24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਮਗਨਰੇਗਾ ਕਾਨੂੰਨ ਖ਼ਤਮ ਕਰਨ ਦੇ ਖ਼ਿਲਾਫ਼ ਮਜ਼ਦੂਰਾਂ ਵਲੋਂ ਰੋਸ ਮਾਰਚ

Ad Position 21
No active advertisement
ਅਜੀਤ ਡੈਸਕ 07-01-2026

ਸਰਦੂਲਗੜ੍ਹ, 6 ਜਨਵਰੀ (ਜੀ.ਐਮ. ਅਰੋੜਾ)- ਕੇਂਦਰ ਸਰਕਾਰ ਵਲੋਂ ਮਗਨਰੇਗਾ ਕਾਨੂੰਨ ਨੂੰ ਖ਼ਤਮ ਕਰ ਕੇ ਨਵੇਂ ਕਾਨੂੰਨ ਬਣਾਉਣ ਦੇ ਖ਼ਿਲਾਫ਼ ਮਜ਼ਦੂਰਾਂ ਵਲੋਂ ਕਾ. ਆਤਮਾ ਰਾਮ ਦੀ ਅਗਵਾਈ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ। ਮਜ਼ਦੂਰ ਆਗੂਆਂ ਨੇ ਸੰਬੋਧਨ ਕਰਦਿਆਂ ਕੇਂਦਰ ਸਰਕਾਰ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ। ਉਨ੍ਹਾਂ ਮੰਗ ਕੀਤੀ ਕਿ ਮਗਨਰੇਗਾ ਕਾਨੂੰਨ ਇੰਨ-ਬਿੰਨ ਬਹਾਲ ਕਰ ਕੇ ਸਾਰੇ ਬਾਲਗ ਕਿਰਤੀਆਂ ਨੂੰ ਸਾਰਾ ਸਾਲ ਕੰਮ ਦਿੱਤਾ ਜਾਵੇ, ਗਰੰਟੀ ਸ਼ੁਦਾ ਰੋਜ਼ਗਾਰ ਤੋਂ ਵਾਂਝਾ ਕਰਦਾ ਨਵਾਂ ਕਾਨੂੰਨ ਰੱਦ ਕੀਤਾ ਜਾਵੇ, ਮਗਨਰੇਗਾ ਦੀ ਦਿਹਾੜੀ ਘੱਟੋ-ਘੱਟ 700 ਰੁਪਏ ਕੀਤੀ ਜਾਵੇ। ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਨਵਾਂ ਕਾਨੂੰਨ ਵਾਪਸ ਨਾ ਲਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਕਾ. ਆਤਮਾ ਰਾਮ, ਬਿਰਜ ਲਾਲ ਸਾਧੂ ਵਾਲਾ ਦਿਹਾਤੀ ਮਜ਼ਦੂਰ ਸਭਾ, ਪੂਰਨ ਸਿੰਘ, ਗੁਰਪਿਆਰ ਸਿੰਘ, ਦਰਸ਼ਨ ਸਿੰਘ ਦਾਨੇਵਾਲਾ, ਮਜੀਠਾ ਸਿੰਘ, ਮਜ਼ਦੂਰ ਮੁਕਤੀ ਮੋਰਚਾ ਲਿਬਰੇਸ਼ਨ ਬਲਜੀਤ ਸਿੰਘ ਕੁਸਲਾ, ਜਾਗਰ ਸਿੰਘ ਪੰਜਾਬ ਖੇਤ ਮਜ਼ਦੂਰ ਯੂਨੀਅਨ ਆਦਿ ਹਾਜ਼ਰ ਸਨ।

 

Ad Position 22
No active advertisement
ਪਿਛਲੀ ਖ਼ਬਰ ਨਸ਼ਾ ਤਸਕਰਾਂ ਖ਼ਿਲਾਫ਼ ਪੁਲਿਸ ਦੀ ਸਖ਼ਤ ਕਾਰਵਾਈ, ਦੋ ਸ਼ੱਕੀ ਵਿਅਕਤੀ ਹਿਰਾਸਤ 'ਚ ਲਏ <br/> ਅਗਲੀ ਖ਼ਬਰ ਨਵੀਂ ਵਾਰਡਬੰਦੀ ਰੱਦ ਕਰਨ ਲਈ ਐਸ. ਡੀ. ਐਮ ਨੂੰ ਮੰਗ ਪੱਤਰ ਦਿੱਤਾ
Ad Position 24