20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

16 ਦੇ ਧਰਨੇ ਸੰਬੰਧੀ ਭਾਕਿਯੂ (ਡਕੌਂਦਾ) ਵਲੋਂ ਪਿੰਡਾਂ 'ਚ ਲਾਮਬੰਦੀ ਮੀਟਿੰਗਾਂ

Ad Position 21
No active advertisement
ਅਜੀਤ ਡੈਸਕ 06-01-2026

ਜੋਗਾ, 5 ਜਨਵਰੀ (ਮਨਜੀਤ ਸਿੰਘ ਘੜੈਲੀ)- ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ 16 ਜਨਵਰੀ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਨੇੜੇ ਲਗਾਏ ਜਾਣ ਵਾਲੇ ਧਰਨੇ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਪਿੰਡ ਬੁਰਜ ਰਾਠੀ ਅਤੇ ਖੜਕ ਸਿੰਘ ਵਾਲਾ ਵਿਖੇ ਲਾਮਬੰਦੀ ਮੀਟਿੰਗਾਂ ਕੀਤੀਆਂ ਗਈਆਂ | ਕਿਸਾਨ ਆਗੂ ਮੱਖਣ ਸਿੰਘ ਭੈਣੀਬਾਘਾ ਤੇ ਬਲਜੀਤ ਸਿੰਘ ਭੈਣੀਬਾਘਾ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਬਿਜਲੀ ਸੋਧ ਤੇ ਨਵੇਂ ਬੀਜ 2025 ਅਤੇ ਕਿਰਤੀ ਕਾਨੂੰਨ 'ਚ ਸੋਧਾਂ ਰਾਹੀਂ ਲੋਕਾਂ ਦੇ ਅਧਿਕਾਰਾਂ ਨੂੰ ਕੁਚਲ ਕੇ ਨਿੱਜੀਕਰਨ ਦੀਆਂ ਨੀਤੀਆਂ ਲਾਗੂ ਕਰਨਾ ਚਾਹੁੰਦੀ ਹੈ | ਇਨ੍ਹਾਂ ਨੀਤੀਆਂ ਰਾਹੀਂ ਸਾਮਰਾਜੀ ਕੰਪਨੀਆਂ ਕਿਰਤੀ ਵਰਗ ਦੀ ਕਿਰਤ ਦੀ ਲੁੱਟ ਕਰਨ ਨੂੰ ਉਤਾਰੂ ਹਨ, ਜੋ ਬਰਦਾਸ਼ਤ ਯੋਗ ਨਹੀਂ | ਆਗੂਆਂ ਨੇ ਐਲਾਨ ਕੀਤਾ ਕਿ ਧਰਨੇ 'ਚ ਜਥੇਬੰਦੀ ਦੇ ਕਾਰਕੁਨ ਵੱਡੀ ਗਿਣਤੀ 'ਚ ਸ਼ਮੂਲੀਅਤ ਕਰਨਗੇ | ਇਸ ਮੌਕੇ ਲਖਵੀਰ ਸਿੰਘ ਅਕਲੀਆ, ਮਹਿੰਦਰ ਸਿੰਘ, ਬਲਵਿੰਦਰ ਸਿੰਘ, ਅਜਮੇਰ ਸਿੰਘ ਬੁਰਜ ਰਾਠੀ, ਜਸਵਿੰਦਰ ਸਿੰਘ, ਮੱਖਣ ਸਿੰਘ, ਨਿਰਮਲ ਸਿੰਘ ਖੜਕ ਸਿੰਘ ਵਾਲਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਦੇਸੀ ਸ਼ਰਾਬ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ ਕਿਸਾਨ ਹੋਏ ਲਾਮਬੰਦ
Ad Position 24