ਮਾਨਸਾ, 2 ਜਨਵਰੀ (ਸ. ਰਿ.)- ਵੱਖ-ਵੱਖ ਰਾਜਸੀ ਤੇ ਜਨਤਕ ਜਥੇਬੰਦੀਆਂ ਦੇ ਆਗੂਆਂ ਨੇ ਪੱਤਰਕਾਰਾਂ ਤੇ ਸਮਾਜਿਕ ਕਾਰਕੁਨਾਂ 'ਤੇ ਮੁਕੱਦਮੇ ਦਰਜ ਕਰਨ ਦੀ ਸਖ਼ਤ ਨਿੰਦਾ ਕੀਤੀ ਹੈ | ਸੀਨੀਅਰ ਕਾਂਗਰਸੀ ਆਗੂ ਬਲਵਿੰਦਰ ਨਾਰੰਗ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਰਸ਼ਦੀਪ ਸਿੰਘ ਮਾਈਕਲ ਗਾਗੋਵਾਲ, ਭਾਕਿਯੂ (ਕਾਦੀਆਂ) ਦੇ ਸੂਬਾਈ ਆਗੂ ਕੁਲਦੀਪ ਸਿੰਘ ਚੱਕ ਭਾਈਕੇ, ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਗਾਗੋਵਾਲ, ਪੰਜਾਬ ਕਿਸਾਨ ਯੂਨੀਅਨ ਦੀ ਸੂਬਾ ਮੀਤ ਪ੍ਰਧਾਨ ਗੋਰਾ ਸਿੰਘ ਭੈਣੀਬਾਘਾ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਵਿਰੋਧੀ ਰਾਜਸੀ ਪਾਰਟੀਆਂ ਤੋਂ ਇਲਾਵਾ ਪੱਤਰਕਾਰਾਂ ਤੇ ਸਮਾਜਿਕ ਕਾਰਕੁਨਾਂ ਦੀ ਆਵਾਜ਼ ਬੰਦ ਕਰਵਾਉਣ ਲਈ ਕੋਝੇ ਹੱਥਕੰਡੇ ਅਪਣਾ ਰਹੀ ਹੈ, ਨੂੰ ਕੀਤੀਆਂ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ | ਉਨ੍ਹਾਂ ਦੱਸਿਆ ਕਿ ਜਥੇਬੰਦੀਆਂ ਦੇ ਕਾਰਕੁਨ ਪੱਤਰਕਾਰਾਂ ਦੇ ਮੋਢੇ-ਮੋਢਾ ਜੋੜ ਕੇ ਚੱਲਣਗੇ |