26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸੇਂਟ ਫ਼ਰੀਦ ਕਾਨਵੈਂਟ ਸਕੂਲ ਵਿਖੇ ਫੈਂਸੀ ਡਰੈੱਸ ਮੁਕਾਬਲਾ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 26 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਅਬੋਹਰ ਰੋਡ ਸਥਿਤ ਸੇਂਟ ਫ਼ਰੀਦ ਕਾਨਵੈਂਟ ਸਕੂਲ ਵਿਖੇ ਨਰਸਰੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦਾ ਫੈਂਸੀ ਡਰੈੱਸ ਮੁਕਾਬਲਾ ਕਰਵਾਇਆ ਗਿਆ। ਇਸ ਦੌਰਾਨ ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਵੱਖ-ਵੱਖ ਰੰਗ-ਬਿਰੰਗੀਆਂ ਤੇ ਆਕਰਸ਼ਕ ਪੁਸ਼ਾਕਾਂ ਪਹਿਨ ਕੇ ਆਪਣੀ ਕਲਾ, ਰਚਨਾਤਮਕਤਾ ਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 27-11-2026
ਸ੍ਰੀ ਮੁਕਤਸਰ ਸਾਹਿਬ, 26 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਅਬੋਹਰ ਰੋਡ ਸਥਿਤ ਸੇਂਟ ਫ਼ਰੀਦ ਕਾਨਵੈਂਟ ਸਕੂਲ ਵਿਖੇ ਨਰਸਰੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦਾ ਫੈਂਸੀ ਡਰੈੱਸ ਮੁਕਾਬਲਾ ਕਰਵਾਇਆ ਗਿਆ। ਇਸ ਦੌਰਾਨ ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਵੱਖ-ਵੱਖ ਰੰਗ-ਬਿਰੰਗੀਆਂ ਤੇ ਆਕਰਸ਼ਕ ਪੁਸ਼ਾਕਾਂ ਪਹਿਨ ਕੇ ਆਪਣੀ ਕਲਾ, ਰਚਨਾਤਮਕਤਾ ਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਪਿੰਡ ਗੋਨਿਆਣਾ ਦੇ ਸਰਪੰਚ ਤਰਸੇਮ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਮੁਕਾਬਲੇ ਵਿਚ ਬੱਚਿਆਂ ਨੇ ਮਹਾਨ ਸ਼ਖ਼ਸੀਅਤਾਂ, ਵੱਖ-ਵੱਖ ਸਮਾਜਿਕ ਪਾਤਰਾਂ ਤੇ ਹੋਰ ਦਿਲਚਸਪ ਰੂਪ ਧਾਰਨ ਕਰਕੇ ਆਪਣੀਆਂ ਪੇਸ਼ਕਾਰੀਆਂ ਦਿੱਤੀਆਂ। ਕਈ ਬੱਚਿਆਂ ਨੇ ਆਪਣੇ ਪਹਿਰਾਵਿਆਂ ਤੇ ਵਿਚਾਰਾਂ ਰਾਹੀਂ ਸਮਾਜ ਨੂੰ ਸਾਰਥਿਕ ਸੰਦੇਸ਼ ਵੀ ਦਿੱਤੇ। ਬੱਚਿਆਂ ਦੇ ਆਤਮ-ਵਿਸ਼ਵਾਸ ਤੇ ਮਨਮੋਹਕ ਅੰਦਾਜ਼ ਨੇ ਹਾਜ਼ਰ ਦਰਸ਼ਕਾਂ ਦਾ ਮਨ ਮੋਹ ਲਿਆ। ਮੁੱਖ ਮਹਿਮਾਨ ਤਰਸੇਮ ਸਿੰਘ ਨੇ ਬੱਚਿਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ਅੰਦਰ ਛੁਪੀ ਪ੍ਰਤਿਭਾ ਨੂੰ ਉਭਾਰਨ ਅਤੇ ਉਨ੍ਹਾਂ ਦੇ ਸਰਬਪੱਖੀ ਵਿਕਾਸ ਵਿੱਚ ਸਹਾਈ ਹੁੰਦੇ ਹਨ। ਉਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡ ਕੇ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕੀਤੀ। ਇਸ ਮੌਕੇ ਸਕੂਲ ਦੇ ਚੇਅਰਮੈਨ ਸੁਰਜ ਸਿੰਘ ਬਰਾੜ, ਡਾਇਰੈਕਟਰ/ਮੈਨੇਜਿੰਗ ਡਾਇਰੈਕਟਰ ਪਰਮਜੀਤ ਕੌਰ ਬਰਾੜ ਅਤੇ ਪ੍ਰਿੰਸੀਪਲ ਜੋਗਿੰਦਰ ਤਨੇਜਾ ਨੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਸਹਿ-ਵਿੱਦਿਅਕ ਗਤੀਵਿਧੀਆਂ ਵੀ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ। ਸਕੂਲ ਪ੍ਰਬੰਧਕਾਂ ਵਲੋਂ ਮੁੱਖ ਮਹਿਮਾਨ ਤਰਸੇਮ ਸਿੰਘ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਦਿਲਜੀਤ ਦੁਸਾਂਝ ਦੇ ਪ੍ਰੋਗਰਾਮਾਂ ਨੂੰ ਮਿਲ ਰਹੇ ਵੱਡੇ ਹੁੰਗਾਰੇ ਨੇ ਪੰਜਾਬੀ ਗਾਇਕੀ ਦਾ ਮਾਣ ਵਧਾਇਆ- ਦਿਆਲਪੁਰੀ ਅਗਲੀ ਖ਼ਬਰ ਗਿੱਦੜਬਾਹਾ ਪਿੰਡ ਅੱਧੀ ਸਦੀ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਬੁਨਿਆਦੀ ਸਹੂਲਤਾਂ ਤੋਂ ਸੱਖਣਾ ਰੇਲਵੇ ਪਟੜੀ ਨੇ ਦੋ ਹਿ...
Ad Position 24