ਮਾਨਸਾ, 5 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਭਾਰਤੀ ਜਨਤਾ ਪਾਰਟੀ ਦੇ ਨੌਜਵਾਨ ਆਗੂ ਪਰਮਜੀਤ ਸਿੰਘ ਮੰਨਾ ਦਾ ਕਹਿਣਾ ਹੈ ਕਿ ਪਾਰਟੀ ਦੇ ਨਿਰਦੇਸ਼ਾਂ 'ਤੇ ਸਰਦੂਲਗੜ੍ਹ ਵਿਧਾਨ ਸਭਾ ਹਲਕੇ 'ਚ ਬੂਥ ਪੱਧਰ ਤੱਕ ਭਾਜਪਾ ਦੀਆਂ ਇਕਾਈਆਂ ਕਾਇਮ ਕੀਤੀਆਂ ਜਾਣਗੀਆਂ | 'ਅਜੀਤ' ਉਪ ਦਫ਼ਤਰ ਮਾਨਸਾ ਵਿਖੇ ਵਿਸ਼ੇਸ਼ ਤੌਰ 'ਤੇ ਪਹੁੰਚੇ ਨੌਜਵਾਨ ਆਗੂ ਨੇ ਦਾਅਵਾ ਕੀਤਾ ਕਿ ਲੋਕਾਂ ਵਲੋਂ ਪਾਰਟੀ ਨੂੰ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ | ਕਾਬਲੇ-ਗ਼ੌਰ ਰਹੇ ਕਿ ਸ: ਮੰਨਾ ਦੀ ਪਤਨੀ ਰਾਜਪ੍ਰੀਤ ਕੌਰ ਬਲਾਕ ਸੰਮਤੀ ਫੱਤਾ ਮਾਲੋਕਾ ਜ਼ੋਨ ਤੋਂ ਸ਼ਾਨਦਾਰ ਜਿੱਤ ਹਾਸਲ ਕਰ ਕੇ ਬਠਿੰਡਾ ਲੋਕ ਸਭਾ ਹਲਕੇ 'ਚ ਪਾਰਟੀ ਦੀ ਪਹਿਲੀ ਸੰਮਤੀ ਮੈਂਬਰ ਬਣੀ ਹੈ | ਮੰਨਾ ਨੇ ਪੰਜਾਬ ਸਰਕਾਰ ਨੂੰ ਹਰ ਫ਼ਰੰਟ 'ਤੇ ਨਾਕਾਮ ਦੱਸਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਮੌਕੇ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਜਦਕਿ ਸੂਬੇ 'ਚ ਅਮਨ ਕਾਨੂੰਨ ਦੀ ਸਥਿਤੀ ਗੜਬੜਾ ਗਈ ਹੈ ਅਤੇ ਭਿ੍ਸ਼ਟਾਚਾਰ ਹੱਦਾਂ ਬੰਨੇ੍ਹ ਟੱਪ ਗਿਆ ਹੈ | ਉਨ੍ਹਾਂ ਆਖਿਆ ਕਿ ਰਾਜ ਦੇ ਲੋਕ ਸ਼ੋ੍ਰਮਣੀ ਅਕਾਲੀ ਦਲ, ਕਾਂਗਰਸ ਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਤੋਂ ਅੱਕ ਥੱਕ ਚੁੱਕੇ ਹਨ ਅਤੇ ਉਹ 2027 'ਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਲਿਆਉਣਾ ਚਾਹੁੰਦੇ ਹਨ | ਗੱਲਬਾਤ ਮੌਕੇ ਗੁਰਪ੍ਰੀਤ ਸਿੰਘ ਫੱਤਾ ਮਾਲੋਕਾ ਵੀ ਹਾਜ਼ਰ ਸਨ |
ਸਰਦੂਲਗੜ੍ਹ ਹਲਕੇ 'ਚ ਬੂਥ ਪੱਧਰ ਤੱਕ ਭਾਜਪਾ ਦੀਆਂ ਇਕਾਈਆਂ ਕਾਇਮ ਕਰਾਂਗੇ-ਮੰਨਾ <br/>
ਅਜੀਤ ਡੈਸਕ
06-01-2026