19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਭਾਕਿਯੂ (ਮਾਲਵਾ) ਵਲੋਂ ਧਰਨਾ ਮੁਲਤਵੀ

Ad Position 21
No active advertisement
ਅਜੀਤ ਡੈਸਕ 06-01-2026
ਮਾਨਸਾ, 5 ਜਨਵਰੀ (ਵਿ. ਪ੍ਰਤੀ.)- ਭਾਰਤੀ ਕਿਸਾਨ ਯੂਨੀਅਨ ਏਕਤਾ (ਮਾਲਵਾ) ਵਲੋਂ ਸਥਾਨਕ ਪਾਵਰਕਾਮ ਦਫ਼ਤਰ ਅੱਗੇ 6 ਜਨਵਰੀ ਨੂੰ ਲਗਾਇਆ ਜਾਣ ਵਾਲਾ ਧਰਨਾ ਮੁਲਤਵੀ ਕਰ ਦਿੱਤਾ ਗਿਆ ਹੈ | ਜਥੇਬੰਦੀ ਦੇ ਸੂਬਾ ਪ੍ਰਧਾਨ ਮਲੂਕ ਸਿੰਘ ਹੀਰਕੇ ਤੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਜੌੜਕੀਆਂ ਨੇ ਦੱਸਿਆ ਕਿ ਪਿੰਡ ਬਾਜੇਵਾਲਾ ਦੇ ਕਿਸਾਨ ਬਹਾਦਰ ਸਿੰਘ ਦੀ ਟਿਊਬਵੈੱਲ ਮੋਟਰ ਕੁਨੈਕਸ਼ਨ ਨੂੰ ਫ਼ਰਜ਼ੀ ਦੱਸ ਕੇ ਉਸ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ, ਜਿਸ ਦੇ ਵਿਰੋਧ 'ਚ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ ਕੀਤਾ ਜਾਣਾ ਸੀ | ਉਨ੍ਹਾਂ ਦੱਸਿਆ ਕਿ ਮਹਿਕਮੇ ਦੇ ਅਧਿਕਾਰੀਆਂ ਮੁਤਾਬਿਕ ਪੀੜਤ ਕਿਸਾਨ ਦੀਆਂ ਪ੍ਰੇਸ਼ਾਨੀਆਂ ਦਾ ਹੱਲ ਕੱਢਿਆ ਜਾਵੇਗਾ | ਇਸ ਮੌਕੇ ਜੱਗਾ ਸਿੰਘ ਭਲਾਈਕੇ, ਹਰਬੰਸ ਸਿੰਘ ਮਾਨਬੀਬੜੀਆਂ, ਤਰਸੇਮ ਸਿੰਘ, ਨਸੀਬ ਸਿੰਘ ਬੁਰਜ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ ਕਿਸਾਨ ਹੋਏ ਲਾਮਬੰਦ ਅਗਲੀ ਖ਼ਬਰ ਬਾਲ ਭਿੱਖਿਆ ਰੋਕਣ ਸੰਬੰਧੀ ਚੈਕਿੰਗ ਕੀਤੀ
Ad Position 24