27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਗੁਰੂ ਰਵਿਦਾਸ ਜੀ ਦੀ ਜਨਮ ਜੈਅੰਤੀ ਨੂੰ ਸਮਰਪਿਤ ਰੱਥ ਯਾਤਰਾ ਦਾ ਸ੍ਰੀ ਰਾਮ ਭਵਨ ਵਿਖੇ ਸਵਾਗਤ

ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਰਵਿਦਾਸ ਸਮਰਸਤਾ ਸੰਮਤੀ ਵਲੋਂ ਸੰਤ ਸ਼੍ਰੋਮਣੀ ਗੁਰੂ ਰਵਿਦਾਸ ਜੀ ਦੀ 650ਵੀਂ ਜਨਮ ਜੈਯੰਤੀ ਨੂੰ ਸਮਰਪਿਤ ਕੱਢੀ ਜਾ ਰਹੀ ਰੱਥ ਯਾਤਰਾ ਦਾ ਸਥਾਨਕ ਟਿੱਬੀ ਸਾਹਿਬ ਰੋਡ ਸਥਿਤ ਸ੍ਰੀ ਰਾਮ ਭਵਨ ਵਿਖੇ ਪਹੁੰਚਣ ’ਤੇ ਸ਼ਰਧਾਲੂਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਤੋਂ ਪਹਿਲਾਂ ਇਹ ਯਾਤਰਾ ਪਿੰਡ ਪੰਨੀਵਾਲਾ, ਚੱਕ ਸ਼ੇਰੇਵਾਲਾ ਅਤੇ ਭਾਗਸਰ ਤੋਂ ਹੁੰਦੀ ਹੋਈ ਸ੍ਰੀ ਰਾਮ ਭਵਨ ਪਹੁੰਚੀ, ਜਿੱਥੇ ਦੇਵਭੂਮੀ ਹਰਿਦੁਆਰ ਦੇ ਅਨੰਤ ਸ੍ਰੀ ਵਿਭੂਸ਼ਿਤ 1008 ਮਹਾਂਮੰਡਲੇਸ਼ਵਰ ਸਵਾਮੀ ਸ੍ਰੀ ਕਮਲਾਨੰਦ ਗਿਰੀ ਦੀ ਅਗਵਾਈ ਹੇਠ ਧਾਰਮਿਕ ਸਮਾਗਮ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 28-11-2026
ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਰਵਿਦਾਸ ਸਮਰਸਤਾ ਸੰਮਤੀ ਵਲੋਂ ਸੰਤ ਸ਼੍ਰੋਮਣੀ ਗੁਰੂ ਰਵਿਦਾਸ ਜੀ ਦੀ 650ਵੀਂ ਜਨਮ ਜੈਯੰਤੀ ਨੂੰ ਸਮਰਪਿਤ ਕੱਢੀ ਜਾ ਰਹੀ ਰੱਥ ਯਾਤਰਾ ਦਾ ਸਥਾਨਕ ਟਿੱਬੀ ਸਾਹਿਬ ਰੋਡ ਸਥਿਤ ਸ੍ਰੀ ਰਾਮ ਭਵਨ ਵਿਖੇ ਪਹੁੰਚਣ ’ਤੇ ਸ਼ਰਧਾਲੂਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਤੋਂ ਪਹਿਲਾਂ ਇਹ ਯਾਤਰਾ ਪਿੰਡ ਪੰਨੀਵਾਲਾ, ਚੱਕ ਸ਼ੇਰੇਵਾਲਾ ਅਤੇ ਭਾਗਸਰ ਤੋਂ ਹੁੰਦੀ ਹੋਈ ਸ੍ਰੀ ਰਾਮ ਭਵਨ ਪਹੁੰਚੀ, ਜਿੱਥੇ ਦੇਵਭੂਮੀ ਹਰਿਦੁਆਰ ਦੇ ਅਨੰਤ ਸ੍ਰੀ ਵਿਭੂਸ਼ਿਤ 1008 ਮਹਾਂਮੰਡਲੇਸ਼ਵਰ ਸਵਾਮੀ ਸ੍ਰੀ ਕਮਲਾਨੰਦ ਗਿਰੀ ਦੀ ਅਗਵਾਈ ਹੇਠ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਯਾਤਰਾ ਦਾ ਸਵਾਗਤ ਕੀਤਾ ਅਤੇ ਗੁਰੂ ਰਵਿਦਾਸ ਜੀ ਮਹਾਰਾਜ ਦੇ ਦਰਸ਼ਨ ਕਰਕੇ ਆਸ਼ੀਰਵਾਦ ਪ੍ਰਾਪਤ ਕੀਤਾ। ਸਮਾਗਮ ਦੌਰਾਨ ਗੁਰੂ ਰਵਿਦਾਸ ਜੀ ਦੇ ਜੈਕਾਰੇ ਗੂੰਜਦੇ ਰਹੇ। ਇਸ ਮੌਕੇ ਸਵਾਮੀ ਸ੍ਰੀ ਕਮਲਾਨੰਦ ਗਿਰੀ ਨੇ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ ਚਾਨਣਾ ਪਾਉਂਦਿਆਂ ਸੰਗਤ ਨੂੰ ਉਨ੍ਹਾਂ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਜ਼ਿਲ੍ਹਾ ਸਮਾਜਿਕ ਸਮਰਸਤਾ ਪ੍ਰਮੁੱਖ ਪ੍ਰੋ. ਬ੍ਰਹਮਵੇਦ ਸ਼ਰਮਾ ਨੇ ਰੱਥ ਯਾਤਰਾ ਦੇ ਉਦੇਸ਼ ਤੇ ਗੁਰੂ ਰਵਿਦਾਸ ਜੀ ਦੇ ਜੀਵਨ ਨਾਲ ਸੰਬੰਧਿਤ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਮਹਾਰਾਜ ਜੀ ਅਤੇ ਯਾਤਰਾ ਨਾਲ ਆਏ ਪ੍ਰਚਾਰਕਾਂ ਵਲੋਂ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਯਾਤਰਾ ਦੇ ਉਦੇਸ਼ ਬਾਰੇ ਜਾਣਕਾਰੀ ਦੇਣ ਵਾਲੀ ਪੁਸਤਿਕਾ ਵੀ ਜਾਰੀ ਕੀਤੀ ਗਈ। ਭਾਈ ਰਮਨ ਜੈਨ ਨੇ ਯਾਤਰਾ ਸੰਮਤੀ ਦੇ ਅਹੁਦੇਦਾਰਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ। ਸਮਾਗਮ ਵਿਚ ਵਿਭਾਗ ਸੰਯੋਜਕ ਸੁਨੀਲ ਮਿੱਤਲ ਕੋਟਕਪੂਰਾ, ਪੰਜਾਬ ਨੈਸ਼ਨਲ ਬੈਂਕ ਦੇ ਸੇਵਾ ਮੁਕਤ ਚੀਫ਼ ਮੈਨੇਜਰ ਸੱਤਪਾਲ ਅਰੋੜਾ, ਧਰੂਵ ਮੁਕਤਸਰ, ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ, ਜਸਵਿੰਦਰ ਸ਼ਰਮਾ, ਪ੍ਰਦੀਪ ਧੂੜੀਆ, ਨਰਿੰਦਰ ਗੁਪਤਾ, ਅਸ਼ੋਕ ਕਾਲੜਾ, ਰਾਜੇਸ਼ ਅਰੋੜਾ, ਗੁਰਪ੍ਰੀਤ ਪਟਵਾਰੀ, ਲਾਜਪਤ ਰਾਏ, ਅਸ਼ੋਕ ਦੂਮੜਾ, ਪੂਜਾ ਕੱਕੜ, ਨੀਟਾ ਤੰਵਰ, ਨੱਥੂ ਰਾਮ ਗੋਇਲ ਅਤੇ ਦਵਿੰਦਰ ਤਾਇਲ ਸਮੇਤ ਸ਼ਰਧਾਲੂ ਹਾਜ਼ਰ ਸਨ। ਸਮਾਗਮ ਉਪਰੰਤ ਸ਼ਰਧਾਲੂ ਰੱਥ ਯਾਤਰਾ ਦੇ ਦਰਸ਼ਨਾਂ ਲਈ ਉਤਾਵਲੇ ਨਜ਼ਰ ਆਏ। ਰੱਥ ’ਤੇ ਸੁਸ਼ੋਭਿਤ ਗੁਰੂ ਰਵਿਦਾਸ ਜੀ ਅਤੇ ਮੀਰਾ ਬਾਈ ਦੀ ਮਨਮੋਹਕ ਤਸਵੀਰ ਅੱਗੇ ਸੰਗਤਾਂ ਨੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਸੁਧਾਰ ਘਰ ’ਚ ਪੁਲਿਸ ਵਲੋਂ ਅਚਨਚੇਤ ਤਲਾਸ਼ੀ ਮੁਹਿੰਮ ਅਗਲੀ ਖ਼ਬਰ ਸੰਵਿਧਾਨ ਦਿਵਸ ਮੌਕੇ ਭਾਰਤੀ ਸੰਵਿਧਾਨ ਤੇ ਵਿਕਸਿਤ ਭਾਰਤ ਦੇ ਸੰਕਲਪ ਬਾਰੇ ਕੀਤਾ ਜਾਗਰੂਕ
Ad Position 24