ਅਕਾਲੀ-ਭਾਜਪਾ ਗੱਠਜੋੜ ਦੀ ਖ਼ੁਸ਼ੀ ’ਚ ਜ਼ਿਲ੍ਹਾ ਜਾਗ੍ਰਿਤੀ ਅਭਿਆਨ ਮੰਚ ਨੇ ਲੱਡੂ ਵੰਡੇ
ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਜਾਗ੍ਰਿਤੀ ਅਭਿਆਨ ਮੰਚ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਡਾ. ਨਰਿੰਦਰ ਭੱਪਰ ਝਬੇਲਵਾਲੀ ਪੰਜਾਬੀ ਲੇਖਕ ਦੀ ਪ੍ਰਧਾਨਗੀ ਹੇਠ ਹੋਈ।
ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਜਾਗ੍ਰਿਤੀ ਅਭਿਆਨ ਮੰਚ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਡਾ. ਨਰਿੰਦਰ ਭੱਪਰ ਝਬੇਲਵਾਲੀ ਪੰਜਾਬੀ ਲੇਖਕ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਵੱਖ-ਵੱਖ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵਿਚਕਾਰ ਗੱਠਜੋੜ ਹੋਣ ਦੀ ਖ਼ੁਸ਼ੀ ਵਿਚ ਲੱਡੂ ਵੰਡੇ ਗਏ। ਇਸ ਮੌਕੇ ਮੰਚ ਦੇ ਨੁਮਾਇੰਦਿਆਂ ਨੇ ਇਸ ਗੱਠਜੋੜ ਦੀ ਹਮਾਇਤ ਕਰਨ ਦਾ ਐਲਾਨ ਵੀ ਕੀਤਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵੀਰਪਾਲ ਕੌਰ ਗਿੱਲ ਮਾਹਣੀ ਖੇੜਾ ਉਪ ਪ੍ਰਧਾਨ ਜ਼ਿਲ੍ਹਾ ਜਾਗ੍ਰਿਤੀ ਅਭਿਆਨ ਮੰਚ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਮੀਟਿੰਗ ਵਿਚ ਸ਼ਾਮਿਲ ਨੁਮਾਇੰਦਿਆਂ ਨੇ ਅਕਾਲੀ ਦਲ ਤੇ ਭਾਜਪਾ ਦੇ ਗੱਠਜੋੜ ਦਾ ਸਵਾਗਤ ਕਰਦਿਆਂ ਇਸ ਦੀ ਹਮਾਇਤ ਕਰਨ ਦਾ ਫ਼ੈਸਲਾ ਕੀਤਾ। ਇਸ ਮੌਕੇ ਡਾ. ਨਰਿੰਦਰ ਭੱਪਰ ਝਬੇਲਵਾਲੀ ਨੇ ਮੰਚ ਵਲੋਂ ਇਕਜੁੱਟ ਹੋ ਕੇ ਵਿਚਾਰ ਪ੍ਰਗਟ ਕਰਨ ਲਈ ਸਮੂਹ ਹਾਜ਼ਰੀਨ ਦਾ ਧੰਨਵਾਦ ਕੀਤਾ।