24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਕੇਂਦਰ ਦੀਆਂ ਲੋਕ ਵਿਰੋਧੀ ਨੀਤੀਆਂ ਲਾਗੂ ਨਹੀਂ ਹੋਣ ਦਿੱਤੀਆਂ ਜਾਣਗੀਆਂ-ਕਿਸਾਨ ਆਗੂ 16 ਦੇ ਧਰਨੇ ਦੀ ਤਿਆਰੀ ਸੰਬੰਧੀ ਰੈਲੀ ਕੀਤੀ

Ad Position 21
No active advertisement
ਅਜੀਤ ਡੈਸਕ 07-01-2026
ਮਾਨਸਾ, 6 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 16 ਜਨਵਰੀ ਨੂੰ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਨੇੜੇ ਲਗਾਏ ਜਾਣ ਵਾਲੇ ਧਰਨੇ ਦੀ ਤਿਆਰੀ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਨੇੜਲੇ ਪਿੰਡ ਖਿਆਲਾ ਕਲਾਂ ਵਿਖੇ ਲਾਮਬੰਦੀ ਰੈਲੀ ਕੀਤੀ ਗਈ | ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਕੇਂਦਰ ਦੀ ਮੋਦੀ ਸਰਕਾਰ ਮੰਨੀਆਂ ਮੰਗਾਂ ਪੂਰੀਆਂ ਕਰਨ ਦੀ ਬਜਾਏ ਲੋਕ ਵਿਰੋਧੀ ਨੀਤੀਆਂ ਲਾਗੂ ਕਰਨਾ ਚਾਹੁੰਦੀ ਹੈ | ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਬਿਜਲੀ ਸੋਧ ਤੇ ਨਵੇਂ ਬੀਜ ਬਿੱਲ 2025 ਅਤੇ ਚਾਰ ਕਿਰਤ ਕਾਨੂੰਨ ਲਾਗੂ ਕਰਨ 'ਤੇ ਤੁਲੀ ਹੋਈ ਹੈ, ਨੂੰ ਕਿਰਤੀ ਵਰਗ ਕਿਸੇ ਵੀ ਕੀਮਤ 'ਤੇ ਕਾਮਯਾਬ ਨਹੀਂ ਹੋਣ ਦੇਵੇਗਾ | ਆਗੂਆਂ ਨੇ ਕਿਹਾ ਕਿ ਜੇਕਰ ਇਹ ਬਿੱਲ/ਕਾਨੂੰਨ ਲਾਗੂ ਹੋ ਜਾਂਦੇ ਹਨ ਤਾਂ ਇਸ ਨਾਲ ਜਿੱਥੇ ਬਹੁਕੌਮੀ ਕੰਪਨੀਆਂ ਦਾ ਭਾਰਤ ਦੀ ਮੰਡੀ ਉੱਤੇ ਕਬਜ਼ਾ ਹੋਵੇਗਾ ਉੱਥੇ ਕਿਰਤੀ ਜਮਾਤ ਦੀ ਵੱਡੀ ਲੁੱਟ ਹੋਵੇਗੀ | ਉਨ੍ਹਾਂ ਕਿਹਾ ਕਿ ਧਰਨੇ 'ਚ ਜਥੇਬੰਦੀ ਦੇ ਕਾਰਕੁਨ ਵੱਡੀ ਗਿਣਤੀ 'ਚ ਸ਼ਮੂਲੀਅਤ ਕਰਨਗੇ | ਇਸ ਮੌਕੇ ਮੱਖਣ ਸਿੰਘ ਭੈਣੀਬਾਘਾ, ਬਲਜੀਤ ਸਿੰਘ ਭੈਣੀ ਬਾਘਾ, ਰੂਪ ਸ਼ਰਮਾ, ਵਰਿਆਮ ਸਿੰਘ, ਗੁਰਸੇਵਕ ਸਿੰਘ, ਪ੍ਰਗਟ ਸਿੰਘ, ਜਰਨੈਲ ਸਿੰਘ, ਰਾਜਾ ਸਿੰਘ, ਸਿਕੰਦਰ ਸਿੰਘ, ਬਲਵੀਰ ਸਿੰਘ, ਕਾਕਾ ਸਿੰਘ, ਜਰਨੈਲ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਦੀ ਇਕੱਤਰਤਾ ਹੋਈ
Ad Position 24