ਝੁਨੀਰ, 23 ਜਨਵਰੀ (ਸੰਜੀਵ ਸਿੰਗਲਾ)- ਬਹੁਮੰਤਵੀ ਖੇਤੀਬਾੜੀ ਸੁਸਾਇਟੀ ਹੀਰਕੇ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਸਰਬਸੰਮਤੀ ਨਾਲ ਹਰਵਿੰਦਰ ਸਿੰਘ ਮਾਨ ਨੂੰ ਪ੍ਰਧਾਨ ਚੁਣਿਆ ਗਿਆ | ਇਸੇ ਦੌਰਾਨ ਮੀਤ ਪ੍ਰਧਾਨ ਸੂਰਤ ਸਿੰਘ, ਦੀਦਾਰ ਸਿੰਘ, ਸੁਰਿੰਦਰ ਸਿੰਘ, ਸੁਵਿੰਦਰ ਸਿੰਘ, ਜਸਵਿੰਦਰ ਕੌਰ, ਕੁਲਵੰਤ ਸਿੰਘ, ਤੇਜ ਕੌਰ, ਗੁਰਮੇਲ ਸਿੰਘ, ਬਲਾਸ ਸਿੰਘ ਆਲੀਕੇ ਕਮੇਟੀ ਮੈਂਬਰ ਚੁਣੇ ਗਏ | ਹੀਰਕੇ ਤੇ ਝੰਡੂਕੇ ਦੇ ਪਿੰਡਾਂ ਦੇ ਕਿਸਾਨਾਂ ਨੇ ਪ੍ਰਧਾਨ ਹਰਵਿੰਦਰ ਸਿੰਘ ਮਾਨ ਤੇ ਸਾਰੀ ਕਮੇਟੀ ਦੇ ਹਾਰ ਪਾ ਕੇ ਵਧਾਈ ਦਿੱਤੀ | ਹਰਵਿੰਦਰ ਸਿੰਘ ਮਾਨ ਨੇ ਕਿਹਾ ਕਿ ਉਹ ਸੁਸਾਇਟੀ ਦੀ ਬਿਹਤਰੀ ਲਈ ਦਿਨ ਰਾਤ ਤਨਦੇਹੀ ਨਾਲ ਕੰਮ ਕਰਨਗੇ | ਇਸ ਮੌਕੇ ਸਤਪਾਲ ਸਿੰਘ, ਚਰਨਜੀਤ ਸਿੰਘ, ਅਵਤਾਰ ਸਿੰਘ ਆਦਿ ਹਾਜ਼ਰ ਸਨ |