ਮੇਲਾ ਮਾਘੀ ਦੌਰਾਨ ਖਾਣ-ਪੀਣ ਦੀਆਂ ਵਸਤਾਂ ਦੇ ਸੈਂਪਲ ਭਰਨ ਦੀ ਮੰਗ
ਸ੍ਰੀ ਮੁਕਤਸਰ ਸਾਹਿਬ, 26 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿਚ ਕੰਮ ਕਰਦੇ ਦਫ਼ਤਰੀ ਸਟਾਫ਼ ਨੂੰ ਆਊਟਸੋਰਸ ਕਰਮਚਾਰੀਆਂ ਸੰਬੰਧੀ ਬਣਾਈ ਗਈ ਨੀਤੀ ਵਿਚੋਂ ਬਾਹਰ ਕਰਨ ਦੇ ਫ਼ੈਸਲੇ ਵਿਰੁੱਧ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਸੰਬੰਧੀ 27 ਨਵੰਬਰ ਨੂੰ ਪੰਜਾਬ ਭਰ ਵਿਚ ਕਾਰਜਕਾਰੀ ਇੰਜੀਨੀਅਰਾਂ ਦੇ ਦਫ਼ਤਰਾਂ ਅੱਗੇ ਰੋਸ ਧਰਨੇ ਦਿੱਤੇ ਜਾਣਗੇ।
ਸ੍ਰੀ ਮੁਕਤਸਰ ਸਾਹਿਬ, 26 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿਚ ਕੰਮ ਕਰਦੇ ਦਫ਼ਤਰੀ ਸਟਾਫ਼ ਨੂੰ ਆਊਟਸੋਰਸ ਕਰਮਚਾਰੀਆਂ ਸੰਬੰਧੀ ਬਣਾਈ ਗਈ ਨੀਤੀ ਵਿਚੋਂ ਬਾਹਰ ਕਰਨ ਦੇ ਫ਼ੈਸਲੇ ਵਿਰੁੱਧ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਸੰਬੰਧੀ 27 ਨਵੰਬਰ ਨੂੰ ਪੰਜਾਬ ਭਰ ਵਿਚ ਕਾਰਜਕਾਰੀ ਇੰਜੀਨੀਅਰਾਂ ਦੇ ਦਫ਼ਤਰਾਂ ਅੱਗੇ ਰੋਸ ਧਰਨੇ ਦਿੱਤੇ ਜਾਣਗੇ। ਇਸ ਬਾਰੇ ਜਾਣਕਾਰੀ ਦਿੰਦਿਆਂ ਯੂਨੀਅਨ ਦੀ ਜ਼ਿਲ੍ਹਾ ਇਕਾਈ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਬਲਜੀਤ ਸਿੰਘ ਭੱਟੀ, ਜ਼ਿਲ੍ਹਾ ਜਨਰਲ ਸਕੱਤਰ ਸੁਰਜੀਤ ਸਿੰਘ ਤੱਖੀ ਅਤੇ ਜ਼ਿਲ੍ਹਾ ਪ੍ਰੈਸ ਸਕੱਤਰ ਬਿਕਰਮਜੀਤ ਸਿੰਘ ਕਪੂਰ ਨੇ ਦੱਸਿਆ ਕਿ ਇਸ ਸੰਬੰਧੀ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਵਿਚ ਪੰਜਾਬ ਭਰ ਤੋਂ ਸੂਬਾ ਆਗੂਆਂ, ਜ਼ਿਲ੍ਹਾ ਪ੍ਰਧਾਨਾਂ ਤੇ ਜ਼ਿਲ੍ਹਾ ਜਨਰਲ ਸਕੱਤਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਮੁਲਾਜ਼ਮਾਂ ਦੀਆਂ ਮੰਗਾਂ ਤੇ ਸਰਕਾਰ ਦੀਆਂ ਨੀਤੀਆਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਪਰਸੋਨਲ ਵਿਭਾਗ ਵਲੋਂ 24 ਨਵੰਬਰ ਨੂੰ ਦਫ਼ਤਰਾਂ ਵਿਚ ਕੰਮ ਕਰਦੇ ਦਫ਼ਤਰੀ ਸਟਾਫ਼ ਨੂੰ ਆਊਟਸੋਰਸ ਕਰਮਚਾਰੀਆਂ ਲਈ ਬਣਾਈ ਗਈ ਨੀਤੀ ਵਿਚੋਂ ਬਾਹਰ ਕਰਨ ਦੇ ਫ਼ੈਸਲੇ ਕਾਰਨ ਮੁਲਾਜ਼ਮਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਦੇ ਵਿਰੋਧ ਵਿਚ ਯੂਨੀਅਨ ਦੀ ਦਫ਼ਤਰੀ ਸਬ-ਕਮੇਟੀ ਵਲੋਂ 27 ਨਵੰਬਰ ਨੂੰ ਪੰਜਾਬ ਦੇ ਸਮੂਹ ਕਾਰਜਕਾਰੀ ਇੰਜੀਨੀਅਰਾਂ ਦੇ ਦਫ਼ਤਰਾਂ ਅੱਗੇ ਰੋਸ ਧਰਨੇ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਯੂਨੀਅਨ ਵਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੰਡਲ ਨੰਬਰ 1 ਤੇ 2 ਦੇ ਕਾਰਜਕਾਰੀ ਇੰਜੀਨੀਅਰਾਂ ਦੇ ਦਫ਼ਤਰਾਂ ਅੱਗੇ ਮੇਨ ਵਾਟਰ ਵਰਕਸ ਕੋਟਕਪੂਰਾ ਰੋਡ ਵਿਖੇ ਧਰਨਾ ਦਿੱਤਾ ਜਾਵੇਗਾ। ਇਸ ਵਿਚ ਜ਼ਿਲ੍ਹੇ ਦੇ ਸਮੂਹ ਆਊਟਸੋਰਸ ਅਤੇ ਇਨਲਿਸਟਮੈਂਟ ਕਾਮੇ ਸ਼ਮੂਲੀਅਤ ਕਰਨਗੇ। ਇਸ ਮੌਕੇ ਸੁਰਜੀਤ ਸਿੰਘ ਤੱਖੀ ਨੇ ਕਿਹਾ ਕਿ ਸਮੂਹ ਆਊਟਸੋਰਸ ਤੇ ਇਨਲਿਸਟਮੈਂਟ ਕਾਮਿਆਂ ਨੂੰ ਸੰਬੰਧਿਤ ਨੀਤੀ ਵਿਚ ਸ਼ਾਮਿਲ ਕਰਵਾਉਣ ਤੇ ਉਨ੍ਹਾਂ ਨੂੰ ਰੈਗੂਲਰ ਕਰਵਾਉਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।