24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਦੀ ਇਕੱਤਰਤਾ ਹੋਈ

Ad Position 21
No active advertisement
ਅਜੀਤ ਡੈਸਕ 07-01-2026

ਬਰੇਟਾ, 6 ਜਨਵਰੀ (ਜੀਵਨ ਸ਼ਰਮਾ)- ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਬਲਾਕ ਬਰੇਟਾ ਦੀ ਇਕੱਤਰਤਾ ਪ੍ਰਧਾਨ ਪ੍ਰੇਮ ਸਿੰਘ ਕਿਸ਼ਨਗੜ੍ਹ ਦੀ ਅਗਵਾਈ ਹੇਠ ਹੋਈ | ਉਨ੍ਹਾਂ ਕਿਹਾ ਕਿ ਪੈ੍ਰਕਟੀਸ਼ਨਰਾਂ ਵਲੋਂ ਪਿੰਡਾਂ 'ਚ ਸਸਤੀਆਂ ਅਤੇ ਸਹੀ ਸਮੇਂ 'ਤੇ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਹਰ ਸਮਾਜਿਕ ਤੇ ਲੋਕ ਭਲਾਈ ਦੇ ਕੰਮਾਂ 'ਚ ਵੀ ਪੈ੍ਰਕਟੀਸ਼ਨਰ ਮੋਹਰੀ ਰੋਲ ਅਦਾ ਕਰ ਰਹੇ ਹਨ, ਜਦ ਕਿ ਸਰਕਾਰ ਵਲੋਂ ਉਨ੍ਹਾਂ ਦੀ ਰਜਿਸਟਰੇਸ਼ਨ ਲਈ ਕੋਈ ਕੰਮ ਨਹੀਂ ਕੀਤਾ ਜਾ ਰਿਹਾ | ਸੂਬਾਈ ਆਗੂ ਤਾਰਾ ਚੰਦ ਭਾਵਾ ਨੇ ਦੱਸਿਆ ਕਿ ਐਸੋਸੀਏਸ਼ਨ ਵਲੋਂ ਸੂਬਾ ਪੱਧਰ 'ਤੇ ਸਰਗਰਮੀਆਂ ਸ਼ੁਰੂ ਕੀਤੀਆਂ ਹੋਈਆਂ ਹਨ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚੋਣਾਂ ਤੋਂ ਪਹਿਲਾਂ ਪੈ੍ਰਕਟੀਸ਼ਨਰਾਂ ਨਾਲ ਕੀਤੇ ਵਾਅਦੇ ਪੂਰੇ ਕਰਨੇ ਚਾਹੀਦੇ ਹਨ | ਇਸ ਮੌਕੇ ਗਿਆਨ ਚੰਦ ਅਜਾਦ, ਬਿੱਟੂ ਸ਼ਰਮਾ, ਸਤੀਸ਼ ਕੁਮਾਰ ਬਰੇਟਾ, ਹਰਬੰਸ ਸਿੰਘ ਦਿਆਲਪੁਰਾ, ਰਾਮ ਲਾਲ ਖੁਡਾਲ, ਕੁਲਵੰਤ ਸਿੰਘ ਬਖਸ਼ੀਵਾਲਾ, ਨਿਰਮਲ ਸਿੰਘ, ਗੁਰਪ੍ਰੀਤ ਸਿੰਘ ਕਿਸ਼ਨਗੜ੍ਹ, ਵਾਸਦੇਵ ਭਾਵਾ, ਬਿੰਦਰ ਕੁਮਾਰ ਕੁੱਲਰੀਆਂ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੇਂਦਰ ਦੀਆਂ ਲੋਕ ਵਿਰੋਧੀ ਨੀਤੀਆਂ ਲਾਗੂ ਨਹੀਂ ਹੋਣ ਦਿੱਤੀਆਂ ਜਾਣਗੀਆਂ-ਕਿਸਾਨ ਆਗੂ 16 ਦੇ ਧਰਨੇ ਦੀ ਤਿਆਰੀ ਸੰਬੰਧੀ ਰੈ... ਅਗਲੀ ਖ਼ਬਰ ਦੂਲੋਵਾਲ ਵਿਖੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ
Ad Position 24