27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਜਸਪ੍ਰੀਤ ਸਿੰਘ ਸਿੱਧੂ ਰੈਵੇਨਿਊ ਪਟਵਾਰ ਯੂਨੀਅਨ ਤਹਿਸੀਲ ਮਲੋਟ ਦੇ ਪ੍ਰਧਾਨ ਬਣੇ

ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਗੁਰਦਾਸ ਗਿਰਧਰ ਨੇ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਹੋਏ ਸਿਆਸੀ ਸਮਝੌਤੇ ’ਤੇ ਤਿੱਖੀ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਦੋਸ਼ ਲਗਾਇਆ ਕਿ ਅਕਾਲੀ ਦਲ ਨੇ ਆਪਣੇ ਨਿੱਜੀ ਸਿਆਸੀ ਹਿੱਤਾਂ ਦੀ ਪੂਰਤੀ ਲਈ ਪੰਜਾਬ ਦੇ ਹਿੱਤਾਂ ਨੂੰ ਪਿੱਛੇ ਛੱਡ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਵਿੱਤਰ ਗੁਰਧਾਮਾਂ ਵਿਚ ਵਾਪਰੀਆਂ ਸ਼ਰਮਨਾਕ ਘਟਨਾਵਾਂ ਦੇ ਬਾਵਜੂਦ ਭਾਜਪਾ ਵਲੋਂ ਅਕਾਲੀ ਦਲ ਨਾਲ ਮੁੜ ਸਿਆਸੀ ਸਾਂਝ ਪਾਉਣਾ ਕਈ ਸਵਾਲ ਖੜ੍ਹੇ ਕਰਦਾ ਹੈ।

Ad Position 21
No active advertisement
ਮੀਟਿੰਗ ਮੌਕੇ ਚੁਣੇ ਗਏ ਰੈਵੇਨਿਊ ਪਟਵਾਰ ਯੂਨੀਅਨ ਤਹਿਸੀਲ ਮਲੋਟ ਦੇ ਅਹੁਦੇਦਾਰ। ਤਸਵੀਰ: ਪਾਟਿਲ 28-11-2026
ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਗੁਰਦਾਸ ਗਿਰਧਰ ਨੇ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਹੋਏ ਸਿਆਸੀ ਸਮਝੌਤੇ ’ਤੇ ਤਿੱਖੀ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਦੋਸ਼ ਲਗਾਇਆ ਕਿ ਅਕਾਲੀ ਦਲ ਨੇ ਆਪਣੇ ਨਿੱਜੀ ਸਿਆਸੀ ਹਿੱਤਾਂ ਦੀ ਪੂਰਤੀ ਲਈ ਪੰਜਾਬ ਦੇ ਹਿੱਤਾਂ ਨੂੰ ਪਿੱਛੇ ਛੱਡ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਵਿੱਤਰ ਗੁਰਧਾਮਾਂ ਵਿਚ ਵਾਪਰੀਆਂ ਸ਼ਰਮਨਾਕ ਘਟਨਾਵਾਂ ਦੇ ਬਾਵਜੂਦ ਭਾਜਪਾ ਵਲੋਂ ਅਕਾਲੀ ਦਲ ਨਾਲ ਮੁੜ ਸਿਆਸੀ ਸਾਂਝ ਪਾਉਣਾ ਕਈ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਸ਼੍ਰੋਮਣੀ ਅਕਾਲੀ ਦਲ ਦਾ ਦਬਦਬਾ ਬਰਕਰਾਰ ਰੱਖਣ ਦੇ ਮਕਸਦ ਨਾਲ ਕੇਂਦਰ ਸਰਕਾਰ ਵਲੋਂ ਲੰਮੇ ਸਮੇਂ ਤੋਂ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਨਹੀਂ ਕਰਵਾਈਆਂ ਜਾ ਰਹੀਆਂ। ਕਿਸਾਨੀ ਮੁੱਦਿਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਚੱਲੇ ਸੰਘਰਸ਼ ਦੌਰਾਨ ਲਗਪਗ 750 ਕਿਸਾਨਾਂ ਨੇ ਆਪਣੀਆਂ ਜਾਨਾਂ ਗਵਾਈਆਂ ਸਨ। ਅਜਿਹੇ ਵਿਚ ਅਕਾਲੀ ਦਲ ਵਲੋਂ ਮੁੜ ਭਾਜਪਾ ਨਾਲ ਨੇੜਤਾ ਵਧਾਉਣਾ ਕਿਸਾਨਾਂ ਦੀਆਂ ਕੁਰਬਾਨੀਆਂ ਨੂੰ ਅਣਡਿੱਠ ਕਰਨ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਫ਼ਸਲਾਂ ’ਤੇ ਐਮ.ਐਸ.ਪੀ. ਦੀ ਕਾਨੂੰਨੀ ਗਾਰੰਟੀ ਨਾ ਦੇਣਾ, ਪੰਜਾਬ ਦੇ ਦਰਿਆਈ ਪਾਣੀਆਂ ਨੂੰ ਦੂਜੇ ਸੂਬਿਆਂ ਨੂੰ ਦੇਣ ਦੀਆਂ ਕੋਸ਼ਿਸ਼ਾਂ, ਚੰਡੀਗੜ੍ਹ ਦੇ ਮਾਮਲੇ ਵਿਚ ਪੰਜਾ ਬ ਦੇ ਹੱਕਾਂ ਨੂੰ ਕਮਜ਼ੋਰ ਕਰਨਾ ਅਤੇ ਪੰਜਾਬ ਯੂਨੀਵਰਸਿਟੀ ਦੇ ਮਾਮਲੇ ਵਿਚ ਦਖ਼ਲਅੰਦਾਜ਼ੀ ਵਰਗੇ ਮੁੱਦੇ ਪੰਜਾਬ ਲਈ ਗੰਭੀਰ ਚਿੰਤਾ ਦਾ ਵਿਸ਼ਾ ਹਨ। ਗੁਰਦਾਸ ਗਿਰਧਰ ਨੇ ਅੱਗੇ ਦੋਸ਼ ਲਾਇਆ ਕਿ ਆਰ.ਐਸ.ਐਸ. ਰਾਹੀਂ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿਚ ਦਖ਼ਲਅੰਦਾਜ਼ੀ ਕੀਤੀ ਜਾ ਰਹੀ ਹੈ। ਉਨ੍ਹਾਂ ਤਖ਼ਤ ਸ੍ਰੀ ਹਜ਼ੂਰ ਸਾਹਿਬ, ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਦਿੱਲੀ ਤੇ ਹਰਿਆਣਾ ਦੀਆਂ ਵੱਖਰੀਆਂ ਗੁਰਦੁਆਰਾ ਕਮੇਟੀਆਂ ਦੇ ਪ੍ਰਬੰਧਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਿੱਖ ਸੰਸਥਾਵਾਂ ਦੀ ਖ਼ੁਦਮੁਖ਼ਤਿਆਰੀ ਨੂੰ ਕਾਇਮ ਰੱਖਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਨੂੰ ਤ ੋੜ-ਮਰੋੜ ਕੇ ਪੇਸ਼ ਕਰਨ ਦੀਆਂ ਕੋਸ਼ਿਸ਼ਾਂ ਵੀ ਚਿੰਤਾ ਦਾ ਵਿਸ਼ਾ ਹਨ।
Ad Position 22
No active advertisement
ਪਿਛਲੀ ਖ਼ਬਰ ਜੇ.ਐਨ.ਜੇ. ਡੀ.ਏ.ਵੀ. ਸਕੂਲ ਵਿਖੇ ਪੰਜਾਬੀ ਭਾਸ਼ਾ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਵੋਟਾਂ ਬਣਾਉਣ ਲਈ ਜ਼ਿਲ੍ਹੇ ਦੇ ਸਕੂਲਾਂ ਤੇ ਕਾਲਜਾਂ ’ਚ 29 ਨੂੰ ਲੱਗਣਗੇ ਵਿਸ਼ੇਸ਼ ਕੈਂਪ
Ad Position 24