ਮਾਨਸਾ, 1 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬ ਗਤਕਾ ਐਸੋਸੀਏਸ਼ਨ ਦੀ ਅਗਵਾਈ 'ਚ 9ਵੀਂ ਗਤਕਾ ਨੈਸ਼ਨਲ ਚੈਂਪੀਅਨਸ਼ਿਪ ਮੁਹਾਲੀ ਵਿਖੇ ਕਰਵਾਈ ਗਈ | ਚੈਂਪੀਅਨਸ਼ਿਪ 'ਚ ਮਾਨਸਾ ਜ਼ਿਲੇ੍ਹ ਦੇ 5 ਖਿਡਾਰੀਆਂ ਨੇ ਤਗਮੇ ਜਿੱਤੇ ਹਨ | ਜ਼ਿਲ੍ਹਾ ਗਤਕਾ ਐਸੋਸੀਏਸ਼ਨ ਦੇ ਜਨਰਲ ਸਕੱਤਰ ਪ੍ਰਭਲੀਨ ਸਿੰਘ ਨੇ ਦੱਸਿਆ ਕਿ ਭੁਪਿੰਦਰ ਕੌਰ ਤੇ ਰੁਪਿੰਦਰ ਕੌਰ ਵਾਸੀ ਬੀਰੇਵਾਲ ਜੱਟਾਂ, ਹੁਸਨਪ੍ਰੀਤ ਕੌਰ ਵਾਸੀ ਚੂਹੜੀਆਂ ਨੇ ਸੋਨ ਅਤੇ ਜਸਕਰਨ ਸਿੰਘ ਨੇ 2 ਚਾਂਦੀ ਦੇ ਮੈਡਲ ਜਿੱਤ ਕੇ ਜ਼ਿਲੇ੍ਹ ਦਾ ਨਾਂਅ ਰੌਸ਼ਨ ਕੀਤਾ ਹੈ | ਜੇਤੂਆਂ ਦਾ ਪਿੰਡ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ | ਇਸ ਮੌਕੇ ਐਸੋਸੀਏਸ਼ਨ ਦੇ ਮੈਂਬਰ ਅਵਤਾਰ ਸਿੰਘ, ਅਮਨਪ੍ਰੀਤ ਸਿੰਘ, ਬਾਬਾ ਰਾਜਵੀਰ ਸਿੰਘ ਘਰਾਂਗਣੇ ਵਾਲੇ, ਧਰਮ ਪ੍ਰਚਾਰਕ ਭਾਈ ਅਮਰਦੀਪ ਸਿੰਘ, ਅਧਿਆਪਕ ਜਗਜੀਤ ਸਿੰਘ, ਡੀ. ਪੀ. ਮੱਖਣ ਸਿੰਘ ਆਦਿ ਹਾਜ਼ਰ ਸਨ |