20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਨਗਰ ਪੰਚਾਇਤ ਬੋਹਾ 'ਚ ਨਵੀਂ ਵਾਰਡਬੰਦੀ ਤਜਵੀਜ਼ ਲਾਗੂ ਨਹੀਂ ਹੋਣ ਦਿੱਤੀ ਜਾਵੇਗੀ-ਅਕਾਲੀ ਆਗੂ

Ad Position 21
No active advertisement
ਅਜੀਤ ਡੈਸਕ 06-01-2026

ਸ਼ੋ੍ਰਮਣੀ ਅਕਾਲੀ ਦਲ ਦਾ ਵਫ਼ਦ ਡੀ. ਸੀ. ਨੂੰ ਮਿਲਿਆ
ਮਾਨਸਾ, 5 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਬੁਢਲਾਡਾ ਹਲਕੇ ਨਾਲ ਸਬੰਧਿਤ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਨੇ ਸਪਸ਼ਟ ਆਖਿਆ ਹੈ ਕਿ ਨਗਰ ਪੰਚਾਇਤ ਬੋਹਾ ਦੀ ਨਵੀਂ ਵਾਰਡਬੰਦੀ ਦੀ ਤਜਵੀਜ਼ ਕਿਸੇ ਵੀ ਕੀਮਤ 'ਤੇ ਲਾਗੂ ਨਹੀਂ ਹੋਣ ਦਿੱਤੀ ਜਾਵੇਗੀ | ਉਨ੍ਹਾਂ ਦਾ ਕਹਿਣਾ ਹੈ ਕਿ ਸੱਤਾਧਾਰੀ ਧਿਰ ਦੇ ਆਗੂਆਂ ਦੇ ਇਸ਼ਾਰੇ 'ਤੇ ਕਸਬੇ ਦੇ 13 ਵਾਰਡਾਂ 'ਚ ਗੈਰ-ਕਾਨੂੰਨੀ ਢੰਗ ਨਾਲ ਵਾਰਡਬੰਦੀ ਕੀਤੀ ਜਾ ਰਹੀ ਹੈ ਅਤੇ ਅਨੁਸੂਚਿਤ ਜਾਤੀ ਤੇ ਪਛੜੀਆਂ ਸ਼ੇ੍ਰਣੀਆਂ ਦੀ ਗਿਣਤੀ ਤਰੋੜ-ਮਰੋੜ ਕੇ ਵੰਡਣ ਅਤੇ ਰਾਖਵਾਂਕਰਨ ਵੀ ਗ਼ਲਤ ਤਰੀਕੇ ਨਾਲ ਕਰਨ ਦੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ | ਪਾਰਟੀ ਦੇ ਕੋਰ ਕਮੇਟੀ ਮੈਂਬਰ ਜਥੇਦਾਰ ਬੱਲਮ ਸਿੰਘ ਕਲੀਪੁਰ, ਨਗਰ ਪੰਚਾਇਤ ਬੋਹਾ ਦੇ ਸਾਬਕਾ ਪ੍ਰਧਾਨ ਜਥੇਦਾਰ ਜੋਗਾ ਸਿੰਘ ਬੋਹਾ, ਅਕਾਲੀ ਆਗੂ ਗੁਰਦੀਪ ਸਿੰਘ ਟੋਡਰਪੁਰ, ਸਾਬਕਾ ਸਰਪੰਚ ਸਰਦੂਲ ਸਿੰਘ ਬੋਹਾ, ਸਤਵੰਤ ਸਿੰਘ ਬੋਹਾ, ਬਾਬਾ ਕਾਲਾ ਸਿੰਘ, ਗਗਨਦੀਪ ਸਿੰਘ ਆਦਿ ਨੇ ਕਿਹਾ ਕਿ ਅਕਾਲੀ ਦਲ ਇਸ ਮੁੱਦੇ 'ਤੇ ਤਿੱਖਾ ਸੰਘਰਸ਼ ਲੜੇਗਾ | ਉਪਰੋਕਤ ਆਗੂਆਂ ਨੇ ਅੱਜ ਇੱਥੇ ਨਵਜੋਤ ਕੌਰ ਡਿਪਟੀ ਕਮਿਸ਼ਨਰ ਮਾਨਸਾ ਨੂੰ ਪੱਤਰ ਸੌਂਪ ਕੇ ਮੰਗ ਕੀਤੀ ਕਿ ਨਵੀਂ ਵਾਰਡਬੰਦੀ ਤਜਵੀਜ਼ ਨੂੰ ਰੱਦ ਕਰ ਕੇ ਪੁਰਾਣੀ ਵਾਰਡਬੰਦੀ ਨੂੰ ਹੀ ਬਹਾਲ ਰੱਖਿਆ ਜਾਵੇ | ਉਨ੍ਹਾਂ ਕਿਹਾ ਕਿ ਨਵੀਂ ਵਾਰਡਬੰਦੀ ਨਾਲ ਲੋਕਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ ਅਤੇ ਸਾਰੇ ਕਾਗ਼ਜ਼ਾਤ ਮੁੜ ਤਿਆਰ ਕਰਵਾਉਣ ਲਈ ਖੱਜਲ-ਖੁਆਰ ਵੀ ਹੋਣਾ ਪਵੇਗਾ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਸਰਦੂਲਗੜ੍ਹ ਹਲਕੇ 'ਚ ਬੂਥ ਪੱਧਰ ਤੱਕ ਭਾਜਪਾ ਦੀਆਂ ਇਕਾਈਆਂ ਕਾਇਮ ਕਰਾਂਗੇ-ਮੰਨਾ <br/>
Ad Position 24