ਭੀਖੀ, 5 ਜਨਵਰੀ (ਸਹੋਤਾ)- ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਵਲੋਂ ਸਥਾਨਕ ਸ਼ਹਿਰ 'ਚ ਬਾਲ ਭਿੱਖਿਆ ਸਬੰਧੀ ਚੈਕਿੰਗ ਕੀਤੀ ਗਈ | ਕਾਊਾਸਲਰ ਰਜਿੰਦਰ ਵਰਮਾ ਨੇ ਕਿਹਾ ਕਿ ਬੱਚਿਆਂ ਤੋਂ ਭੀਖ ਮੰਗਵਾਉਣਾ ਸਮਾਜਿਕ ਅਪਰਾਧ ਅਤੇ ਸ਼ੋਸ਼ਣ ਹੈ | ਉਨ੍ਹਾਂ ਕਿਹਾ ਕਿ ਕਈ ਵਾਰ ਇਹ ਬੱਚੇ ਮਾਫ਼ੀਆ ਜਾਂ ਲਾਲਚੀ ਲੋਕਾਂ ਦੇ ਕਬਜ਼ੇ ਹੇਠ ਹੁੰਦੇ ਹਨ, ਜੋ ਉਨ੍ਹਾਂ ਦੀ ਮਜਬੂਰੀ ਦਾ ਫ਼ਾਇਦਾ ਚੁੱਕਦੇ ਹਨ | ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ ਨੂੰ ਮਿਲ ਕੇ ਇਸ ਬੁਰਾਈ ਖ਼ਿਲਾਫ਼ ਆਵਾਜ਼ ਉਠਾਉਣੀ ਹੋਵੇਗੀ | ਉਨ੍ਹਾਂ ਕਿਹਾ ਕਿ ਭੀਖ ਮੰਗਦੇ ਬੱਚਿਆਂ ਨੂੰ ਪੈਸੇ ਦੇਣ ਦੀ ਬਜਾਇ ਉਨ੍ਹਾਂ ਦੀ ਸਹਾਇਤਾ ਲਈ ਸਬੰਧਿਤ ਅਧਿਕਾਰੀਆਂ ਜਾਂ ਚਾਈਲਡ ਹੈਲਪ ਲਾਈਨ ਨੰਬਰ 1098 'ਤੇ ਜਾਣਕਾਰੀ ਦੇਣੀ ਚਾਹੀਦੀ ਹੈ |