ਮਾਨਸਾ, 31 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਯੂਥ ਵਿੰਗ ਸ਼ੋ੍ਰਮਣੀ ਅਕਾਲੀ ਦਲ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕੀਤਾ ਜਾਵੇਗਾ, ਲੰਘੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ 'ਚ ਨੌਜਵਾਨ ਵਰਗ ਵਲੋਂ ਪਾਰਟੀ ਦੇ ਉਮੀਦਵਾਰਾਂ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ | ਇਹ ਦਾਅਵਾ ਯੂਥ ਵਿੰਗ ਦੇ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਚਹਿਲ ਨੇ 'ਅਜੀਤ' ਉਪ ਦਫ਼ਤਰ ਮਾਨਸਾ ਵਿਖੇ ਗੱਲਬਾਤ ਕਰਦਿਆਂ ਕੀਤਾ | ਜ਼ਿਕਰਯੋਗ ਹੈ ਕਿ ਰਾਏਪੁਰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਤੋਂ ਸ: ਚਹਿਲ ਦੀ ਮਾਤਾ ਗੁਰਨਾਮ ਕੌਰ ਨੇ ਸ਼ਾਨਦਾਰ ਵੋਟਾਂ ਹਾਸਲ ਕਰ ਕੇ ਚੋਣ ਜਿੱਤੀ ਹੈ | ਨੌਜਵਾਨ ਆਗੂ ਨੇ ਦੱਸਿਆ ਕਿ ਸ਼ੋ੍ਰਮਣੀ ਅਕਾਲੀ ਦਲ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ ਦੇ ਨਿਰਦੇਸ਼ਾਂ 'ਤੇ ਅਗਲੇ ਦਿਨਾਂ 'ਚ ਯੂਥ ਵਿੰਗ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਲੋਂ ਜ਼ਿਲ੍ਹਾ ਪ੍ਰਧਾਨਾਂ ਤੇ ਹੋਰ ਅਹੁਦੇਦਾਰਾਂ ਦੀ ਸੂਚੀ ਐਲਾਨ ਦਿੱਤੀ ਜਾਵੇਗੀ | ਯੂਥ ਆਗੂ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ ਮੌਕੇ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ | ਉਨ੍ਹਾਂ 'ਆਪ' ਸਰਕਾਰ ਹਰ ਫ਼ਰੰਟ 'ਤੇ ਨਾਕਾਮ ਸਾਬਤ ਹੋਈ ਹੈ ਅਤੇ ਰਾਜ 'ਚ ਅਮਨ ਕਾਨੰੂਨ ਦੀ ਸਥਿਤੀ ਵਿਗੜਨ ਦੇ ਨਾਲ ਹੀ ਨਸ਼ਿਆਂ ਤੇ ਭਿ੍ਸ਼ਟਾਚਾਰ ਦਾ ਬੋਲਬਾਲਾ ਵਧ ਗਿਆ ਹੈ | ਗੱਲਬਾਤ ਕਰਦੇ ਹੋਏ ਗੁਰਪ੍ਰੀਤ ਸਿੰਘ ਚਹਿਲ | ਅਜੀਤ ਤਸਵੀਰ