ਬਰੇਟਾ, 6 ਜਨਵਰੀ (ਜੀਵਨ ਸ਼ਰਮਾ)- ਨੇੜਲੇ ਪਿੰਡ ਕਿਸ਼ਨਗੜ੍ਹ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸਜਾਇਆ ਗਿਆ, ਦਾ ਪਿੰਡ ਵਾਸੀਆਂ ਵਲੋਂ ਭਰਵਾਂ ਸੁਆਗਤ ਕੀਤਾ ਗਿਆ | ਪ੍ਰਬੰਧਕਾਂ ਨੇ ਦੱਸਿਆ ਕਿ 7 ਜਨਵਰੀ ਨੂੰ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਜਾਣਗੇ | ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮੱਘਰ ਸਿੰਘ, ਖ਼ਜ਼ਾਨਚੀ ਤੀਰਥ ਸਿੰਘ, ਸਕੱਤਰ ਕਾਲਾ ਸਿੰਘ, ਤਰਸੇਮ ਸਿੰਘ, ਕਰਮਜੀਤ ਸਿੰਘ, ਅੰਮਿ੍ਤਪਾਲ ਸਿੰਘ, ਨਾਨਕ ਸਿੰਘ, ਰਾਜੂ ਸਿੰਘ, ਕੁਲਜੀਤ ਸਿੰਘ, ਸਰਪੰਚ ਬਲਵੀਰ ਕੌਰ, ਤਰਸੇਮ ਸਿੰਘ ਆਦਿ ਹਾਜ਼ਰ ਸਨ |
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅਜੀਤ ਡੈਸਕ
07-01-2026