ਮਾਨਸਾ, 27 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ, ਰਾਵਿੰਦਰ ਸਿੰਘ ਰਵੀ)- ਮਾਨਸਾ ਜ਼ਿਲ੍ਹੇ 'ਚ 77ਵਾਂ ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਕਰਵਾਇਆ ਗਿਆ | ਕੌਮੀ ਝੰਡਾ ਲਹਿਰਾਉਣ ਦੀ ਰਸਮ ਡਾ. ਰਵਜੋਤ ਸਿੰਘ ਸੰਸਦੀ ਕਾਜ ਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਪੰਜਾਬ ਨੇ ਨਿਭਾਈ | ਉਨ੍ਹਾਂ ਪਰੇਡ ਦਾ ਨਿਰੀਖਣ ਕਰਨ ਉਪਰੰਤ ਮਾਰਚ ਪਾਸਟ ਤੋਂ ਸਲਾਮੀ ਲਈ | ਪਰੇਡ ਕਮਾਂਡਰ ਡੀ.ਐਸ.ਪੀ, ਪੀ.ਬੀ.ਆਈ. (ਹੋਮੀਸਾਈਡ ਐਂਡ ਫੋਰੈਂਸਿਕ) ਪੁਸ਼ਪਿੰਦਰ ਸਿੰਘ ਗਿੱਲ ਦੀ ਅਗਵਾਈ 'ਚ ਅਨੁਸ਼ਾਸਿਤ ਫੋਰਸ ਦੇ ਜਵਾਨਾਂ ਸਮੇਤ ਵੱਖ-ਵੱਖ ਟੁਕੜੀਆਂ ਵਲੋਂ ਮਾਰਚ ਪਾਸਟ ਕੀਤਾ ਗਿਆ ਅਤੇ ਤਿਰੰਗੇ ਨੂੰ ਸਲਾਮੀ ਦਿੱਤੀ ਗਈ | ਸੰਬੋਧਨ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਮੋਹਾਲੀ ਕੌਮਾਂਤਰੀ ਹਵਾਈ ਅੱਡੇ ਦਾ ਨਾਂਅ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੇ ਨਾਂਅ 'ਤੇ ਰੱਖਣ ਵਿਚ ਅਹਿਮ ਭੂਮਿਕਾ ਨਿਭਾਉਣ ਉਪਰੰਤ ਹੁਣ ਪੰਜਾਬ ਸਰਕਾਰ ਨੇ ਉੱਥੇ ਸ਼ਹੀਦ-ਏ-ਆਜ਼ਮ ਦਾ ਬੁੱਤ ਸਥਾਪਿਤ ਕੀਤਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਫ਼ੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫ਼ੌਜੀਆਂ ਦੀ ਭਲਾਈ ਲਈ ਵੀ ਦਿ੍ੜ੍ਹ ਸੰਕਲਪ ਹੈ | ਉਨ੍ਹਾਂ ਆਖਿਆ ਕਿ ਇਹ ਦਿਨ ਆਜ਼ਾਦੀ ਘੁਲਾਟੀਆਂ ਅਤੇ ਸੰਵਿਧਾਨ ਘਾੜਿਆਂ ਵਲੋਂ ਦੇਸ਼ ਦੇ ਸੁਨਹਿਰੀ ਭਵਿੱਖ ਬਾਰੇ ਲਏ ਸੁਪਨਿਆਂ ਨੂੰ ਸਾਕਾਰ ਕਰਨ ਦੀ ਯਾਦ ਦਿਵਾਉਂਦਾ ਹੈ | ਉਨ੍ਹਾਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਵਡਮੁੱਲੇ ਯੋਗਦਾਨ ਨੂੰ ਸਿਜਦਾ ਕੀਤਾ | ਇਸ ਮੌਕੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ, ਵੱਖ-ਵੱਖ ਖੇਤਰਾਂ 'ਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਸ਼ਖ਼ਸੀਅਤਾਂ, ਪਰੇਡ ਵਿਚ ਭਾਗ ਲੈਣ ਵਾਲੀਆਂ ਟੁਕੜੀਆਂ, ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨ ਵਾਲੇ ਬੱਚਿਆਂ ਦਾ ਸਨਮਾਨ ਕੀਤਾ ਗਿਆ | ਇਸ ਤੋਂ ਇਲਾਵਾ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਅਤੇ ਟਰਾਈ ਸਾਈਕਲ ਪ੍ਰਦਾਨ ਕੀਤੇ ਗਏ | ਹਲਕਾ ਵਿਧਾਇਕ ਡਾ. ਵਿਜੇ ਸਿੰਗਲਾ, ਡੀ.ਜੀ.ਪੀ. ਜਤਿੰਦਰ ਕੁਮਾਰ ਜੈਨ, ਨਵਜੋਤ ਕੌਰ ਡਿਪਟੀ ਕਮਿਸ਼ਨਰ ਮਾਨਸਾ, ਜ਼ਿਲ੍ਹਾ ਪੁਲਿਸ ਮੁਖੀ ਭਾਗੀਰਥ ਸਿੰਘ ਮੀਨਾ, ਜ਼ਿਲ੍ਹਾ ਅਤੇ ਸੈਸ਼ਨ ਜੱਜ ਮਨਜਿੰਦਰ ਸਿੰਘ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਗੁਰਪ੍ਰੀਤ ਸਿੰਘ ਭੁੱਚਰ, ਚੇਅਰਮੈਨ ਮਾਰਕਿਟ ਕਮੇਟੀ ਭੀਖੀ ਵਰਿੰਦਰ ਸੋਨੀ, ਯੂਥ ਆਗੂ ਚੁਸਪਿੰਦਰਵੀਰ ਸਿੰਘ ਚਹਿਲ, ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪਿ੍ਤਾ ਜੌਹਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਆਕਾਸ਼ ਬਾਂਸਲ, ਐਸ.ਡੀ.ਐਮ. ਮਾਨਸਾ ਕਾਲਾ ਰਾਮ ਕਾਂਸਲ, ਸੁਨੀਲ ਕੁਮਾਰ ਨੀਨੂ ਪ੍ਰਧਾਨ ਨਗਰ ਕੌਂਸਲ, ਅਮਨਦੀਪ ਸਿੰਘ ਢੂੰਡਾ ਉਪ ਪ੍ਰਧਾਨ ਨਗਰ ਕੌਂਸਲ, ਅਮਨ ਮਿੱਤਲ, ਕਿਰਤਪਾਲ ਸਿੰਘ ਕਿਰਤੀ ਆਦਿ ਹਾਜ਼ਰ ਸਨ |
• ਪੁਲਿਸ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਸਮਾਗਮ-ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਗਣਤੰਤਰਤਾ ਦਿਵਸ ਮਨਾਇਆ ਗਿਆ | ਪ੍ਰਧਾਨ ਗੁਰਚਰਨ ਸਿੰਘ ਮੰਦਰਾਂ ਨੇ ਝੰਡਾ ਲਹਿਰਾਇਆ | ਉਨ੍ਹਾਂ ਕਿਹਾ ਕਿ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਵੱਲੋਂ 26 ਜਨਵਰੀ-1950 ਨੂੰ ਆਜ਼ਾਦ ਭਾਰਤ ਦੇਸ਼ ਅੰਦਰ ਸੰਵਿਧਾਨ ਲਾਗੂ ਕੀਤਾ ਗਿਆ ਸੀ, ਜੋ ਸਮਾਨਤਾ, ਸੁਤੰਤਰਤਾ ਅਤੇ ਭਾਈਚਾਰੇ ਦੀ ਗੱਲ ਕਰਦਾ ਹੈ | ਇਸ ਮੌਕੇ ਜਗਜੀਤ ਸਿੰਘ ਨੰਗਲ ਕਲਾਂ, ਦਰਸ਼ਨ ਕੁਮਾਰ ਗੇਹਲੇ, ਬੂਟਾ ਸਿੰਘ, ਫਲੇਲ ਸਿੰਘ, ਸੁਖਦੇਵ ਸਿੰਘ ਕੁੱਤੀਵਾਲ, ਸੁਰਜੀਤ ਰਾਜ, ਪ੍ਰੀਤਮ ਸਿੰਘ ਬੁਢਲਾਡਾ, ਨਰੋਤਮ ਸਿੰਘ ਚਹਿਲ, ਲਾਭ ਸਿੰਘ ਚੋਟੀਆਂ, ਰਾਜ ਸਿੰਘ ਭੈਣੀਬਾਘਾ, ਅਮਰਜੀਤ ਸਿੰਘ ਗੋਬਿੰਦਪੁਰਾ, ਬਿੱਕਰ ਸਿੰਘ, ਪਾਲਾ ਸਿੰਘ, ਪਵਿੱਤਰ ਸਿੰਘ, ਹਰਦੀਪ ਸਿੰਘ, ਸੀਤਾ ਰਾਮ, ਹਰਪਾਲ ਸਿੰਘ, ਹਰਭਜਨ ਸਿੰਘ, ਪੂਰਨ ਸਿੰਘ, ਅਮਰਜੀਤ ਸਿੰਘ ਭਾਈਰੂਪਾ, ਪ੍ਰੀਤਮ ਸਿੰਘ ਬੁਢਲਾਡਾ ਆਦਿ ਹਾਜ਼ਰ ਸਨ |
• ਰੋਟਰੀ ਕਲੱਬ ਮਾਨਸਾ ਰਾਇਲ ਵਲੋਂ ਸਮਾਗਮ -ਰੋਟਰੀ ਕਲੱਬ ਮਾਨਸਾ ਰਾਇਲ ਵਲੋਂ ਗਊਸ਼ਾਲਾ ਭਵਨ ਕਮੇਟੀ ਦੇ ਸਹਿਯੋਗ ਨਾਲ ਸਥਾਨਕ ਗਊਸ਼ਾਲਾ ਭਵਨ ਗਣਤੰਤਰ ਦਿਵਸ ਮਨਾਇਆ ਗਿਆ | ਰੋਟਰੀ ਕਲੱਬ ਮਾਨਸਾ ਰਾਇਲ ਦੇ ਪ੍ਰਧਾਨ ਹਰੀਸ਼ ਗਰਗ ਅਤੇ ਗਊਸ਼ਾਲਾ ਭਵਨ ਕਮੇਟੀ ਦੇ ਪ੍ਰਧਾਨ ਲਾਲਾ ਰੌਸ਼ਨ ਲਾਲ ਨੇ ਸਾਂਝੇ ਤੌਰ 'ਤੇ ਰਾਸ਼ਟਰੀ ਝੰਡਾ ਲਹਿਰਾਇਆ | ਕਲੱਬ ਦੇ ਸੀਨੀਅਰ ਮੈਂਬਰ ਡਾ. ਜਨਕ ਰਾਜ ਨੇ ਕਿਹਾ ਕਿ ਗਣਤੰਤਰ ਦਿਵਸ ਸੰਵਿਧਾਨਿਕ ਮੁੱਦਿਆਂ, ਅਨੁਸ਼ਾਸਨ ਅਤੇ ਦੇਸ਼ ਪ੍ਰਤੀ ਫ਼ਰਜ਼ਾਂ ਦੀ ਯਾਦ ਦਿਵਾਉਂਦਾ ਹੈ, ਇਸ ਲਈ ਨੌਜਵਾਨ ਪੀੜ੍ਹੀ ਨੂੰ ਦੇਸ਼ ਦੀ ਤਰੱਕੀ ਲਈ ਅੱਗੇ ਆਉਣਾ ਚਾਹੀਦਾ ਹੈ | ਇਸ ਮੌਕੇ ਪ੍ਰੇਮ ਅਗਰਵਾਲ, ਰਮੇਸ਼ ਜਿੰਦਲ, ਰਾਜ ਕੁਮਾਰ ਬਾਂਸਲ, ਪਵਨ ਗਰਗ, ਹਰੀਸ਼ ਗਰਗ, ਰਾਕੇਸ਼ ਸੇਠੀ, ਜਗਦੀਸ਼ ਰਾਏ, ਰਮੇਸ਼ ਜਿੰਦਲ, ਕਿ੍ਸ਼ਨ ਜੋਗਾ, ਸੁਨੀਲ ਗੋਇਲ, ਰਾਜ ਕੁਮਾਰ, ਮਨੋਜ ਗੋਇਲ, ਵਿਕਰਮ ਜਿੰਦਲ, ਰੋਹਿਤ ਬਾਂਸਲ ਰੋਮੀ, ਭੂਸ਼ਣ ਜਿੰਦਲ, ਜੀਵਨ ਜਿੰਦਲ, ਮਨੋਜ ਗਰਗ, ਪਵਨ ਗਰਗ, ਸੁਰਿੰਦਰ ਬਾਂਸਲ, ਆਰਿਅਨ ਸੇਠੀ ਆਦਿ ਹਾਜ਼ਰ ਸਨ |
• ਵਿੱਦਿਆ ਮੰਦਰ ਵਿਖੇ ਸਮਾਗਮ-ਸਥਾਨਕ ਸ੍ਰੀ ਨਾਰਾਇਣ ਸਰਵਹਿੱਤਕਾਰੀ ਵਿੱਦਿਆ ਮੰਦਰ ਗਣਤੰਤਰ ਦਿਵਸ ਮਨਾਇਆ ਗਿਆ | ਝੰਡਾ ਲਹਿਰਾਉਣ ਤੋਂ ਬਾਅਦ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤ ਅਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ | ਪਿ੍ੰਸੀਪਲ ਰਾਜੇਸ਼ ਕੁਮਾਰ ਨੇ ਕਿਹਾ ਕਿ ਅਜਿਹੇ ਸਮਾਗਮ ਬੱਚਿਆਂ ਦੇ ਸਰਵਪੱਖੀ ਵਿਕਾਸ ਵਿਚ ਯੋਗਦਾਨ ਪਾਉਂਦੇ ਹਨ |
• ਬੁਢਲਾਡਾ ਵਿਖੇ ਧੂਮਧਾਮ ਨਾਲ ਮਨਾਇਆ ਗਣਤੰਤਰਤਾ ਦਿਵਸ -ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ- 77ਵਾਂ ਗਣਤੰਤਰਤਾ ਦਿਵਸ ਸਮਾਗਮ ਸਥਾਨਕ ਗੁਰੂ ਤੇਗ ਬਹਾਦਰ ਸਟੇਡੀਅਮ ਵਿਖੇ ਧੂਮ-ਧਾਮ ਨਾਲ ਮਨਾਇਆ ਗਿਆ | ਰਾਸ਼ਟਰੀ ਝੰਡਾ ਲਹਿਰਾਉਣ ਦੀ ਐਸ. ਡੀ. ਐਮ. ਬੁਢਲਾਡਾ ਗਗਨਦੀਪ ਸਿੰਘ ਨੇ ਨਿਭਾਈ | ਉਨ੍ਹਾਂ ਪੁਲਿਸ ਟੁਕੜੀ ਅਤੇ ਐਨ. ਸੀ. ਸੀ. ਕੈਡਿਟਾਂ ਵਲੋਂ ਕੀਤੇ ਮਾਰਚ ਪਾਸਟ ਤੋਂ ਸਲਾਮੀ ਲਈ | ਸਮਾਗਮ ਦੌਰਾਨ ਹਲਕਾ ਵਿਧਾਇਕ ਬੁੱਧ ਰਾਮ ਅਤੇ ਹੋਰ ਸ਼ਖ਼ਸੀਅਤਾਂ ਮੌਜੂਦ ਸਨ | ਮੁੱਖ ਮਹਿਮਾਨ ਨੇ ਕਿਹਾ ਕਿ ਵਿਸ਼ਵ ਭਰ ਦੇ ਸੰਵਿਧਾਨਾਂ 'ਚੋਂ ਸਿਰਫ਼ ਭਾਰਤੀ ਸੰਵਿਧਾਨ ਹੀ ਅਜਿਹਾ ਸੰਵਿਧਾਨ ਹੈ, ਜਿਸ ਵਿਚ ਹਰ ਮਨੁੱਖ ਲਈ ਮੌਲਿਕ ਅਧਿਕਾਰਾਂ ਦੀ ਵਿਵਸਥਾ ਕੀਤੀ ਗਈ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੰਵਿਧਾਨ ਰਾਹੀਂ ਮਿਲੇ ਅਧਿਕਾਰਾਂ ਦੇ ਨਾਲ ਆਪਣੇ ਦੇਸ਼ ਪ੍ਰਤੀ ਆਪਣੇ ਕਰਤੱਵਾਂ ਦੀ ਪਾਲਣਾ ਕਰਦੇ ਹੋਏ ਦੇਸ਼ ਦੀ ਏਕਤਾ ਅਖੰਡਤਾ ਲਈ ਗੈਰ ਸਮਾਜੀ ਅਨਸਰਾਂ ਖ਼ਿਲਾਫ਼ ਕਾਰਵਾਈ ਲਈ ਸਰਕਾਰ ਦਾ ਸਹਿਯੋਗ ਕਰਨ | ਸਬ-ਡਵੀਜ਼ਨਲ ਮੈਜਿਸਟਰੇਟ ਅਤੇ ਹੋਰਨਾਂ ਮਹਿਮਾਨਾਂ ਵਲੋਂ ਵਿਸ਼ੇਸ਼ ਪ੍ਰਾਪਤੀਆਂ ਵਾਲੇ ਵਿਅਕਤੀਆਂ ਨੂੰ ਸਨਮਾਨਿਤ ਕੀਤਾ ਗਿਆ | ਇਲਾਕੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰੋਗਰਾਮ ਪੇਸ਼ ਕੀਤਾ | ਇਸ ਮੌਕੇ ਸਿਵਲ ਕੋਰਟ ਬੁਢਲਾਡਾ ਦੇ ਜੱਜ ਸਾਹਿਬਾਨ ਤੋਂ ਇਲਾਵਾ ਡੀ. ਐਸ. ਪੀ. ਸਿਕੰਦਰ ਸਿੰਘ ਚੀਮਾ, ਤਹਿਸੀਲਦਾਰ ਮਨਵੀਰ ਸਿੰਘ ਢਿੱਲੋਂ ਕਾਰਜ ਸਾਧਕ ਅਫ਼ਸਰ ਸਿਕੰਦਰ ਸਿੰਘ, ਥਾਣਾ ਸ਼ਹਿਰੀ ਮੁਖੀ ਕਵਲਜੀਤ ਸਿੰਘ, ਮਾਰਕੀਟ ਕਮੇਟੀ ਬੁਢਲਾਡਾ ਦੇ ਚੇਅਰਮੈਨ ਸਤੀਸ਼ ਕੁਮਾਰ ਸਿੰਗਲਾ, ਜ਼ਿਲ੍ਹਾ ਸਹਿਕਾਰਤਾ ਬੈਂਕ ਦੇ ਚੇਅਰਮੈਨ ਸੋਹਣਾ ਸਿੰਘ ਕਲੀਪੁਰ ਆਦਿ ਹਾਜ਼ਰ ਸਨ |
• ਦਿ ਰੋਇਲ ਕਾਲਜ ਬੋੜਾਵਾਲ ਵਿਖੇ ਸਮਾਗਮ-ਦਿ ਰੋਇਲ ਕਾਲਜ ਆਫ਼ ਨਰਸਿੰਗ ਬੋੜਾਵਾਲ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ | ਵਿਦਿਆਰਥੀ, ਅਧਿਆਪਕ ਅਤੇ ਸਟਾਫ਼ ਮੈਂਬਰਾਂ ਨੇ ਤਿਰੰਗੇ ਨੂੰ ਸਲਾਮੀ ਦਿੱਤੀ | ਕਾਲਜ ਡਾਇਰੈਕਟਰ ਡਾ. ਕੁਲਦੀਪ ਸਿੰਘ ਬੱਲ ਨੇ ਕਿਹਾ ਕਿ ਗਣਤੰਤਰ ਦਿਵਸ ਸਿਰਫ਼ ਤਿਉਹਾਰ ਨਹੀਂ ਸਗੋਂ ਇਹ ਸਾਨੂੰ ਭਾਰਤੀ ਸੰਵਿਧਾਨ ਦੀ ਕਦਰ, ਲੋਕਤੰਤਰ ਦੀ ਤਾਕਤ ਆਪਣੇ ਨਾਗਰਿਕ ਫ਼ਰਜ਼ਾਂ ਦੀ ਯਾਦ ਦਿਵਾਉਂਦਾ ਹੈ | ਪਿ੍ੰਸੀਪਲ ਡਾ. ਸੰਜੇ ਕੁਮਾਰ ਨੇ ਵਿਦਿਆਰਥੀਆਂ ਨੂੰ ਆਪਣੇ ਅੰਦਰ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਦੇ ਨਾਲ ਅਨੁਸ਼ਾਸਨ, ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ |
• ਜੀ.ਆਈ.ਐਮ.ਟੀ. ਕਾਲਜ 'ਚ ਸਮਾਗਮ-ਗੁਰਦਾਸੀ ਦੇਵੀ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨੋਲੋਜੀ (ਜੀ.ਆਈ.ਐਮ.ਟੀ.) ਬੁਢਲਾਡਾ ਵਿਖੇ ਕਰਵਾਏ ਸਮਾਗਮ ਦੌਰਾਨ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਕਾਲਜ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾ. ਨਵੀਨ ਸਿੰਗਲਾ ਅਤੇ ਪਿ੍ੰਸੀਪਲ ਡਾ. ਰੇਖਾ ਨੇ ਨਿਭਾਈ | ਵਿਦਿਆਰਥੀਆਂ ਵਲੋਂ ਦੇਸ਼-ਭਗਤੀ ਦੇ ਗੀਤ, ਕਵਿਤਾਵਾਂ ਅਤੇ ਭਾਸ਼ਣ ਆਦਿ ਪੇਸ਼ ਕੀਤੇ ਗਏ |
• ਸਰਦੂਲਗੜ੍ਹ ਵਿਖੇ ਹਰਜਿੰਦਰ ਸਿੰਘ ਜੱਸਲ ਨੇ ਲਹਿਰਾਇਆ ਝੰਡਾ-ਸਰਦੂਲਗੜ੍ਹ ਤੋਂ ਜੀ.ਐਮ.ਅਰੋੜਾ ਅਨੁਸਾਰ- ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਝੰਡਾ ਲਹਿਰਾਉਣ ਦੀ ਰਸਮ ਹਰਜਿੰਦਰ ਸਿੰਘ ਜੱਸਲ ਉਪ ਮੰਡਲ ਮੈਜਿਸਟਰੇਟ ਸਰਦੂਲਗੜ੍ਹ ਵਲੋਂ ਨਿਭਾਈ ਗਈ | ਐਸ.ਡੀ.ਐਮ. ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ | ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਸੂਬਾ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਸਕਾਰ ਕਰਨ ਵੱਲ ਲੱਗੀ ਹੋਈ ਹੈ, ਬਿਨਾਂ ਕਿਸੇ ਭੇਦਭਾਵ ਦੇ ਵੱਧ ਤੋਂ ਵੱਧ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ | ਨਗਰ ਪੰਚਾਇਤ ਪ੍ਰਧਾਨ ਵੀਨਾ ਰਾਣੀ, ਪ੍ਰੇਮ ਗਰਗ, ਪੰਕਜ ਗਰਗ, ਉਪ ਕਪਤਾਨ ਪੁਲਿਸ ਮਨਜੀਤ ਸਿੰਘ, ਥਾਣਾ ਮੁਖੀ, ਗਨੇਸ਼ਵਰ ਸ਼ਰਮਾ, ਚੇਅਰਮੈਨ ਮਾਰਕੀਟ ਕਮੇਟੀ ਰਾਏ ਸਿੰਘ, ਉਪ ਮੰਡਲ ਇੰਜੀਨੀਅਰ ਮਨਜੀਤ ਸਿੰਘ ਆਦਿ ਹਾਜ਼ਰ ਸਨ |
• ਬ੍ਰਹਮਾ ਕੁਮਾਰੀਜ਼ ਸ਼ਾਖਾ ਨੇ ਲਹਿਰਾਇਆ ਤਿਰੰਗਾ-ਬ੍ਰਹਮਾ ਕੁਮਾਰੀਜ਼ ਦੀ ਸ਼ਾਖਾ ਸਰਦੂਲਗੜ੍ਹ ਵਲੋਂ ਸਥਾਨਕ ਸ਼ਿਵ ਦਰਸ਼ਨ ਭਵਨ ਵਿਖੇ ਗਣਤੰਤਰ ਦਿਵਸ ਮਨਾਉਣ ਮੌਕੇ ਤਿਰੰਗਾ ਲਹਿਰਾਇਆ ਗਿਆ | ਮਨਜੀਤ ਸਿੰਘ ਐਸ.ਡੀ.ਓ. ਪਾਵਰਕਾਮ ਨੇ ਸ਼ਿਰਕਤ ਕੀਤੀ | ਸ਼ਾਖਾ ਦੀ ਸੰਚਾਲਕਾ ਬੀ. ਕੇ. ਨੀਤੂ ਦੀਦੀ ਨੇ ਸਮੂਹ ਦੇਸ਼ ਵਾਸੀਆਂ ਨੂੰ ਸ਼ੁੱਭ ਕਾਮਨਾਵਾਂ ਅਤੇ ਵਧਾਈਆਂ ਦਿੱਤੀਆਂ | ਇਸ ਮੌਕੇ ਪ੍ਰਵੀਨ ਗਰਗ, ਕਿਰਨ ਵਡੇਰਾ, ਡਾ. ਗੋਬਿੰਦ ਰਾਮ, ਭਾਰਤ ਭੂਸ਼ਣ ਗਰਗ, ਰਾਜਕੁਮਾਰ ਮਾਗੂ, ਪ੍ਰੇਮ ਕੁਮਾਰ ਸਿੰਗਲਾ, ਵੀਨਾ ਰਾਣੀ ਸਿੰਗਲਾ ਆਦਿ ਹਾਜ਼ਰ ਸਨ |
• ਕਿਸ਼ਨਗੜ੍ਹ ਵਿਖੇ ਗਣਤੰਤਰ ਦਿਵਸ ਮਨਾਇਆ-ਬਰੇਟਾ ਤੋਂ ਜੀਵਨ ਸ਼ਰਮਾ ਅਨੁਸਾਰ- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਿਸ਼ਨਗੜ੍ਹ ਵਿਖੇ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਝੰਡਾ ਲਹਿਰਾਉਣ ਦੀ ਰਸਮ ਪਿ੍ੰਸੀਪਲ ਕਸ਼ਮੀਰ ਸਿੰਘ ਅਤੇ ਸਮੂਹ ਸਟਾਫ਼ ਵਲੋਂ ਨਿਭਾਈ ਗਈ | ਵਿਦਿਆਰਥੀਆਂ ਵਲੋਂ ਵੱਖ-ਵੱਖ ਵੰਨਗੀਆਂ ਬਹੁਤ ਹੀ ਖ਼ੂਬਸੂਰਤ ਅੰਦਾਜ਼ 'ਚ ਪੇਸ਼ ਕੀਤੀਆਂ ਗਈਆਂ | ਇਸ ਮੌਕੇ ਸਕੂਲ ਚੇਅਰਮੈਨ ਸਤਨਾਮ ਸਿੰਘ, ਪਿ੍ੰਸੀਪਲ ਦਰਸ਼ਨ ਸਿੰਘ ਬਰੇਟਾ, ਸੁਨੀਤਾ ਰਾਣੀ ਤੋਂ ਇਲਾਵਾ ਗ੍ਰਾਮ ਪੰਚਾਇਤ, ਗੁਰਦੁਆਰਾ ਪ੍ਰਬੰਧਕ ਕਮੇਟੀ ਮੌਜੂਦ ਸੀ |
• ਸਿਲਵਰ ਵਾਟਿਕਾ ਸਕੂਲ 'ਚ ਸਮਾਗਮ-ਭੀਖੀ ਤੋਂ ਬਲਕਾਰ ਸਿੰਘ ਸਹੋਤਾ ਅਨੁਸਾਰ ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਓਾ ਵਿਖੇ 77ਵਾਂ ਗਣਤੰਤਰ ਦਿਵਸ ਮਨਾਇਆ ਗਿਆ | ਸਕੂਲ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਸਕੂਲ ਪਿ੍ੰਸੀਪਲ ਕਿਰਨ ਰਤਨ ਵਲੋਂ ਅਦਾ ਕੀਤੀ ਗਈ | ਸਕੂਲ ਦੇ ਚੇਅਰਮੈਨ ਰਿਸ਼ਵ ਸਿੰਗਲਾ ਨੇ ਕਿਹਾ ਕਿ ਭਾਰਤੀ ਸੰਵਿਧਾਨ ਨੇ ਹਰੇਕ ਨਾਗਰਿਕ ਨੂੰ ਅਧਿਕਾਰ, ਫ਼ਰਜ਼ ਅਤੇ ਬਿਹਤਰ ਭਵਿੱਖ ਦੇ ਸੁਪਨੇ ਦੇਖਣ ਦੀ ਆਜ਼ਾਦੀ ਦਿੱਤੀ |
• ਐਫ.ਐਸ.ਡੀ. ਸਕੂਲ ਜੌੜਕੀਆਂ ਵਿਖੇ 'ਚ ਸਮਾਗਮ-ਜੌੜਕੀਆਂ ਤੋਂ ਲੱਕਵਿੰਦਰ ਸ਼ਰਮਾ ਅਨੁਸਾਰ- ਐਫ.ਐਸ.ਡੀ. ਸੀਨੀਅਰ ਸੈਕੰਡਰੀ ਸਕੂਲ ਜੌੜਕੀਆਂ ਵਿਖੇ ਗਣਤੰਤਰਤਾ ਦਿਵਸ ਮਨਾਇਆ ਗਿਆ | ਪਿ੍ੰਸੀਪਲ ਫੌਜਾ ਸਿੰਘ ਧਾਲੀਵਾਲ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਦੇਸ਼ ਅਤੇ ਕੌਮ ਲਈ ਸੰਘਰਸ਼ ਕਰਨ ਵਾਲੇ ਸੁਤੰਤਰਤਾ ਸੈਨਾਨੀਆਂ ਤੋਂ ਸੇਧ ਲੈ ਕੇ ਆਪਣੇ ਦੇਸ਼ ਦੇ ਵਿਕਾਸ 'ਚ ਵੱਧ ਤੋਂ ਵੱਧ ਯੋਗਦਾਨ ਪਾਉਣ | ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਨਾਲ ਸਬੰਧਿਤ ਵੰਨਗੀਆਂ ਪੇਸ਼ ਕੀਤੀਆਂ ਗਈਆਂ | ਇਸ ਮੌਕੇ ਰਾਜਵਿੰਦਰ ਸਿੰਘ, ਇਕਬਾਲ ਸਿੰਘ ਬਰਾੜ, ਨਵਦੀਪ ਸਿੰਘ, ਪ੍ਰਭਜੋਤ ਕੌਰ, ਰਮਨਦੀਪ ਕੌਰ, ਅਮਨਦੀਪ ਕੌਰ ਆਦਿ ਹਾਜ਼ਰ ਸਨ |
ਮਾਨਸਾ ਜ਼ਿਲ੍ਹੇ 'ਚ 77ਵਾਂ ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ
ਅਜੀਤ ਡੈਸਕ
28-01-2026