27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਗੁਰਦੁਆਰਾ ਗੁਰੂ ਕਾ ਖੂਹ ਸਾਹਿਬ ਵਿਖੇ ਦੋ ਰੋਜ਼ਾ ਧਾਰਮਿਕ ਸਮਾਗਮ ਅੱਜ ਤੋਂ-ਬਾਬਾ ਮਨਜੀਤ ਸਿੰਘ

ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਰਣਜੀਤ ਸਿੰਘ ਢਿੱਲੋਂ)-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੌਜੂਦਾ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਸ੍ਰੀ ਬਾਬਾ ਬਕਾਲਾ ਸਾਹਿਬ, ਸੰਤ ਬਾਬਾ ਗੁਰਦੇਵ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਦੀ ਪ੍ਰੇਰਨਾ ਸਦਕਾ ਗੁਰਦੁਆਰਾ ਗੁਰੂ ਕਾ ਖੂਹ ਸਾਹਿਬ ਵਿਖੇ 16ਵਾਂ ਮਹਾਨ ਗੁਰਮਤਿ ਸਮਾਗਮ ਇਸ ਵਾਰ 28 ਤੇ 29 ਨਵੰਬਰ ਦਿਨ ਸ਼ਨਿੱਚਰਵਾਰ ਤੇ ਐਤਵਾਰ ਨੂੰ ਸ਼ਾਮ 6 ਤੋਂ ਰਾਤ 10 ਵਜੇ ਤੱਕ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸਮਾਗਮ ਦੀਆਂ ਤਿਆਰੀਆਂ ਗੁਰਦੁਆਰਾ ਗੁਰੂ ਕਾ ਖੂਹ ਸਾਹਿਬ ਵਿਖੇ ਮੁਕੰਮਲ ਹੋ ਗਈਆਂ ਹਨ।

Ad Position 21
No active advertisement
ਜਾਣਕਾਰੀ ਦਿੰਦੇ ਹੋਏ ਬਾਬਾ ਮਨਜੀਤ ਸਿੰਘ । ਅਜੀਤ ਤਸਵੀਰ 28-11-2026
ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਰਣਜੀਤ ਸਿੰਘ ਢਿੱਲੋਂ)-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੌਜੂਦਾ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਸ੍ਰੀ ਬਾਬਾ ਬਕਾਲਾ ਸਾਹਿਬ, ਸੰਤ ਬਾਬਾ ਗੁਰਦੇਵ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਦੀ ਪ੍ਰੇਰਨਾ ਸਦਕਾ ਗੁਰਦੁਆਰਾ ਗੁਰੂ ਕਾ ਖੂਹ ਸਾਹਿਬ ਵਿਖੇ 16ਵਾਂ ਮਹਾਨ ਗੁਰਮਤਿ ਸਮਾਗਮ ਇਸ ਵਾਰ 28 ਤੇ 29 ਨਵੰਬਰ ਦਿਨ ਸ਼ਨਿੱਚਰਵਾਰ ਤੇ ਐਤਵਾਰ ਨੂੰ ਸ਼ਾਮ 6 ਤੋਂ ਰਾਤ 10 ਵਜੇ ਤੱਕ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸਮਾਗਮ ਦੀਆਂ ਤਿਆਰੀਆਂ ਗੁਰਦੁਆਰਾ ਗੁਰੂ ਕਾ ਖੂਹ ਸਾਹਿਬ ਵਿਖੇ ਮੁਕੰਮਲ ਹੋ ਗਈਆਂ ਹਨ। ਇਸ ਮੌਕੇ ਜਾਣਕਾਰੀ ਦਿੰਦਿਆਂ ਗੁਰਦੁਆਰਾ ਗੁਰੂ ਕਾ ਖੂਹ ਸਾਹਿਬ ਪਾਤਸ਼ਾਹੀ ਦਸਵੀਂ ਦੇ ਮੁੱਖ ਸੇਵਾਦਾਰ ਬਾਬਾ ਮਨਜੀਤ ਸਿੰਘ ਨੇ ਦੱਸਿਆ ਕਿ ਇਸ ਵਾਰ ਸਮਾਗਮ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ ਤੇ ਕਥਾਵਾਚਕ ਸੰਗਤਾਂ ਨੂੰ ਗੁਰਬਾਣੀ ਕਥਾ ਕੀਰਤਨ ਰਾਹੀਂ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਵਿਚ ਭਾਈ ਲਖਵਿੰਦਰ ਸਿੰਘ ਜੀ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗਿਆਨੀ ਜੰਗ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਕਥਾਵਾਚਕ, ਭਾਈ ਮਨਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਹਰਿਮੰਦਰ ਸਾਹਿਬ, ਭਾਈ ਗੁਰਸ਼ਾਨ ਸਿੰਘ ਲੁਧਿਆਣੇ ਵਾਲੇ, ਕਵੀਸ਼ਰ ਮਹਾਕਾਲ ਸੁਖਬੀਰ ਸਿੰਘ ਗੁਰੂ ਨਾਨਕ ਦਲ ਮੜੀਆਂ ਵਾਲੇ, ਰਾਗੀ ਭਾਈ ਜਤਿੰਦਰ ਸਿੰਘ ਸਹਿਜ ਸ੍ਰੀ ਮੁਕਤਸਰ ਸਾਹਿਬ ਵਾਲੇ, ਭਾਈ ਗਗਨਪ੍ਰੀਤ ਸਿੰਘ ਰਾਗੀ ਜਥਾ ਸ੍ਰੀ ਮੁਕਤਸਰ ਸਾਹਿਬ ਤੋਂ ਇਲਾਵਾ ਭਾਈ ਸਤਵਿੰਦਰ ਸਿੰਘ ਨਿਸ਼ਾਨ ਅਕੈਡਮੀ ਔਲਖ ਦਾ ਕੀਰਤਨੀ ਜਥਾ ਵੀ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਨਿਹਾਲ ਕਰੇਗਾ। ਬਾਬਾ ਮਨਜੀਤ ਸਿੰਘ ਨੇ ਦੱਸਿਆ ਕਿ 29 ਨਵੰਬਰ ਨੂੰ 11 ਵਜੇ ਅੰਮ੍ਰਿਤ ਸੰਚਾਰ ਗੁਰਦੁਆਰਾ ਗੁਰੂ ਕਾ ਖੂਹ ਸਾਹਿਬ ਵਿਖੇ ਹੋਵੇਗਾ। ਉਨ੍ਹਾਂ ਦੱਸਿਆ ਕਿ 21 ਤੋਂ 28 ਨਵੰਬਰ ਤੱਕ ਗੁਰਦੁਆਰਾ ਗੁਰੂ ਕਾ ਖੂਹ ਸਾਹਿਬ ਤੋਂ ਸਵੇਰੇ ਚਾਰ ਵਜੇ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੌਰਾਨ ਧਾਰਮਿਕ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ। ਉਨ੍ਹਾਂ ਸੰਗਤਾਂ ਨੂੰ ਇਨ੍ਹਾਂ ਧਾਰਮਿਕ ਸਮਾਗਮਾਂ ਵਿਚ ਵਧ-ਚੜ੍ਹ ਕੇ ਹਾਜ਼ਰੀਆਂ ਲਵਾਉਣ ਦੀ ਬੇਨਤੀ ਕੀਤੀ। ਇਸ ਦੌਰਾਨ ਗੁਰੂ ਕੇ ਅਤੁੱਟ ਲੰਗਰ ਵਰਤਾਏ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਕੱਲ੍ਹ ਭੋਗ ’ਤੇ ਵਿਸ਼ੇਸ਼- ਸਵ. ਸ੍ਰੀਮਤੀ ਪੁਸ਼ਪਾ ਖੋਸਲਾ ਅਗਲੀ ਖ਼ਬਰ ਮਰਦਮਸ਼ੁਮਾਰੀ 2027 ਦੀ ਸਵੈ-ਗਣਨਾ ਸੰਬੰਧੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਾਗਰੂਕਤਾ ਕੈਂਪ
Ad Position 24