07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

16 ਦੇ ਮਾਨਸਾ ਧਰਨੇ ਦੀਆਂ ਤਿਆਰੀਆਂ ਸੰਬੰਧੀ ਐਸ.ਕੇ.ਐਮ. ਆਗੂਆਂ ਵਲੋਂ ਪਿੰਡਾਂ 'ਚ ਝੰਡਾ ਮਾਰਚ

Ad Position 21
No active advertisement
ਅਜੀਤ ਡੈਸਕ 04-01-2026

ਬੁਢਲਾਡਾ, 3 ਜਨਵਰੀ (ਸਵਰਨ ਸਿੰਘ ਰਾਹੀ, ਸੁਨੀਲ ਮਨਚੰਦਾ)- ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ 16 ਜਨਵਰੀ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਮਾਨਸਾ ਅੱਗੇ ਦਿੱਤੇ ਜਾ ਰਹੇ ਧਰਨੇ ਦੀਆਂ ਤਿਆਰੀਆਂ ਸਬੰਧੀ ਮੋਰਚੇ ਦੀਆਂ ਜਥੇਬੰਦੀਆਂ ਦੇ ਆਗੂਆਂ ਵਲੋਂ ਬੁਢਲਾਡਾ ਇਲਾਕੇ ਦੇ ਪਿੰਡ ਗੁਰਨੇ ਕਲਾਂ, ਗੁਰਨੇ ਖ਼ੁਰਦ, ਹਸਨਪੁਰ, ਬੋੜਾਵਾਲ ਅਤੇ ਫਫੜੇ ਭਾਈਕੇ ਵਿਖੇ ਝੰਡਾ ਮਾਰਚ ਕਰਦਿਆਂ ਲੋਕਾਂ ਨੂੰ ਕੇਂਦਰ ਸਰਕਾਰ ਦੇ ਲੋਕ ਵਿਰੋਧੀ ਮਨਸੂਬਿਆਂ ਤੋਂ ਜਾਣੂ ਕਰਵਾਇਆ ਗਿਆ | ਇਕੱਠਾਂ ਨੂੰ ਸੰਬੋਧਨ ਕਰਦਿਆਂ ਮੋਰਚੇ ਦੇ ਆਗੂਆਂ ਅਮਰੀਕ ਸਿੰਘ ਫਫੜੇ ਭਾਈਕੇ, ਐਡਵੋਕੇਟ ਸਵਰਨਜੀਤ ਸਿੰਘ ਦਲਿਓ, ਤੇਜ ਰਾਮ ਅਹਿਮਦਪੁਰ, ਭੁਪਿੰਦਰ ਸਿੰਘ ਗੁਰਨੇ ਕਲਾਂ, ਸ਼ਿੰਗਾਰਾ ਸਿੰਘ ਦੋਦੜਾ, ਬਾਬੂ ਸਿੰਘ ਬਰ੍ਹੇ, ਨਛੱਤਰ ਸਿੰਘ ਅਹਿਮਦਪੁਰ, ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਪ੍ਰਧਾਨ ਦਰਸ਼ਨ ਸਿੰਘ ਆਦਿ ਨੇ ਕਿਹਾ ਕਿ ਮੋਦੀ ਸਰਕਾਰ ਦੇਸ਼ ਦੀ ਅਰਥ ਵਿਵਸਥਾ ਬਰਬਾਦ ਕਰ ਰਹੀ ਹੈ ਅਤੇ ਆਪਣੇ ਚਹੇਤੇ ਕਾਰਪੋਰੇਟ ਘਰਾਣਿਆਂ ਤੇ ਵੱਡੇ ਪੂੰਜੀਪਤੀਆਂ ਨੂੰ ਖ਼ੁਸ਼ ਕਰਨ ਲਈ ਦੇਸ਼ ਦੇ ਜਨਤਕ ਖੇਤਰ ਦੇ ਅਹਿਮ ਅਤੇ ਮਹੱਤਵਪੂਰਨ ਵਿਭਾਗਾਂ ਨੂੰ ਕਾਰਪੋਰੇਟਾਂ ਦੇ ਹਵਾਲੇ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਬਿਜਲੀ ਸੋਧ ਬਿੱਲ 2025 ਲਾਗੂ ਕਰ ਕੇ ਬਿਜਲੀ ਸੈਕਟਰ ਨੂੰ ਅੰਬਾਨੀਆਂ ਅਡਾਨੀਆਂ ਦੇ ਹਵਾਲੇ ਕਰਨਾ ਚਾਹੁੰਦੀ ਹੈ, ਜਿਸ ਨਾਲ ਬਿਜਲੀ ਆਮ ਲੋਕ ਆਮ ਅਤੇ ਮੱਧ ਵਰਗੀ ਲੋਕਾਂ ਦੀ ਪਹੁੰਚ 'ਚ ਨਹੀਂ ਰਹੇਗੀ | ਉਨ੍ਹਾਂ ਕਿਹਾ ਕਿ ਕਿਰਤੀਆਂ ਦੇ 29 ਕਿਰਤ ਕਾਨੂੰਨਾਂ ਨੂੰ ਰੱਦ ਕਰ ਕੇ ਚਾਰ ਲੇਬਰ ਲੇਬਰ ਕੋਡ ਲਾਗੂ ਕਰ ਦਿੱਤੇ ਹਨ | ਇਸੇ ਤਰ੍ਹਾਂ ਮਗਨਰੇਗਾ ਨੂੰ ਖ਼ਤਮ ਕਰਨ ਦੀ ਨੀਅਤ ਨਾਲ ਇਸ ਦਾ ਕੇਂਦਰੀ ਬਜਟ ਘਟਾਉਣ ਦੇ ਨਾਲ ਹੀ ਰਾਜਾਂ ਦੀ 40 ਫ਼ੀਸਦੀ ਭਾਗੀਦਾਰੀ ਜ਼ਰੂਰੀ ਕਰ ਦਿੱਤੀ ਹੈ ਜਿਸ ਦਾ ਮਕਸਦ ਪੇਂਡੂ ਖੇਤਰ ਦੇ ਮਜ਼ਦੂਰਾਂ ਦੇ ਰੁਜ਼ਗਾਰ ਖ਼ਤਮ ਕਰਨਾ ਹੈ | ਉਨ੍ਹਾਂ ਕਿਹਾ ਕਿ ਕਿਰਤੀਆਂ-ਕਿਸਾਨਾਂ, ਮੁਲਾਜ਼ਮਾਂ ਆਦਿ ਦੇ ਸੰਗਠਨਾਂ ਵਲੋਂ ਦੇਸ਼ ਭਰ 'ਚ ਵੱਡਾ ਅੰਦੋਲਨ ਵਿੱਢਿਆ ਜਾ ਚੁੱਕਾ ਹੈ ਅਤੇ ਇਸ ਲੜਾਈ ਨੂੰ ਭਵਿੱਖ ਵਿਚ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਬੱਲਮ ਸਿੰਘ ਫਫੜੇ ਭਾਈਕੇ, ਹਰਮੀਤ ਸਿੰਘ ਬੋੜਾਵਾਲ, ਜਗਜੀਵਨ ਸਿੰਘ ਹਸਨਪੁਰ, ਜੁਗਰਾਜ ਸਿੰਘ ਅਹਿਮਦਪੁਰ, ਸੁਖਦੇਵ ਸਿੰਘ ਬੋੜਾਵਾਲ, ਹਰਦੇਵ ਸਿੰਘ ਦਰੀਆਪੁਰ, ਮਹਿੰਦਰ ਸਿੰਘ ਗੁੜੱਦੀ, ਚੇਤਨ ਦਾਸ, ਬੋਹੜ ਸਿੰਘ ਬਰ੍ਹੇ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਗਰ ਪੰਚਾਇਤ ਬੋਹਾ ਦੀ ਗੈਰ ਅਸੂਲੀ ਵਾਰਡ ਬੰਦੀ ਰੱਦ ਕੀਤੀ ਜਾਵੇ-ਬੱਲਮ ਸਿੰਘ ਕਲੀਪੁਰ ਬੋਹਾ-ਬੁਢਲਾਡਾ ਸੜਕ 'ਤੇ ਜਾਮ ਲਗਾ... ਅਗਲੀ ਖ਼ਬਰ 16 ਨੂੰ ਡੀ.ਸੀ. ਦਫ਼ਤਰ ਨੇੜੇ ਲਗਾਏ ਜਾਣ ਵਾਲੇ ਧਰਨੇ ਦੀ ਤਿਆਰੀ ਸੰਬੰਧੀ ਮੀਟਿੰਗਾਂ ਤੇ ਰੈਲੀਆਂ ਕੇਂਦਰ ਦੀਆਂ ਕਿਸਾਨ ਵ...
Ad Position 24