ਸਾਬਕਾ ਸੈਨਿਕਾਂ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਕੰਟੀਨ ਦੀ ਸਹੂਲਤ ਦੇਣ ਦੀ ਮੰਗ
ਸ੍ਰੀ ਮੁਕਤਸਰ ਸਾਹਿਬ, 26 ਨਵੰਬਰ (ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਵਿਖੇ ਸਾਬਕਾ ਸੈਨਿਕ ਪਰਿਵਾਰਾਂ ਲਈ ਕੰਟੀਨ ਦੀ ਸਹੂਲਤ ਮੁੜ ਬਹਾਲ ਕਰਨ ਤੇ ਹੋਰ ਮੰਗਾਂ ਨੂੰ ਲੈ ਕੈ ਸਾਬਕਾ ਸੈਨਿਕ ਭਲਾਈ ਵਿੰਗ ਦੀ ਭਾਈ ਮਹਾਂ ਸਿੰਘ ਹਾਲ ਵਿਖੇ ਬਲਵੰਤ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਇਸ ਮੌਕੇ ਸੇਵਾ ਮੁਕਤ ਫ਼ੌਜੀ ਦੀ ਮੌਤ ’ਤੇ ਦਿੱਤੀ ਜਾਂਦੀ ਸਲਾਮੀ ਦੀ ਰਸਮ ਨੂੰ ਵੀ ਜਲਦ ਸ਼ੁਰੂ ਕਰਵਾਉਣ ਦੀ ਮੰਗ ਕੀਤੀ ਗਈ।
ਸ੍ਰੀ ਮੁਕਤਸਰ ਸਾਹਿਬ, 26 ਨਵੰਬਰ (ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਵਿਖੇ ਸਾਬਕਾ ਸੈਨਿਕ ਪਰਿਵਾਰਾਂ ਲਈ ਕੰਟੀਨ ਦੀ ਸਹੂਲਤ ਮੁੜ ਬਹਾਲ ਕਰਨ ਤੇ ਹੋਰ ਮੰਗਾਂ ਨੂੰ ਲੈ ਕੈ ਸਾਬਕਾ ਸੈਨਿਕ ਭਲਾਈ ਵਿੰਗ ਦੀ ਭਾਈ ਮਹਾਂ ਸਿੰਘ ਹਾਲ ਵਿਖੇ ਬਲਵੰਤ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਇਸ ਮੌਕੇ ਸੇਵਾ ਮੁਕਤ ਫ਼ੌਜੀ ਦੀ ਮੌਤ ’ਤੇ ਦਿੱਤੀ ਜਾਂਦੀ ਸਲਾਮੀ ਦੀ ਰਸਮ ਨੂੰ ਵੀ ਜਲਦ ਸ਼ੁਰੂ ਕਰਵਾਉਣ ਦੀ ਮੰਗ ਕੀਤੀ ਗਈ। ਸਾਬਕਾ ਫ਼ੌਜੀਆਂ ਨੂੰ ਸੇਵਾ ਮੁਕਤੀ ਉਪਰੰਤ ਸਕਿਉਰਿਟੀ ਡਿਊਟੀ ਕਰਨ ਲਈ ਅਸਲਾ ਲਾਇਸੰਸ ਪਹਿਲ ਦੇ ਆਧਾਰ ’ਤੇ ਦਿੱਤੇ ਜਾਣ ਦੀ ਵੀ ਮੰਗ ਕੀਤੀ ਗਈ। ਇਸ ਮੌਕੇ ਸਾਬਕਾ ਸੈਨਿਕ ਭਲਾਈ ਵਿੰਗ ਪੰਜਾਬ ਦੇ ਪ੍ਰਧਾਨ ਅਵਤਾਰ ਸਿੰਘ ਫਕਰਸਰ ਅਤੇ ਜਨਰਲ ਸਕੱਤਰ ਕ੍ਰਿਪਾਲ ਸਿੰਘ ਨੇ ਵੀ ਅਹਿਮ ਮੰਗਾਂ ਸੰਬੰਧੀ ਚਰਚਾ ਕੀਤੀ। ਇਸ ਮੌਕੇ ਕੈਪਟਨ ਦਾਰਾ ਸਿੰਘ, ਨਾਇਬ ਸੂਬੇਦਾਰ ਪਾਲ ਸਿੰਘ, ਨਾਇਬ ਸੂਬੇਦਾਰ ਬਲਜਿੰਦਰ ਸਿੰਘ ਭੱਟੀ, ਹੌਲਦਾਰ ਕੁਲਵੰਤ ਸਿੰਘ, ਸੂਬੇਦਾਰ ਰਾਜਪਾਲ ਸਿੰਘ, ਨਾਇਬ ਸੂਬੇਦਾਰ ਬਲਜੀਤ ਸਿੰਘ ਮਹਾਂਬੱਧਰ, ਹੌਲਦਾਰ ਚਰਨਜੀਤ ਸਿੰਘ ਸਣੇ ਹੋਰ ਆਗੂ ਵੀ ਮੌਜੂਦ ਸਨ।