ਬਰੇਟਾ, 5 ਜਨਵਰੀ (ਮੰਡੇਰ)- ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਥਾਣਾ ਚੌਂਕੀ ਕੁੱਲਰੀਆਂ ਦੇ ਇੰਚਾਰਜ ਗੁਰਮੇਲ ਸਿੰਘ ਦੀ ਅਗਵਾਈ ਹੇਠ ਹੌਲਦਾਰ ਜਗਸੀਰ ਸਿੰਘ ਤੇ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਰਾਮ ਸਿੰਘ ਉਰਫ਼ ਰਾਜੂ ਵਾਸੀ ਤਲਵਾੜਾ (ਹਰਿਆਣਾ) ਨੂੰ ਕਾਬੂ ਕਰ ਕੇ ਉਸ ਕੋਲੋਂ 11 ਬੋਤਲਾਂ ਦੇਸੀ ਸ਼ਰਾਬ ਬਰਾਮਦ ਕੀਤੀ ਹੈ | ਪੁਲਿਸ ਨੇ ਦੱਸਿਆ ਕਿ ਨਸ਼ਾ ਤਸਕਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਰਾਮ ਸਿੰਘ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ |