ਨਵੇਂ ਸਾਲ ਦੀ ਆਮਦ 'ਤੇ ਜ਼ਿਲੇ੍ਹ 'ਚ ਵੱਖ-ਵੱਖ ਥਾਵਾਂ 'ਤੇ ਧਾਰਮਿਕ ਸਮਾਗਮ ਕਰਵਾਏ <br/>
ਅਜੀਤ ਡੈਸਕ
02-01-2026
• ਸਰਬੱਤ ਦੇ ਭਲੇ ਲਈ ਸਮਾਗਮ ਕਰਵਾਏ-ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ- ਨਵੇਂ ਸਾਲ 2026 ਨੂੰ ਜੀ ਆਇਆ ਕਹਿਣ ਲਈ ਸਥਾਨਕ ਸ਼ਹਿਰ ਦੇ ਵੱਖ-ਵੱਖ ਥਾਈਾ ਸਰਬੱਤ ਦੇ ਭਲੇ ਤੇ ਵਿਸ਼ਵ ਸ਼ਾਂਤੀ ਲਈ ਕਥਾ ਕੀਰਤਨ ਸਮਾਗਮ ਕਰਵਾਏ ਗਏ | ਸਥਾਨਕ ਸ਼ਹਿਰ ਦੇ ਗੁਰਦੁਆਰਾ ਸਿੰਘ ਸਭਾ ਨਵੀਨ ਦੇ ਮੁੱਖ ਸੇਵਾਦਾਰ ਡਾ. ਕਮਲਜੀਤ ਸਿੰਘ ਬੌਬੀ ਨੇ ਦੱਸਿਆ ਕਿ ਰਾਗੀ ਸਿੰਘਾਂ ਨੇ ਅੰਮਿ੍ਤ ਵੇਲੇ ਸੰਗਤਾਂ ਨੂੰ ਆਸਾ ਜੀ ਦੀ ਵਾਰ ਦਾ ਕੀਰਤਨ ਸਰਵਣ ਕਰਵਾਇਆ ਅਤੇ ਸੰਗਤਾਂ ਨੂੰ ਅੰਮਿ੍ਤ ਛਕ ਕੇ ਸਿੰਘ ਸੱਜਣ ਦੀ ਅਪੀਲ ਕੀਤੀ ਅਤੇ ਨਵੇਂ ਵਰ੍ਹੇ 'ਚ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ |
• ਸਿਵਲ ਹਸਪਤਾਲ 'ਚ ਸੁਖਮਨੀ ਸਾਹਿਬ ਦੇ ਪਾਠ ਕਰਵਾਏ-ਸਥਾਨਕ ਸਬ-ਡਵੀਜਨਲ ਸਿਵਲ ਹਸਪਤਾਲ ਵਿਖੇ ਮਾਤਾ ਗੁਜ਼ਰੀ ਜੀ ਭਲਾਈ ਕੇਂਦਰ ਦੇ ਸਹਿਯੋਗ ਨਾਲ ਸਮੂਹ ਸਟਾਫ਼ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਤੇ ਕੀਰਤਨ ਸਮਾਗਮ ਕਰਵਾਇਆ ਗਿਆ | ਨਵੇਂ ਸਾਲ ਦੀ ਆਮਦ 'ਤੇ ਮਰੀਜ਼ਾਂ ਤੇ ਸਟਾਫ਼ ਦੀ ਚੜ੍ਹਦੀ ਕਲਾ ਲਈ ਕਰਵਾਏ | ਸਮਾਗਮ ਦੌਰਾਨ ਸੀਨੀਅਰ ਮੈਡੀਕਲ ਅਫ਼ਸਰ ਡਾ. ਸਰਬਜੀਤ ਸਿੰਘ ਨੇ ਸਮੂਹ ਕਰਮਚਾਰੀਆਂ ਨੂੰ ਆਪਣੀ ਡਿਊਟੀ ਸੇਵਾ ਭਾਵਨਾ ਨਾਲ ਕਰਨ ਦਾ ਸੰਦੇਸ਼ ਦਿੱਤਾ | ਉਨ੍ਹਾਂ ਕਿਹਾ ਕਿ ਨਵੇਂ ਸਾਲ 'ਚ ਮਰੀਜ਼ਾਂ ਦੀ ਹੋਰ ਬਿਹਤਰ ਸੇਵਾ ਤੇ ਸੁਵਿਧਾਵਾਂ ਦਾ ਹਰ ਤਰ੍ਹਾਂ ਧਿਆਨ ਰੱਖਿਆ ਜਾਵੇਗਾ | ਇਸ ਮੌਕੇ ਮਾਸਟਰ ਕੁਲਵੰਤ ਸਿੰਘ, ਪਰਮਿੰਦਰ ਕੌਰ, ਹਰਬੰਸ ਲਾਲ ਮੱਤੀ ਆਦਿ ਹਾਜ਼ਰ ਸਨ | ਇਸੇ ਤਰ੍ਹਾਂ ਨਵੇਂ ਸਾਲ ਦੀ ਆਮਦ ਮੌਕੇ ਸਥਾਨਕ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਅੰਦਰ ਸਮਾਜ ਸੇਵੀ ਲੋਕਾਂ ਵਲੋਂ ਬਰੈੱਡ, ਪਕੌੜਿਆਂ, ਚਾਹ, ਦੁੱਧ ਆਦਿ ਦੇ ਲੰਗਰ ਵੀ ਲਗਾਏ ਗਏ |