20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਕੇਂਦਰ ਤੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ ਕਿਸਾਨ ਹੋਏ ਲਾਮਬੰਦ

Ad Position 21
No active advertisement
ਅਜੀਤ ਡੈਸਕ 06-01-2026

ਬੋਹਾ, 5 ਜਨਵਰੀ (ਰਮੇਸ਼ ਤਾਂਗੜੀ)- ਨੇੜਲੇ ਪਿੰਡਾਂ ਤਾਲਿਬਵਾਲਾ, ਗੰਢੂ ਕਲਾਂ, ਗੰਢੂ ਖੁਰਦ, ਗਾਮੀਵਾਲਾ, ਹਾਕਮਵਾਲਾ, ਗਾਦੜਪੱਤੀ ਬੋਹਾ, ਮਘਾਣੀਆਂ, ਸ਼ੇਰ ਖਾਂ ਵਾਲਾ ਆਦਿ 'ਚ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਅਤੇ ਬਿਜਲੀ ਤੇ ਬੀਜ ਬਿੱਲ 2025 ਦੇ ਵਿਰੋਧ 'ਚ ਸੰਯੁਕਤ ਮੋਰਚੇ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਥਾਂ-ਥਾਂ ਰੈਲੀਆਂ, ਝੰਡਾ ਮਾਰਚ ਤੇ ਨੁੱਕੜ ਬੈਠਕਾਂ ਕਰਵਾ ਕੇ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ | ਸੰਬੋਧਨ ਕਰਦਿਆਂ ਕਿਸਾਨ ਆਗੂ ਦਰਸ਼ਨ ਸਿੰਘ ਮਘਾਣੀਆਂ, ਪ੍ਰਸ਼ੋਤਮ ਸਿੰਘ ਗਿੱਲ ਭਾਕਿਯੂ ਲੱਖੋਵਾਲ, ਲਛਮਣ ਸਿੰਘ ਚੱਕ ਅਲੀ ਸ਼ੇਰ, ਰਘੁਵੀਰ ਸਿੰਘ ਚਹਿਲ ਸ਼ੇਰ ਖਾਂ ਵਾਲਾ, ਗੁਰਜੰਟ ਸਿੰਘ ਮਘਾਣੀਆਂ, ਰਾਮਫਲ ਸਿੰਘ ਚੱਕ ਅਲੀਸ਼ੇਰ ਆਦਿ ਨੇ ਕਿਹਾ ਕਿ ਖੇਤੀ ਸਬੰਧੀ ਬਣਾਏ ਤਿੰਨ ਕਾਨੂੰਨਾਂ ਦੇ ਵਿਰੋਧ 'ਚ ਇੱਕ ਸਾਲ ਤੋਂ ਵੱਧ ਸਮਾਂ ਦਿੱਲੀ ਦੀਆਂ ਬਰੂਹਾਂ 'ਤੇ ਲਗਾਤਾਰ ਧਰਨੇ ਮਾਰ ਕੇ ਸੰਘਰਸ਼ ਲੜਿਆ ਗਿਆ ਸੀ ਪਰ ਕੇਂਦਰ ਸਰਕਾਰ ਵਲੋਂ ਕਿਸਾਨ ਮੋਰਚੇ ਨਾਲ ਹੋਏ ਸਮਝੌਤੇ ਦੇ ਬਾਵਜੂਦ ਅਨੇਕਾਂ ਕਿਸਾਨਾਂ 'ਤੇ ਕੇਸ ਦਰਜ ਕੀਤੇ ਗਏ ਅਤੇ ਦਿੱਲੀ ਦੀ ਤੀਸ ਹਜਾਰੀ ਜੇਲ੍ਹ ਤੇ ਅਦਾਲਤ 'ਚ ਹੁਣ ਵੀ ਕਿਸਾਨਾਂ ਨੂੰ ਤਰੀਕਾਂ 'ਤੇ ਜਾਣਾ ਪੈਂਦਾ ਹੈ | ਆਗੂਆਂ ਨੇ ਦੱਸਿਆ ਕਿ ਸਰਕਾਰਾਂ ਦੀਆਂ ਇਨ੍ਹਾਂ ਨੀਤੀਆਂ ਖਿਲਾਫ ਕਿਸਾਨ ਸੰਯੁਕਤ ਮੋਰਚੇ ਵਲੋਂ ਸੰਘਰਸ਼ ਉਲੀਕਿਆ ਗਿਆ ਹੈ, ਜਿਸ ਦੇ ਪਹਿਲੇ ਪੜਾਅ 'ਚ 16 ਜਨਵਰੀ ਨੂੰ ਜਿਲ੍ਹਾ ਪੱਧਰਾਂ 'ਤੇ ਡੀ.ਸੀ. ਦਫਤਰ ਅੱਗੇ ਧਰਨੇ ਮਾਰ ਕੇ ਰੋਹ ਪ੍ਰਗਟ ਕੀਤਾ ਜਾਣਾ ਹੈ |

Ad Position 22
No active advertisement
ਪਿਛਲੀ ਖ਼ਬਰ 16 ਦੇ ਧਰਨੇ ਸੰਬੰਧੀ ਭਾਕਿਯੂ (ਡਕੌਂਦਾ) ਵਲੋਂ ਪਿੰਡਾਂ 'ਚ ਲਾਮਬੰਦੀ ਮੀਟਿੰਗਾਂ ਅਗਲੀ ਖ਼ਬਰ ਭਾਕਿਯੂ (ਮਾਲਵਾ) ਵਲੋਂ ਧਰਨਾ ਮੁਲਤਵੀ
Ad Position 24