10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਸ਼ਹੀਦ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 28-01-2026
ਮਾਨਸਾ, 27 ਜਨਵਰੀ (ਰਵੀ)- ਬਾਬਾ ਦੀਪ ਸਿੰਘ ਗਤਕਾ ਅਖਾੜਾ ਮਾਨਸਾ ਵਲੋਂ ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਸਿੱਖ ਪ੍ਰਚਾਰਕ ਬਾਬਾ ਜਗਜੀਤ ਸਿੰਘ ਖਾਰਾ ਵਾਲਿਆਂ, ਗੁਰਮੇਲ ਸਿੰਘ ਆਲੀਕੇ ਵਾਲੇ ਤੇ ਗਿਆਨੀ ਰਜਿੰਦਰ ਸਿੰਘ ਦੇ ਜਥੇ ਨੇ ਰਸਭਿੰਨਾ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ | ਮੁੱਖ ਸੇਵਾਦਾਰ ਅਵਤਾਰ ਸਿੰਘ ਨੇ ਬਾਬਾ ਦੀਪ ਸਿੰਘ, ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਮੁਨੀਸ਼ ਕੁਮਾਰ ਬੱਬੀ ਦਾਨੇਵਾਲੀਆ ਨੇ ਬਾਬਾ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ |
• ਅਤਲਾ ਖ਼ੁਰਦ ਵਿਖੇ ਜਨਮ ਦਿਹਾੜਾ ਮਨਾਇਆ-ਸ਼ਹੀਦ ਬਾਬਾ ਦੀਪ ਸਿੰਘ ਸੇਵਾ ਦਲ ਪੰਜਾਬ ਵਲੋਂ ਪਿੰਡ ਅਤਲਾ ਖ਼ੁਰਦ ਵਿਖੇ ਵੀ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮੁੱਖ ਸਿੰਘ ਨੇ ਕਿਹਾ ਕਿ ਬਾਬਾ ਦੀਪ ਸਿੰਘ ਦਮਦਮੀ ਟਕਸਾਲ ਦੇ ਪਹਿਲੇ ਮੁਖੀ ਸਨ, ਜੋ ਪੰਥ ਦੀ ਖ਼ਾਤਰ ਹਰ ਕੁਰਬਾਨੀ ਕਰਨ ਲਈ ਸਦਾ ਤਿਆਰ ਬਰ ਤਿਆਰ ਰਹਿੰਦੇ ਸਨ | ਸੇਵਾ ਦਲ ਦੇ ਮੁਖੀ ਭਾਈ ਸੁਖਚੈਨ ਸਿੰਘ ਅਤਲਾ ਬਾਬਾ ਜੀ ਦੇ ਜੀਵਨ ਇਤਿਹਾਸ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਬਾਬਾ ਰਾਜਵਿੰਦਰ ਸਿੰਘ ਘਰਾਂਗਣੇ ਵਾਲੇ, ਅੰਮਿ੍ਤਪਾਲ ਸਿੰਘ ਭੀਖੀ, ਅੰਮਿ੍ਤਪਾਲ ਸਿੰਘ ਸਿੱਧੂ, ਰਾਮ ਸਿੰਘ ਖਿਆਲਾ, ਬਿਕਰਮਜੀਤ ਸਿੰਘ ਰਾਓ, ਬਲਦੇਵ ਸਿੰਘ ਸਾਹਨੇਵਾਲੀ, ਬਹਾਦਰ ਸਿੰਘ ਦੋਦੜਾ, ਲਵਪ੍ਰੀਤ ਸਿੰਘ ਅਕਲੀਆ, ਮਨਦੀਪ ਸਿੰਘ ਅਤਲਾ, ਸਵਰਨ ਸਿੰਘ ਪੂਹਲੀ, ਬਲਤੇਜ ਸਿੰਘ ਪੂਹਲੀ, ਕਾਲਾ ਸਿੰਘ ਅਤਲਾ, ਅਵਤਾਰ ਸਿੰਘ ਭੀਖੀ, ਬਲਜੀਤ ਸਿੰਘ ਸਾਬਕਾ ਸਰਪੰਚ, ਸੁਖਜੀਤ ਕੌਰ ਅਤਲਾ, ਸੁਖਰਾਜ ਸਿੰਘ ਅਤਲਾ, ਬਲਦੇਵ ਸਿੰਘ ਧਲੇਵਾਂ, ਐਡਵੋਕੇਟ ਲਖਵਿੰਦਰ ਸਿੰਘ ਲੱਖਣਪਾਲ, ਜਗਸੀਰ ਸਿੰਘ ਫ਼ੌਜੀ, ਅਮਰੀਕ ਸਿੰਘ ਅਤਲਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬੈਂਕ ਕਰਮਚਾਰੀਆਂ ਨੇ ਕੇਂਦਰ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ ਅਗਲੀ ਖ਼ਬਰ ਅਪਾਹਜ ਵਿਅਕਤੀਆਂ ਲਈ ਬੈਟਰੀ ਵਾਲੀ ਟਰਾਈ ਸਾਈਕਲ ਸੰਬੰਧੀ ਅਸੈਸਮੈਂਟ ਕੈਂਪ ਲਗਾਇਆ
Ad Position 24