28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਜ਼ਿਲ੍ਹੇ ਦੇ ਰੇਲਵੇ ਸਟੇਸ਼ਨਾਂ ’ਤੇ ਪੁਲਿਸ ਵਲੋਂ ਵਿਸ਼ੇਸ਼ ਚੈਕਿੰਗ ਕਾਸੋ ਆਪ੍ਰੇਸ਼ਨ ਤਹਿਤ ਪੁਲਿਸ ਵਲੋਂ ਸ਼ਹਿਰ ਦੇ ਵੱਖ - ਵੱਖ ਇਲਾਕਿਆਂ ’ ਚ ਸਰਚ ਅਭਿਆਨ

ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਰਣਜੀਤ ਸਿੰਘ ਢਿੱਲੋਂ)-‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਜ਼ਿਲ੍ਹੇ ਦੇ ਸਮੂਹ ਰੇਲਵੇ ਸਟੇਸ਼ਨਾਂ ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਵਿਸ਼ੇਸ਼ ਸਰਚ ਆਪ੍ਰੇਸ਼ਨ ਚਲਾਇਆ ਗਿਆ। ਐਸ.

Ad Position 21
No active advertisement
ਅਜੀਤ ਡੈਸਕ 29-11-2026
ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਰਣਜੀਤ ਸਿੰਘ ਢਿੱਲੋਂ)-‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਜ਼ਿਲ੍ਹੇ ਦੇ ਸਮੂਹ ਰੇਲਵੇ ਸਟੇਸ਼ਨਾਂ ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਵਿਸ਼ੇਸ਼ ਸਰਚ ਆਪ੍ਰੇਸ਼ਨ ਚਲਾਇਆ ਗਿਆ। ਐਸ.ਐਸ.ਪੀ. ਅਭਿਮੰਨਿਊ ਰਾਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਏ ਗਏ ਇਸ ਆਪ੍ਰੇਸ਼ਨ ਦਾ ਉਦੇਸ਼ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਾਲ-ਨਾਲ ਸ਼ਰਾਰਤੀ ਅਨਸਰਾਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣਾ ਸੀ। ਇਹ ਸਰਚ ਮੁਹਿੰਮ ਜ਼ਿਲ੍ਹੇ ਦੀਆਂ ਚਾਰੇ ਸਬ ਡਵੀਜ਼ਨਾਂ ਅਧੀਨ ਆਉਂਦੇ ਰੇਲਵੇ ਸਟੇਸ਼ਨਾਂ ’ਤੇ ਚਲਾਈ ਗਈ। ਇਸ ਦੌਰਾਨ ਡੀ.ਐਸ.ਪੀ. ਹਰੀਸ਼ ਕੁਮਾਰ, ਡੀ.ਐਸ.ਪੀ. ਮਲੋਟ ਜਸਵਿੰਦਰ ਸਿੰਘ, ਡੀ.ਐਸ.ਪੀ. ਗਿੱਦੜਬਾਹਾ ਜਤਿੰਦਰ ਸਿੰਘ ਅਤੇ ਡੀ.ਐਸ.ਪੀ. ਲੰਬੀ ਹਰਬੰਸ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਆਪੋ-ਆਪਣੇ ਖੇਤਰਾਂ ਵਿਚ ਚੈਕਿੰਗ ਕੀਤੀ। ਇਸ ਵਿਸ਼ੇਸ਼ ਮੁਹਿੰਮ ਵਿਚ 150 ਤੋਂ ਵੱਧ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਹਿੱਸਾ ਲਿਆ। ਚੈਕਿੰਗ ਦੌਰਾਨ ਰੇਲਵੇ ਸਟੇਸ਼ਨਾਂ ’ਤੇ ਮੌਜੂਦ ਸ਼ੱਕੀ ਵਿਅਕਤੀਆਂ ਅਤੇ ਉਨ੍ਹਾਂ ਦੇ ਸਾਮਾਨ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਪੀ.ਏ.ਆਈ.ਐਸ. ਐਪ ਦੀ ਮਦਦ ਨਾਲ ਸ਼ੱਕੀ ਵਿਅਕਤੀਆਂ ਦੇ ਅਪਰਾਧਿਕ ਪਿਛੋਕੜ ਦੀ ਜਾਂਚ ਕੀਤੀ ਗਈ, ਜਦਕਿ ਵਾਹਨ ਐਪ ਰਾਹੀਂ ਪਾਰਕਿੰਗ ਵਿਚ ਖੜ੍ਹੇ ਵਾਹਨਾਂ ਦੀ ਤਸਦੀਕ ਕੀਤੀ ਗਈ। ਇਸ ਤੋਂ ਇਲਾਵਾ ਐਂਟੀ ਸਾਬੋਟਾਜ਼ ਟੀਮਾਂ ਵਲੋਂ ਰੇਲਵੇ ਸਟੇਸ਼ਨਾਂ, ਵੇਟਿੰਗ ਹਾਲਾਂ, ਪਾਰਕਿੰਗ ਸਥਾਨਾਂ ਅਤੇ ਆਲੇ-ਦੁਆਲੇ ਦੇ ਇਲਾਕਿਆਂ ਦੀ ਵੀ ਜਾਂਚ ਕੀਤੀ ਗਈ। ਪੁਲਿਸ ਮੁਲਾਜ਼ਮਾਂ ਨੇ ਯਾਤਰੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਹਿਯੋਗ ਦੇਣ ਵਾਸਤੇ ਵੀ ਪ੍ਰੇਰਿਤ ਕੀਤਾ। ਐਸ.ਐਸ.ਪੀ. ਨੇ ਕਿਹਾ ਕਿ ਜ਼ਿਲ੍ਹੇ ਵਿਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਅਤੇ ਗ਼ੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ। ਉਨ੍ਹਾਂ ਕਿਹਾ ਕਿ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ ਵਰਗੀਆਂ ਭੀੜ-ਭੜੱਕੇ ਵਾਲੀਆਂ ਥਾਵਾਂ ’ਤੇ ਅਜਿਹੀਆਂ ਚੈਕਿੰਗ ਮੁਹਿੰਮਾਂ ਨਿਯਮਤ ਤੌਰ ’ਤੇ ਜਾਰੀ ਰਹਿਣਗੀਆਂ। ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਜ਼ਿਲ੍ਹਾ ਪੁਲਿਸ ਵਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਉਨ੍ਹਾਂ ਨੂੰ ਕਿਸੇ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰਨ।
Ad Position 22
No active advertisement
ਪਿਛਲੀ ਖ਼ਬਰ ਮੰਡੀਆਂ ਬੰਦ ਕਰਨ ਦੇ ਖ਼ਿਲਾਫ਼ ਕਿਸਾਨਾਂ ਵਲੋਂ ਮੁੱਖ ਮਾਰਗ ਜਾਮ ਮੌਕੇ ’ਤੇ ਇੰਸੈਪਕਟਰ ਨੇ 2 ਦਿਨਾਂ ਬਾਅਦ ਮੰਡੀਆਂ ਵਿਹਲੀਆਂ... ਅਗਲੀ ਖ਼ਬਰ ਵੋਟਿੰਗ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਉਪਰੰਤ ਮੌਕ ਪੋਲ 30 ਨੂੰ-ਜ਼ਿਲ੍ਹਾ ਚੋਣ ਅਫ਼ਸਰ
Ad Position 24