੁੱਦੂਵਾਲਾ ਵਿਖੇ ਸੰਵਿਧਾਨ ਦਿਵਸ ਮਨਾਇਆ

ਸਾਦਿਕ, 26 ਨਵੰਬਰ (ਆਰ. ਐਸ.

Ad Position 21
No active advertisement
ਅਜੀਤ ਡੈਸਕ 27-11-2026
ਸਾਦਿਕ, 26 ਨਵੰਬਰ (ਆਰ.ਐਸ.ਧੁੰਨਾ)- ਐਸ.ਬੀ.ਆਰ.ਐਸ. ਕਾਲਜ ਫ਼ਾਰ ਵੂਮੈਨ ਘੁੱਦੂਵਾਲਾ ਵਿਖੇ ਸੰਵਿਧਾਨ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਨੂੰ ਭਾਰਤੀ ਸੰਵਿਧਾਨ ਦੀ ਮਹੱਤਤਾ, ਸਮਾਨਤਾ, ਨਾਗਰਿਕਾਂ ਦੇ ਅਧਿਕਾਰਾਂ ਅਤੇ ਫਰਜ਼ਾਂ, ਆਜ਼ਾਦੀ ਅਤੇ ਨਿਆਂ ਦੇ ਸਿਧਾਂਤਾਂ ਬਾਰੇ ਜਾਣਕਾਰੀ ਦਿੱਤੀ ਗਈ। ਵਿਦਿਆਰਥਣਾਂ ਨੂੰ ਸੰਵਿਧਾਨ ਪ੍ਰਤੀ ਸਤਿਕਾਰ ਰੱਖਣ ਅਤੇ ਇਕ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ ਗਿਆ। ਸਮਾਗਮ ਦੌਰਾਨ ਪ੍ਰੋਗਰਾਮ ਅਫ਼ਸਰ ਪਿਆਰੀ ਕੌਰ ਅਤੇ ਕੰਵਲਜੀਤ ਕੌਰ ਨੇ ਵਿਦਿਆਰਥਣਾਂ ਨੂੰ ਸੰਵਿਧਾਨ ਦੇ ਮਹੱਤਵ ਅਤੇ ਇਸ ਵਿਚ ਦਰਜ ਮੂਲਭੂਤ ਅਧਿਕਾਰਾਂ ਤੇ ਫਰਜ਼ਾਂ ਬਾਰੇ ਜਾਗਰੂਕ ਕੀਤਾ। ਇਸ ਮੌਕੇ ਪ੍ਰਿੰਸੀਪਲ ਨਵਨੀਤ ਕੌਰ ਢਿੱਲੋਂ ਨੇ ਵਿਦਿਆਰਥਣਾਂ ਨੂੰ ਸੰਵਿਧਾਨ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸੰਵਿਧਾਨ ਵਿਚ ਦਰਜ ਮੂਲਭੂਤ ਅਧਿਕਾਰਾਂ ਦੇ ਨਾਲ-ਨਾਲ ਮੂਲ ਫਰਜ਼ਾਂ ਦੀ ਪਾਲਣਾ ਕਰਨ ਦਾ ਸੰਦੇਸ਼ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਸਮੇਤ ਵੱਖ-ਵੱਖ ਗੁਰਧਾਮਾਂ ਵਿਖੇ ਨਤਮਸਤਕ ਹੋਏ ਲੋਕ ਗਾਇਕ ਦਲਵਿੰਦਰ ਦਿਆਲਪੁਰੀ ਅਗਲੀ ਖ਼ਬਰ ਪਟਵਾਰ ਯੂਨੀਅਨ ਤਹਿਸੀਲ ਕੋਟਕਪੂਰਾ ਦੇ ਨਿਰਮਲਜੀਤ ਸਿੰਘ ਪ੍ਰਧਾਨ ਬਣੇ
Ad Position 24