07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਭਾਕਿਯੂ (ਮਾਲਵਾ) ਵਲੋਂ ਕਿਸਾਨੀ ਮੁੱਦਿਆਂ ਨੂੰ ਲੈ ਕੇ ਕੀਤੀ ਇਕੱਤਰਤਾ <br/>

Ad Position 21
No active advertisement
ਅਜੀਤ ਡੈਸਕ 03-01-2026
ਝੁਨੀਰ, 2 ਜਨਵਰੀ (ਸੰਜੀਵ ਸਿੰਗਲਾ)- ਭਾਰਤੀ ਕਿਸਾਨ ਯੂਨੀਅਨ ਏਕਤਾ (ਮਾਲਵਾ) ਦੀ ਮਾਨਸਾ, ਬਠਿੰਡਾ ਤੇ ਬਰਨਾਲਾ ਜ਼ਿਲਿ੍ਹਆਂ ਦੀ ਇਕੱਤਰਤਾ ਗੁਰਦੁਆਰਾ ਸੂਲੀਸਰ ਸਾਹਿਬ ਕੋਟਧਰਮੂ ਵਿਖੇ ਸੂਬਾ ਪ੍ਰਧਾਨ ਮਲੂਕ ਸਿੰਘ ਹੀਰਕੇ ਦੀ ਅਗਵਾਈ ਹੇਠ ਹੋਈ | ਬੁਲਾਰਿਆਂ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਰਾਜ ਸਰਕਾਰ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ | ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਦਾ ਮੁੱਖ ਮਕਸਦ ਖੇਤੀਬਾੜੀ ਵਿਕਾਸ ਬੈਂਕ ਦੁਆਰਾ ਪੁਰਾਣੇ ਸਮਿਆਂ 'ਚ ਕਿਸਾਨੀ ਨੂੰ ਉੱਚਾ ਚੁੱਕਣ ਲਈ ਜੋ ਕਰਜ਼ੇ ਦਿੱਤੇ ਗਏ ਸਨ, ਉਨ੍ਹਾਂ ਕਾਰਨ ਕਿਸਾਨਾਂ ਦੀ ਹਾਲਤ ਬਦਤਰ ਹੁੰਦੀ ਗਈ | ਜਿਸ ਦੇ ਚੱਲਦਿਆਂ ਕਿਸਾਨ ਖ਼ੁਦਕੁਸ਼ੀ ਕਰਨ ਲਈ ਮਜਬੂਰ ਹੋ ਰਿਹਾ ਹੈ | ਇਸ ਦੇ ਨਾਲ ਹੀ ਪੰਜਾਬ ਦੀ ਜਵਾਨੀ ਨੂੰ ਚਿੱਟੇ ਅਤੇ ਹੋਰ ਨਸ਼ਿਆਂ ਨੇ ਘੇਰ ਰੱਖਿਆ ਹੈ ਅਤੇ ਸਰਕਾਰ ਇਸ ਮੁੱਦੇ ਪ੍ਰਤੀ ਬਿਲਕੁਲ ਵੀ ਗੰਭੀਰ ਨਹੀਂ ਹੈ | ਜਵਾਨੀ ਨੂੰ ਬਚਾਉਣ ਲਈ ਸਰਕਾਰ ਖਸਖਸ ਦੀ ਖੇਤੀ ਕਰਨ ਦੀ ਮਨਜ਼ੂਰੀ ਦੇਵੇ | ਕਰਜ਼ੇ ਮੁਆਫ਼ੀ ਲਈ ਜਥੇਬੰਦੀ ਆਉਣ ਵਾਲੀ 21 ਜਨਵਰੀ ਨੂੰ ਮਾਨਸਾ ਵਿਖੇ 10 ਰੋਜ਼ਾ ਧਰਨਾ ਲਗਾਉਣ ਜਾ ਰਹੀ ਹੈ | ਮਲੂਕ ਸਿੰਘ ਹੀਰਕੇ ਨੇ ਵਰਕਰਾਂ ਨੂੰ ਜ਼ੋਰ ਸ਼ੋਰ ਨਾਲ ਪ੍ਰਚਾਰ ਕਰਨ ਲਈ ਕਿਹਾ | ਇਸ ਮੌਕੇ ਮਲੂਕ ਸਿੰਘ ਹੀਰਕੇ, ਤਰਸੇਮ ਸਿੰਘ ਹੀਰਕੇ, ਹਰਵਿੰਦਰ ਸਿੰਘ ਬੱਲੋ੍ਹ, ਭੁਪਿੰਦਰ ਸਿੰਘ ਕੋਟ ਦੁੱਨਾ, ਕੁਲਦੀਪ ਸਿੰਘ ਕੋਟਸ਼ਮੀਰ, ਸਤਨਾਮ ਸਿੰਘ ਪੰਧੇਰ, ਮਲਕੀਤ ਸਿੰਘ ਜੋੜਕੀਆਂ ਤੇ ਗੁਰਤੇਜ ਸਿੰਘ ਬੱਲੋ੍ਹ ਆਦਿ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਆਂਗਣਵਾੜੀ ਮੁਲਾਜ਼ਮਾਂ ਦੀ ਭਰਤੀ 'ਚ ਇੰਟਰਵਿਊ ਰੱਖਣ ਦੀ ਆਲੋਚਨਾ <br/> ਅਗਲੀ ਖ਼ਬਰ ਸਰਕਾਰੀ ਸਕੂਲ ਕੱੁਲਰੀਆਂ ਵਿਖੇ ਕੌਮੀ ਸੇਵਾ ਯੋਜਨਾ ਕੈਂਪ ਸ਼ੁਰੂ <br/>
Ad Position 24