20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>

Ad Position 21
No active advertisement
ਬਰੇਟਾ ਵਿਖੇ ਗੁਰਦੁਆਰਾ ਸਾਹਿਬ 'ਚ ਪ੍ਰਕਾਸ਼ ਦਿਹਾੜਾ ਮਨਾਉਣ ਮੌਕੇ ਸ਼ਾਮਿਲ ਸੰਗਤਾਂ | ਤਸਵੀਰ : ਪਾਲ ਸਿੰਘ ਮੰਡੇਰ <br/> 06-01-2026
ਮਾਨਸਾ/ਬਰੇਟਾ, 5 ਜਨਵਰੀ (ਰਵੀ, ਮੰਡੇਰ)- ਨੇੜਲੇ ਪਿੰਡ ਬਰਨਾਲਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ਿਤ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਅਲੌਕਿਕ ਢੰਗ ਨਾਲ ਸਜਾਇਆ ਗਿਆ | ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ | ਰਾਗੀ ਸਿੰਘਾਂ ਨੇ ਗੁਰਬਾਣੀ ਦਾ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਬਾਬਾ ਜਗੀਰ ਸਿੰਘ, ਬਾਬਾ ਕੁਲਵਿੰਦਰ ਸਿੰਘ, ਲੋਕਲ ਕਮੇਟੀ ਪ੍ਰਧਾਨ ਅਵਤਾਰ ਸਿੰਘ, ਇੰਦਰਜੀਤ ਸਿੰਘ, ਭੁਪਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
• ਬਰੇਟਾ ਵਿਖੇ ਪ੍ਰਕਾਸ਼ ਦਿਹਾੜਾ ਉਤਸ਼ਾਹ ਨਾਲ ਮਨਾਇਆ - ਗੁਰਦੁਆਰਾ ਸਿੰਘ ਸਭਾ ਬਰੇਟਾ ਵਿਖੇ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਆਏ ਕੀਰਤਨ ਜਥੇ ਨੇ ਰਸਭਿੰਨਾ ਕੀਰਤਨ ਕੀਤਾ | ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਾਮਲਾਜ ਸਿੰਘ ਬਹਾਦਰਪੁਰ ਨੇ ਸਮੁੱਚੀਆਂ ਸੰਗਤਾਂ ਦਾ ਧੰਨਵਾਦ ਕੀਤਾ | ਜਥੇਦਾਰ ਸੁਖਦੇਵ ਸਿੰਘ ਦਿਆਲਪੁਰਾ ਸਾਬਕਾ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅਕਾਲੀ ਆਗੂ ਬਲਵਿੰਦਰ ਸਿੰਘ ਪਟਵਾਰੀ, ਅਧਿਆਪਕ ਆਗੂ ਮਾਸਟਰ ਰਾਜਦੀਪ ਸਿੰਘ ਬਰੇਟਾ, ਕੇਸਰ ਸਿੰਘ ਖੁਡਾਲ, ਬੁੱਧ ਸਿੰਘ ਬਹਾਦਰਪੁਰ, ਮੇਘ ਸਿੰਘ ਬਹਾਦਰਪੁਰ, ਗੁਰਮੇਲ ਸਿੰਘ ਖੁਡਾਲ, ਗੁਰਤੇਜ ਸਿੰਘ ਖੁਡਾਲ, ਸਤਗੁਰ ਸਿੰਘ ਸਾਬਕਾ ਸਰਪੰਚ ਜਲਵੇੜਾ, ਜਥੇਦਾਰ ਦਰਸ਼ਨ ਸਿੰਘ ਬਖਸ਼ੀਵਾਲਾ, ਸੁਰਜੀਤ ਸਿੰਘ ਮੰਡੇਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਛੜੀਆਂ ਸ਼ੇ੍ਰਣੀਆਂ ਪੰਜਾਬ ਦੇ ਚੇਅਰਮੈਨ ਡਾ. ਮਲਕੀਤ ਸਿੰਘ ਥਿੰਦ ਭਲਕੇ ਮਾਨਸਾ 'ਚ ਅਗਲੀ ਖ਼ਬਰ ਨਗਰ ਪੰਚਾਇਤ ਬੋਹਾ 'ਚ ਨਵੀਂ ਵਾਰਡਬੰਦੀ ਤਜਵੀਜ਼ ਲਾਗੂ ਨਹੀਂ ਹੋਣ ਦਿੱਤੀ ਜਾਵੇਗੀ-ਅਕਾਲੀ ਆਗੂ
Ad Position 24