ਮਾਨਸਾ, 6 ਜਨਵਰੀ (ਸ.ਰਿ.)- ਨੇੜਲੇ ਪਿੰਡ ਦੂਲੋਵਾਲ ਵਿਖੇ ਆਲ ਇੰਡੀਆ ਟਰੇਡ ਯੂਨੀਅਨ ਤੇ ਪੰਜਾਬ ਖੇਤ ਮਜਦੂਰ ਯੂਨੀਅਨ ਦੇ ਸੱਦੇ 'ਤੇ ਮਗਨਰੇਗਾ ਕਾਨੂੰਨ ਨੂੰ ਬਹਾਲ ਕਰਵਾਉਣ, ਚਾਰ ਲੇਬਰ ਕੋਡਾਂ ਨੂੰ ਰੱਦ ਕਰਵਾਉਣ, ਬਿਜਲੀ ਸੋਧ ਤੇ ਸੀਡ ਬਿੱਲ 2025 ਰੱਦ ਕਰਵਾਉਣ ਲਈ ਰੋਸ ਪੰਦਰਵਾੜੇ ਤਹਿਤ ਮੋਦੀ ਸਰਕਾਰ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਏਟਕ ਦੇ ਆਗੂ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ ਨੇ ਕਿਹਾ ਕਿ ਮਗਨਰੇਗਾ ਸਕੀਮ ਨੂੰ ਖਤਮ ਕਰਕੇ ਮੋਦੀ ਹਕੂਮਤ ਨੇ ਮਜਦੂਰ ਵਰਗ ਨਾਲ ਵੱਡਾ ਧ੍ਰੋਹ ਕਮਾਇਆ ਹੈ, ਜਿਸ ਨੂੰ ਮਜਦੂਰ ਜਮਾਤ ਕਿਸੇ ਕੀਮਤ 'ਤੇ ਬਰਦਾਸ਼ਤ ਨਹੀਂ ਕਰੇਗੀ | ਇਸ ਮੌਕੇ ਬਲਦੇਵ ਸਿੰਘ ਦੂਲੋਵਾਲ, ਕਰਨੈਲ ਸਿੰਘ ਦੂਲੋਵਾਲ, ਤੇਜਾ ਸਿੰਘ ਦੂਲੋਵਾਲ, ਬੱਗਾ ਸਿੰਘ, ਰੂਪ ਸਿੰਘ, ਹਰਬੰਸ ਸਿੰਘ, ਕਰਨੈਲ ਸਿੰਘ, ਸੇਰ ਸਿੰਘ, ਮਨਜੀਤ ਕੌਰ, ਕਰਮਜੀਤ ਕੌਰ, ਗੋਲੋ ਕੌਰ ਆਦਿ ਹਾਜ਼ਰ ਸਨ |
ਦੂਲੋਵਾਲ ਵਿਖੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ
ਅਜੀਤ ਡੈਸਕ
07-01-2026