24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਡੀ.ਸੀ. ਵਲੋਂ ਗਣਤੰਤਰ ਦਿਵਸ ਸਮਾਗਮ ਸੰਬੰਧੀ ਤਿਆਰੀਆਂ ਤੇ ਪ੍ਰਬੰਧਾਂ ਦਾ ਜਾਇਜ਼ਾ ਨਹਿਰੂ ਮੈਮੋਰੀਅਲ ਕਾਲਜ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ

Ad Position 21
No active advertisement
ਅਜੀਤ ਡੈਸਕ 07-01-2026
ਮਾਨਸਾ, 6 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ 26 ਜਨਵਰੀ ਨੂੰ ਮਨਾਏ ਜਾਣ ਵਾਲੇ 77ਵੇਂ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਗਮ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਸਥਾਨਕ ਬੱਚਤ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸਮਾਗਮ ਦੇ ਪ੍ਰਬੰਧਾਂ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ | ਉਨ੍ਹਾਂ ਨੇ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੇ ਸਮੁੱਚੇ ਇੰਤਜ਼ਾਮ ਨਿਰਧਾਰਿਤ ਸਮੇਂ 'ਚ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇ | ਉਨ੍ਹਾਂ ਕਿਹਾ ਕਿ ਮੁਕੰਮਲ ਡਰੈੱਸ ਰਿਹਰਸਲ 23 ਜਨਵਰੀ ਨੂੰ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਹੋਵੇਗੀ | ਸਕੂਲੀ ਵਿਦਿਆਰਥੀਆਂ ਵਲੋਂ ਦੇਸ਼ ਭਗਤੀ 'ਤੇ ਆਧਾਰਿਤ ਵੱਖ-ਵੱਖ ਵੰਨਗੀਆਂ ਵੀ ਪੇਸ਼ ਕੀਤੀਆਂ ਜਾਣਗੀਆਂ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪਿ੍ਤਾ ਜੌਹਲ, ਐਸ.ਡੀ.ਐਮ. ਮਾਨਸਾ, ਬੁਢਲਾਡਾ ਤੇ ਸਰਦੂਲਗੜ੍ਹ ਕ੍ਰਮਵਾਰ ਕਾਲਾ ਰਾਮ ਕਾਂਸਲ, ਗਗਨਦੀਪ ਸਿੰਘ ਤੇ ਹਰਜਿੰਦਰ ਸਿੰਘ ਜੱਸਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਕਵਿਤਾ ਗਰਗ, ਐਸ.ਪੀ. ਪ੍ਰਦੀਪ ਸੰਧੂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦੂਲੋਵਾਲ ਵਿਖੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਲੋਕਾਂ ਟਰੈਫ਼ਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਜਾਵੇਗਾ
Ad Position 24