ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ
ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੱਦੇ ’ਤੇ ਪੰਜਾਬ ਭਰ ਵਿਚ ਕੱਚੇ ਮੁਲਾਜ਼ਮਾਂ ਵਲੋਂ ਗੇਟ ਰੈਲੀਆਂ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਗਏ। ਇਸੇ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਯੂਨੀਅਨ ਦੇ ਪ੍ਰਧਾਨ ਬਲਵਿੰਦਰ ਸਿੰਘ ਦੀ ਅਗਵਾਈ ਵਿਚ ਬਿਜਲੀ ਘਰ ਦੇ ਮੇਨ ਗੇਟ ’ਤੇ ਰੋਸ ਰੈਲੀ ਕੀਤੀ ਗਈ।
ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੱਦੇ ’ਤੇ ਪੰਜਾਬ ਭਰ ਵਿਚ ਕੱਚੇ ਮੁਲਾਜ਼ਮਾਂ ਵਲੋਂ ਗੇਟ ਰੈਲੀਆਂ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਗਏ। ਇਸੇ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਯੂਨੀਅਨ ਦੇ ਪ੍ਰਧਾਨ ਬਲਵਿੰਦਰ ਸਿੰਘ ਦੀ ਅਗਵਾਈ ਵਿਚ ਬਿਜਲੀ ਘਰ ਦੇ ਮੇਨ ਗੇਟ ’ਤੇ ਰੋਸ ਰੈਲੀ ਕੀਤੀ ਗਈ। ਇਹ ਰੈਲੀ ਉਨ੍ਹਾਂ ਕੱਚੇ ਮੁਲਾਜ਼ਮਾਂ ਅਤੇ ਰਹਿੰਦੀਆਂ ਕੈਟਾਗਰੀਆਂ ਦੇ ਮੁਲਾਜ਼ਮਾਂ ਵਲੋਂ ਕੀਤੀ ਗਈ, ਜਿਨ੍ਹਾਂ ਨੂੰ ਪੰਜਾਬ ਸਰਕਾਰ ਦੁਆਰਾ ਮਹਿਕਮੇ ਵਿਚ ਮਰਜ਼ ਕਰਨ ਸੰਬੰਧੀ ਨੀਤੀ ਅਜੇ ਤੱਕ ਲਾਗੂ ਨਹੀਂ ਕੀਤੀ ਗਈ। ਰੋਸ ਰੈਲੀ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਅੱਜ ਮੋਗਾ ਵਿਖੇ ਪੰਜਾਬ ਸਰਕਾਰ ਵਲੋਂ ਵੱਡੇ ਪੱਧਰ ’ਤੇ ਰੈਲੀ ਕੀਤੀ ਜਾ ਰਹੀ ਸੀ, ਜਿਸ ਦੇ ਵਿਰੋਧ ਵਿਚ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ’ਚ ਸ਼ਾਮਿਲ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ, ਪਰ ਪੰਜਾਬ ਸਰਕਾਰ ਵਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸੰਬੰਧੀ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਕਰਵਾਉਣ ਅਤੇ ਮੰਗਾਂ ਦੇ ਹੱਲ ਦਾ ਵਿਸ਼ਵਾਸ ਦਿਵਾਉਣ ਦੇ ਸਦਕਾ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ ਇਹ ਪ੍ਰੋਗਰਾਮ ਵਾਪਸ ਲੈ ਲਿਆ ਗਿਆ ਸੀ। ਇਸ ਰੋਸ ਰੈਲੀ ਨੂੰ ਗੁਰਲਾਲ ਸਿੰਘ ਡਵੀਜ਼ਨ ਪ੍ਰਧਾਨ, ਮਨਜਿੰਦਰ ਸਿੰਘ ਸਰਕਲ ਸਕੱਤਰ, ਵਰਿੰਦਰਪਾਲ ਸਿੰਘ ਸਰਕਲ ਪ੍ਰਧਾਨ ਅਤੇ ਅਮਰ ਸਿੰਘ ਮੀਤ ਪ੍ਰਧਾਨ ਵਲੋਂ ਸੰਬੋਧਨ ਕੀਤਾ ਗਿਆ। ਇਸ ਤੋਂ ਇਲਾਵਾ ਜਥੇਬੰਦੀ ਦੇ ਹੋਰ ਸਾਥੀਆਂ ਵਲੋਂ ਵੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਰੋਸ ਪ੍ਰਦਰਸ਼ਨ ਨੂੰ ਸਫ਼ਲ ਬਣਾਇਆ ਗਿਆ।