07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਆਂਗਣਵਾੜੀ ਮੁਲਾਜ਼ਮਾਂ ਦੀ ਭਰਤੀ 'ਚ ਇੰਟਰਵਿਊ ਰੱਖਣ ਦੀ ਆਲੋਚਨਾ <br/>

Ad Position 21
No active advertisement
ਅਜੀਤ ਡੈਸਕ 03-01-2026
ਬੁਢਲਾਡਾ, 2 ਜਨਵਰੀ (ਸੁਨੀਲ ਮਨਚੰਦਾ)- ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਦੀ ਜ਼ਿਲ੍ਹਾ ਪ੍ਰਧਾਨ ਰਣਜੀਤ ਕੌਰ ਬਰੇਟਾ ਨੇ ਪੰਜਾਬ ਸਰਕਾਰ ਵਲੋਂ ਭਰਤੀ ਕੀਤੀ ਜਾ ਰਹੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਅਸਾਮੀਆਂ ਲਈ ਇੰਟਰਵਿਊ ਰੱਖੇ ਜਾਣ ਦੀ ਆਲੋਚਨਾ ਕੀਤੀ ਹੈ | ਉਨ੍ਹਾਂ ਮੰਗ ਕੀਤੀ ਕਿ ਇਸ ਨੰੂ ਤੁਰੰਤ ਰੱਦ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਦੋਂ ਭਰਤੀ ਸਬੰਧੀ ਇਸ਼ਤਿਹਾਰ ਦਿੱਤਾ ਗਿਆ ਸੀ ਤਾਂ ਉਸ 'ਚ ਇੰਟਰਵਿਊ ਦਾ ਜ਼ਿਕਰ ਨਹੀਂ ਸੀ ਪਰ ਹੁਣ ਚਹੇਤਿਆਂ ਨੂੰ ਭਰਤੀ ਕਰਨ ਲਈ ਇੰਟਰਵਿਊ ਦੇ 5 ਨੰਬਰ ਲਗਾਉਣ ਸਬੰਧੀ ਹੁਕਮ ਜਾਰੀ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਪੁਰਾਣੀਆਂ ਗਾਈਡ ਲਾਈਨਾਂ ਮੁਤਾਬਿਕ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਭਰਤੀ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਨਾਦਰਸ਼ਾਹੀ ਫ਼ਰਮਾਨ ਵਾਪਸ ਨਾ ਲਿਆ ਤਾਂ ਯੂਨੀਅਨ ਵਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਸੁਪਰੀਮ ਕੋਰਟ ਦਾ ਹੁਕਮ ਹੈ ਕਿ ਤਿੰਨ ਮਹੀਨੇ ਤੋਂ ਜ਼ਿਆਦਾ ਕੋਈ ਵੀ ਆਂਗਣਵਾੜੀ ਕੇਂਦਰ ਵਰਕਰ ਜਾਂ ਹੈਲਪਰ ਤੋਂ ਖ਼ਾਲੀ ਨਾ ਰਹੇ ਪ੍ਰੰਤੂ ਇੱਥੇ ਤਿੰਨ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ | ਇਸ ਮੌਕੇ ਕਮਲਦੀਪ ਕੌਰ ਝੰਡਾ ਕਲਾਂ, ਡੇਜ਼ੀ ਗੁਪਤਾ, ਚਰਨਜੀਤ ਕੌਰ ਮਾਨਸਾ, ਅਵਿਨਾਸ਼ ਕੌਰ, ਤੇਜਿੰਦਰ ਕੌਰ ਵਾਲੀਆ, ਦਲਜੀਤ ਕੌਰ ਮਾਨਸਾ ਤੇ ਮਨਜੀਤ ਕੌਰ ਬੀਰੋਕੇ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੱਤਰਕਾਰਾਂ ਅਤੇ ਸਮਾਜਿਕ ਕਾਰਕੁਨਾਂ 'ਤੇ ਪਰਚਾ ਦਰਜ ਕਰਨਾ ਰਾਜਸੀ ਸਾਜਿਸ਼-ਮੋਫਰ <br/> ਅਗਲੀ ਖ਼ਬਰ ਭਾਕਿਯੂ (ਮਾਲਵਾ) ਵਲੋਂ ਕਿਸਾਨੀ ਮੁੱਦਿਆਂ ਨੂੰ ਲੈ ਕੇ ਕੀਤੀ ਇਕੱਤਰਤਾ <br/>
Ad Position 24