06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਤਿੱਖਾ ਸੰਘਰਸ਼ ਵਿੱਢਣ ਦਾ ਫ਼ੈਸਲਾ 15 ਜਨਵਰੀ ਤੋਂ ਸੰਗਰੂਰ 'ਚ ਲੜੀਵਾਰ ਧਰਨਾ ਸ਼ੁਰੂ ਕਰਾਂਗੇ-ਸੇਖੋਂ

Ad Position 21
No active advertisement
ਅਜੀਤ ਡੈਸਕ 04-01-2026

ਮਾਨਸਾ, 3 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਤਿੱਖਾ ਸੰਘਰਸ਼ ਵਿੱਢਣ ਦਾ ਫ਼ੈਸਲਾ ਕੀਤਾ ਗਿਆ ਹੈ | ਜਥੇਬੰਦੀ ਦੇ ਸੂਬਾ ਪ੍ਰਧਾਨ ਚਤਿੰਨ ਸਿੰਘ ਸੇਖੋਂ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਸ਼ ਲਗਾਇਆ ਕਿ ਸੂਬਾ ਸਰਕਾਰ ਸੁਤੰਤਰਤਾ ਸੰਗਰਾਮੀਆਂ ਅਤੇ ਆਸ਼ਰਿਤਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ | ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਰਾਏਕੋਟ ਵਿਖੇ ਹੋਈ ਇਕੱਤਰਤਾ ਮੌਕੇ ਮਹਿਸੂਸ ਕੀਤਾ ਗਿਆ ਕਿ ਪਿਛਲੇ 4 ਵਰਿ੍ਹਆਂ ਤੋਂ 'ਆਪ' ਸਰਕਾਰ ਵਲੋਂ ਲਾਰੇ-ਲੱਪੇ ਹੀ ਲਗਾਏ ਜਾ ਰਹੇ ਹਨ ਅਤੇ ਵਿਧਾਨ ਸਭਾ ਚੋਣਾਂ ਮੌਕੇ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ | ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਤਾਂ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਵੱਖ-ਵੱਖ ਵਿਭਾਗਾਂ ਵਿਚ ਨੌਕਰੀਆਂ ਦੇ ਰਹੀ ਹੈ ਜਦਕਿ ਦੇਸ਼ ਆਜ਼ਾਦ ਕਰਵਾਉਣ ਵਾਲਿਆਂ ਦੇ ਵਾਰਿਸਾਂ ਲਈ ਨਾ ਕੇਂਦਰ ਅਤੇ ਨਾ ਹੀ ਪੰਜਾਬ ਸਰਕਾਰ ਕੁਝ ਵੀ ਨਹੀਂ ਕਰ ਰਹੀ | ਉਨ੍ਹਾਂ ਦੱਸਿਆ ਕਿ 15 ਜਨਵਰੀ ਤੋਂ ਸੰਗਰੂਰ ਵਿਖੇ ਲੜੀਵਾਰ ਸ਼ਾਂਤਮਈ ਧਰਨਾ ਲਗਾਇਆ ਜਾਵੇਗਾ ਅਤੇ ਹੱਕੀ ਮੰਗਾਂ ਲਾਗੂ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਹੋਣ ਤੱਕ ਮੋਰਚਾ ਜਾਰੀ ਰਹੇਗਾ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਹੈਰੋਇਨ ਸਮੇਤ ਮਾਂ ਪੁੱਤਰ ਗਿ੍ਫ਼ਤਾਰ
Ad Position 24