26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਦਿਲਜੀਤ ਦੁਸਾਂਝ ਦੇ ਪ੍ਰੋਗਰਾਮਾਂ ਨੂੰ ਮਿਲ ਰਹੇ ਵੱਡੇ ਹੁੰਗਾਰੇ ਨੇ ਪੰਜਾਬੀ ਗਾਇਕੀ ਦਾ ਮਾਣ ਵਧਾਇਆ- ਦਿਆਲਪੁਰੀ

ਸ੍ਰੀ ਮੁਕਤਸਰ ਸਾਹਿਬ, 26 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪ੍ਰਸਿੱਧ ਗਾਇਕ ਦਿਲਜੀਤ ਦੁਸਾਂਝ ਦੇ ਦੇਸ਼-ਵਿਦੇਸ਼ ਵਿਚ ਹੋ ਰਹੇ ਸੰਗੀਤਕ ਸਮਾਗਮਾਂ ਨੂੰ ਮਿਲ ਰਹੇ ਵੱਡੇ ਹੁੰਗਾਰੇ ਨੇ ਪੰਜਾਬੀ ਗਾਇਕੀ ਦਾ ਮਾਣ ਹੋਰ ਵਧਾਇਆ ਹੈ ਅਤੇ ਦੁਨੀਆ ਭਰ ਵਿਚ ਪੰਜਾਬੀ ਮਾਂ ਬੋਲੀ, ਸੰਗੀਤ, ਸੱਭਿਆਚਾਰ ਅਤੇ ਦਸਤਾਰ ਦੀ ਸ਼ਾਨ ਨੂੰ ਨਵੀਂ ਪਛਾਣ ਦਿੱਤੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪ੍ਰਸਿੱਧ ਪੰਜਾਬੀ ਗਾਇਕ ਦਲਵਿੰਦਰ ਦਿਆਲਪੁਰੀ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ‘ਅਜੀਤ’ ਨਾਲ ਸਾਂਝਾ ਕਰਦਿਆਂ ਕਿਹਾ ਕਿ ਦਿਲਜੀਤ ਦੁਸਾਂਝ ਦੀਆਂ ਪ੍ਰਾਪਤੀਆਂ ਸਮੁੱਚੇ ਪੰਜਾਬੀ ਗਾਇਕੀ ਜਗਤ ਲਈ ਮਾਣ ਵਾਲੀ ਗੱਲ ਹਨ।

Ad Position 21
No active advertisement
ਅਜੀਤ ਡੈਸਕ 27-11-2026
ਸ੍ਰੀ ਮੁਕਤਸਰ ਸਾਹਿਬ, 26 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪ੍ਰਸਿੱਧ ਗਾਇਕ ਦਿਲਜੀਤ ਦੁਸਾਂਝ ਦੇ ਦੇਸ਼-ਵਿਦੇਸ਼ ਵਿਚ ਹੋ ਰਹੇ ਸੰਗੀਤਕ ਸਮਾਗਮਾਂ ਨੂੰ ਮਿਲ ਰਹੇ ਵੱਡੇ ਹੁੰਗਾਰੇ ਨੇ ਪੰਜਾਬੀ ਗਾਇਕੀ ਦਾ ਮਾਣ ਹੋਰ ਵਧਾਇਆ ਹੈ ਅਤੇ ਦੁਨੀਆ ਭਰ ਵਿਚ ਪੰਜਾਬੀ ਮਾਂ ਬੋਲੀ, ਸੰਗੀਤ, ਸੱਭਿਆਚਾਰ ਅਤੇ ਦਸਤਾਰ ਦੀ ਸ਼ਾਨ ਨੂੰ ਨਵੀਂ ਪਛਾਣ ਦਿੱਤੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪ੍ਰਸਿੱਧ ਪੰਜਾਬੀ ਗਾਇਕ ਦਲਵਿੰਦਰ ਦਿਆਲਪੁਰੀ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ‘ਅਜੀਤ’ ਨਾਲ ਸਾਂਝਾ ਕਰਦਿਆਂ ਕਿਹਾ ਕਿ ਦਿਲਜੀਤ ਦੁਸਾਂਝ ਦੀਆਂ ਪ੍ਰਾਪਤੀਆਂ ਸਮੁੱਚੇ ਪੰਜਾਬੀ ਗਾਇਕੀ ਜਗਤ ਲਈ ਮਾਣ ਵਾਲੀ ਗੱਲ ਹਨ। ਉਨ੍ਹਾਂ ਕਿਹਾ ਕਿ ਮੇਰੇ ਸਮੇਤ ਦਿਲਜੀਤ ਦੁਸਾਂਝ, ਰਵਿੰਦਰ ਗਰੇਵਾਲ, ਇੰਦਰਜੀਤ ਨਿੱਕੂ, ਮਨਜੀਤ ਰੂਪੋਵਾਲੀਆ, ਚਮਕੌਰ ਖਟੜਾ, ਲੋਕ ਗਾਇਕਾ ਨਰਿੰਦਰ ਮਾਵੀ ਅਤੇ ਅੰਗਰੇਜ਼ ਅਲੀ ਵਰਗੇ ਕਲਾਕਾਰ ਜਗਦੇਵ ਸਿੰਘ ਜੱਸੋਵਾਲ ਦੀ ਉਪਜ ਹਨ। ਉਨ੍ਹਾਂ ਦੀ ਸਰਪ੍ਰਸਤੀ ਅਤੇ ਪੰਜਾਬੀ ਸੱਭਿਆਚਾਰ ਪ੍ਰਤੀ ਸਮਰਪਣ ਨੇ ਅਨੇਕਾਂ ਕਲਾਕਾਰਾਂ ਨੂੰ ਅੱਗੇ ਵਧਣ ਦਾ ਮੌਕਾ ਦਿੱਤਾ। ਉਨ੍ਹਾਂ ਕਿਹਾ ਕਿ ਜਦੋਂ ਸਾਡੀ ਪੀੜ੍ਹੀ ਦੇ ਕਲਾਕਾਰਾਂ ਵਿਚੋਂ ਕੋਈ ਕਲਾਕਾਰ ਦੁਨੀਆ ਭਰ ਵਿਚ ਆਪਣੀ ਵੱਖਰੀ ਪਛਾਣ ਬਣਾਉਂਦਾ ਹੈ ਤਾਂ ਸਾਨੂੰ ਸਾਰਿਆਂ ਨੂੰ ਬੇਹੱਦ ਖ਼ੁਸ਼ੀ ਹੁੰਦੀ ਹੈ। ਦਲਵਿੰਦਰ ਦਿਆਲਪੁਰੀ ਨੇ ਕਿਹਾ ਕਿ ਦਿਲਜੀਤ ਦੁਸਾਂਝ ਨੇ ਆਪਣੀ ਗਾਇਕੀ, ਅਦਾਕਾਰੀ, ਮਿਹਨਤ ਤੇ ਵਿਲੱਖਣ ਅੰਦਾਜ਼ ਨਾਲ ਪੰਜਾਬੀ ਸੰਗੀਤ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਪਹੁੰਚਾਉਣ ਵਿਚ ਅਹਿਮ ਯੋਗਦਾਨ ਪਾਇਆ ਹੈ। ਵਿਦੇਸ਼ਾਂ ਵਿਚ ਹੋਣ ਵਾਲੇ ਉਨ੍ਹਾਂ ਦੇ ਸਮਾਗਮਾਂ ਦੌਰਾਨ ਵੱਖ-ਵੱਖ ਦੇਸ਼ਾਂ ਦੇ ਲੋਕਾਂ ਵਲੋਂ ਪੰਜਾਬੀ ਗੀਤਾਂ ਨੂੰ ਮਿਲਦਾ ਪਿਆਰ ਇਸ ਗੱਲ ਦਾ ਪ੍ਰਮਾਣ ਹੈ ਕਿ ਸੰਗੀਤ ਦੀ ਕੋਈ ਭਾਸ਼ਾਈ ਜਾਂ ਭੂਗੋਲਿਕ ਸੀਮਾ ਨਹੀਂ ਹੁੰਦੀ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੁਲਿਸ ਵਲੋਂ 149 ਦਿਨਾਂ ਦੌਰਾਨ 946 ਮੁਕੱਦਮੇ ਦਰਜ, 1394 ਮੁਲਜ਼ਮ ਕੀਤੇ ਗ੍ਰਿਫ਼ਤਾਰ-ਐਸ.ਐਸ.... ਅਗਲੀ ਖ਼ਬਰ ਸੇਂਟ ਫ਼ਰੀਦ ਕਾਨਵੈਂਟ ਸਕੂਲ ਵਿਖੇ ਫੈਂਸੀ ਡਰੈੱਸ ਮੁਕਾਬਲਾ ਕਰਵਾਇਆ
Ad Position 24