ਮਾਨਸਾ, 3 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ 16 ਜਨਵਰੀ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਨੇੜੇ ਲਗਾਏ ਜਾਣ ਵਾਲੇ ਧਰਨੇ ਦੀ ਤਿਆਰੀ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੀ ਬਲਾਕ ਮਾਨਸਾ ਤੇ ਭੀਖੀ ਦੀ ਮੀਟਿੰਗ ਬਲਾਕ ਪ੍ਰਧਾਨ ਬਾਵਾ ਸਿੰਘ ਖੀਵਾ ਤੇ ਬਲਜੀਤ ਸਿੰਘ ਭੈਣੀਬਾਘਾ ਦੀ ਅਗਵਾਈ 'ਚ ਖੂਹੀ ਵਾਲਾ ਡੇਰਾ ਕੈਂਚੀਆਂ ਵਿਖੇ ਹੋਈ | ਸੰਬੋਧਨ ਕਰਦਿਆਂ ਸੂਬਾ ਆਗੂ ਮੱਖਣ ਸਿੰਘ ਭੈਣੀਬਾਘਾ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਕਿਸਾਨ-ਮਜ਼ਦੂਰ ਵਿਰੋਧੀ ਨੀਤੀਆਂ ਲਿਆਉਣਾ ਚਾਹੁੰਦੀ ਹੈ | ਉਨ੍ਹਾਂ ਕਿਹਾ ਕਿ ਮੋਦੀ ਦੀ ਭਾਜਪਾ ਸਰਕਾਰ ਬਿਜਲੀ ਸੋਧ ਤੇ ਨਵੇਂ ਬੀਜ ਬਿੱਲ 2025 ਅਤੇ 4 ਲੇਬਰ ਕੋਡ ਲਾਗੂ ਕਰਨ ਦੀ ਤਿਆਰੀ 'ਚ ਹੈ, ਦੇ ਮਨਸੂਬਿਆਂ 'ਚ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ | ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਅਕਲੀਆ ਨੇ ਕਿਹਾ ਕਿ ਜੇਕਰ ਇਹ ਕਾਨੂੰਨ ਲਾਗੂ ਹੋ ਜਾਂਦੇ ਹਨ ਤਾਂ ਪ੍ਰਾਈਵੇਟ ਕੰਪਨੀਆਂ ਬੇਲੋੜੀਆਂ ਸ਼ਰਤਾਂ ਅਤੇ ਕੀਮਤਾਂ ਨਿਰਧਾਰਿਤ ਕਰ ਕੇ ਆਮ ਲੋਕਾਂ ਦੀ ਕਿਰਤ ਦੀ ਵੱਡੀ ਪੱਧਰ 'ਤੇ ਲੁੱਟ ਕਰਨਗੀਆਂ | ਉਨ੍ਹਾਂ ਕਿਹਾ ਕਿ ਧਰਨੇ 'ਚ ਵੱਡੀ ਪੱਧਰ 'ਤੇ ਸ਼ਮੂਲੀਅਤ ਕੀਤੀ ਜਾਵੇਗੀ | ਇਸ ਮੌਕੇ ਮਹਿੰਦਰ ਸਿੰਘ ਬੁਰਜ ਰਾਠੀ, ਚੇਤ ਸਿੰਘ ਚਕੇਰੀਆਂ, ਲੀਲਾ ਸਿੰਘ ਮੂਸਾ, ਕਾਕਾ ਸਿੰਘ ਖਿਆਲਾ, ਕਾਲਾ ਸਿੰਘ ਅਕਲੀਆ, ਦਰਸ਼ਨ ਸਿੰਘ ਰੜ੍ਹ, ਰਾਵਲ ਸਿੰਘ ਕੋਟਲਾ, ਅਵਤਾਰ ਸਿੰਘ ਅਤਲਾ ਕਲਾਂ, ਅਵਤਾਰ ਸਿੰਘ ਢੈਪਈ, ਗੁਰਜੀਤ ਸਿੰਘ ਰੱਲਾ ਆਦਿ ਹਾਜ਼ਰ ਸਨ |
ਭਾਕਿਯੂ (ਡਕੌਂਦਾ) ਵਲੋਂ ਧਰਨੇ ਦੀ ਤਿਆਰੀ ਸੰਬੰਧੀ ਮੀਟਿੰਗ
-ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੀ ਇਕੱਤਰਤਾ ਇੱਥੇ ਹੋਈ | ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਭੈਣੀਬਾਘਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ 16 ਜਨਵਰੀ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਮਾਨਸਾ ਨੇੜੇ ਧਰਨਾ ਲਗਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ 'ਤੇ ਚੱਲ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਧਰਨੇ ਨੂੰ ਸਫਲ ਬਣਾਉਣ ਲਈ ਪਿੰਡਾਂ 'ਚ ਰੈਲੀਆਂ ਕੀਤੀਆਂ ਜਾ ਰਹੀਆਂ ਹਨ | ਅੱਜ ਝੁਨੀਰ ਬਲਾਕ ਦੇ ਪਿੰਡ ਘੁਰਕਣੀ, ਫ਼ਤਿਹਪੁਰ, ਚੈਨੇਵਾਲਾ, ਮੋਡਾ, ਮੋਫਰ, ਦਾਨੇਵਾਲਾ ਆਦਿ ਰੈਲੀਆਂ ਕਰ ਕੇ ਬਿਜਲੀ ਸੋਧ ਤੇ ਨਵੇਂ ਬੀਜ ਬਿੱਲ 2025 ਅਤੇ 4 ਲੇਬਰ ਕੋਡ ਖ਼ਿਲਾਫ਼ ਕਿਰਤੀ ਲੋਕਾਂ ਨੂੰ ਲਾਮਬੰਦ ਕੀਤਾ ਗਿਆ | ਇਸ ਮੌਕੇ ਇਕਬਾਲ ਸਿੰਘ ਮਾਨਸਾ, ਮਨਜੀਤ ਸਿੰਘ ਉੱਲਕ, ਲਛਮਣ ਸਿੰਘ ਚੱਕ ਅਲੀਸ਼ੇਰ, ਸ਼ਿੰਦਰਪਾਲ ਕੌਰ, ਰਾਜ ਸਿੰਘ, ਹਰਦੇਵ ਸਿੰਘ, ਸੁਖਮਿੰਦਰ ਸਿੰਘ, ਰਾਜਪਾਲ ਸਿੰਘ, ਸਰਦੂਲ ਸਿੰਘ, ਹਰਪਾਲ ਸਿੰਘ, ਜਗਜੀਤ ਸਿੰਘ ਆਦਿ ਹਾਜ਼ਰ ਸਨ |
16 ਨੂੰ ਡੀ.ਸੀ. ਦਫ਼ਤਰ ਨੇੜੇ ਲਗਾਏ ਜਾਣ ਵਾਲੇ ਧਰਨੇ ਦੀ ਤਿਆਰੀ ਸੰਬੰਧੀ ਮੀਟਿੰਗਾਂ ਤੇ ਰੈਲੀਆਂ ਕੇਂਦਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਲਾਗੂ ਨਹੀਂ ਹੋਣ ਦਿੱਤੀਆਂ ਜਾਣਗੀਆਂ-ਆਗੂ <br/>
ਅਜੀਤ ਡੈਸਕ
04-01-2026