10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਕਿਸਾਨਾਂ ਨੇ ਗਣਤੰਤਰ ਦਿਵਸ ਮੌਕੇ ਜ਼ਿਲੇ੍ਹ 'ਚ ਟਰੈਕਟਰ ਮਾਰਚ ਕੱਢਿਆ

Ad Position 21
repet_subhas-goyals [Copy P29]
ਅਜੀਤ ਡੈਸਕ 28-01-2026
ਮਾਨਸਾ, 27 ਜਨਵਰੀ (ਧਾਲੀਵਾਲ)- ਕੇਂਦਰ ਸਰਕਾਰ ਵਲੋਂ ਦਿੱਲੀ ਮੋਰਚੇ ਦੌਰਾਨ ਮੰਨੀਆਂ ਮੰਗਾਂ ਲਾਗੂ ਨਾ ਕਰਨ ਅਤੇ ਪੰਜਾਬ ਸਰਕਾਰ ਵਲੋਂ ਭਖਦੇ ਕਿਸਾਨੀ ਮਸਲਿਆਂ 'ਤੇ ਗੰਭੀਰਤਾ ਨਾ ਅਪਣਾਉਣ ਦੇ ਰੋਸ 'ਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਜ਼ਿਲੇ੍ਹ 'ਚ ਬੀਤੇ ਕੱਲ੍ਹ ਗਣਤੰਤਰ ਦਿਵਸ ਮੌਕੇ ਕਿਸਾਨਾਂ ਵਲੋਂ ਟਰੈਕਟਰ ਮਾਰਚ ਕੱਢੇ ਗਏ | ਪਿੰਡ ਠੂਠਿਆਂਵਾਲੀ ਤੋਂ ਸ਼ੁਰੂ ਹੋਇਆ ਮਾਰਚ ਮਾਨਸਾ ਖ਼ੁਰਦ ਤੇ ਕਚਹਿਰੀ ਰੋਡ ਤੋਂ ਹੁੰਦਾ ਹੋਇਆ ਬੱਸ ਅੱਡਾ ਮਾਨਸਾ ਵਿਖੇ ਸਮਾਪਤ ਹੋਇਆ | ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਜਿੱਥੇ ਮੋਦੀ ਸਰਕਾਰ ਮੰਗਾਂ ਲਾਗੂ ਕਰਨ ਤੋਂ ਭੱਜ ਰਹੀ ਹੈ ਉੱਥੇ ਨਵੇਂ ਕਾਨੂੰਨ ਲਿਆ ਕੇ ਕਿਰਤੀਆਂ ਨੂੰ ਦਬਾਉਣਾ ਚਾਹੁੰਦੀ ਹੈ | ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹੱਥਾਂ 'ਚ ਖੇਡ ਰਹੀ ਹੈ | ਇਸੇ ਤਰ੍ਹਾਂ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੀ ਕੀਤੇ ਵਾਅਦਿਆਂ 'ਤੇ ਖਰੀ ਨਹੀਂ ਉੱਤਰੀ | ਉਨ੍ਹਾਂ ਐਲਾਨ ਕੀਤਾ ਕਿ ਕਿਸੇ ਵੀ ਕੀਮਤ 'ਤੇ ਕਿਰਤੀ ਵਿਰੋਧੀ ਕਾਨੂੰਨ ਲਾਗੂ ਨਹੀਂ ਹੋਣ ਦਿੱਤੇ ਜਾਣਗੇ ਅਤੇ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ | ਕਿਸਾਨ ਆਗੂਆਂ ਨੇ ਦੱਸਿਆ ਕਿ 8 ਥਾਵਾਂ 'ਤੇ ਮਾਰਚ ਕੱਢੇ ਗਏ ਹਨ | ਸੰਬੋਧਨ ਤੇ ਸ਼ਾਮਿਲ ਹੋਣ ਵਾਲਿਆਂ 'ਚ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ, ਭਾਕਿਯੂ (ਮਾਨਸਾ) ਦੇ ਸੂਬਾ ਪ੍ਰਧਾਨ ਬੋਘ ਸਿੰਘ ਮਾਨਸਾ, ਭਾਕਿਯੂ (ਲੱਖੋਵਾਲ) ਦੇ ਨਿਰਮਲ ਸਿੰਘ ਝੰਡੂਕੇ, ਭਾਕਿਯੂ (ਡਕੌਂਦਾ) ਦੇ ਮਹਿੰਦਰ ਸਿੰਘ ਭੈਣੀਬਾਘਾ, ਜਮਹੂਰੀ ਕਿਸਾਨ ਸਭਾ ਦੇ ਮੇਜਰ ਸਿੰਘ ਦੂਲੋਵਾਲ, ਕਿਸਾਨ ਆਗੂ ਇਕਬਾਲ ਸਿੰਘ ਮਾਨਸਾ, ਸ਼ਿੰਦਰਪਾਲ ਕੌਰ ਆਦਿ ਸਨ |
• ਝੁਨੀਰ ਵਿਖੇ ਟਰੈਕਟਰ ਮਾਰਚ ਕੱਢਿਆ-ਝੁਨੀਰ ਤੋਂ ਸੰਜੀਵ ਸਿੰਗਲਾ ਅਨੁਸਾਰ- ਬਲਾਕ ਦੇ ਪਿੰਡਾਂ 'ਚ ਕਿਸਾਨਾਂ ਵਲੋਂ ਟਰੈਕਟਰ ਮਾਰਚ ਕੱਢਿਆ ਗਿਆ | ਭਾਕਿਯੂ ਏਕਤਾ (ਉਗਰਾਹਾਂ) ਦੇ ਬਲਾਕ ਪ੍ਰਧਾਨ ਕੁਲਦੀਪ ਸਿੰਘ ਚਚੌਹਰ, ਜ਼ਿਲ੍ਹਾ ਆਗੂ ਉੱਤਮ ਸਿੰਘ ਰਾਮਾਨੰਦੀ, ਭਾਕਿਯੂ ਲੱਖੋਵਾਲ ਦੇ ਦਰਸ਼ਨ ਸਿੰਘ ਜਟਾਣਾ, ਕੱੁਲ ਹਿੰਦ ਕਿਸਾਨ ਸਭਾ ਦੇ ਜੁਗਰਾਜ ਸਿੰਘ, ਡਕੌਂਦਾ ਦੇ ਮਨਜੀਤ ਸਿੰਘ ਉੱਲਕ, ਬੁਰਜ ਗਿੱਲ ਦੇ ਅਮਰੀਕ ਸਿੰਘ, ਪੰਜਾਬ ਕਿਸਾਨ ਯੂਨੀਅਨ ਦੇ ਗੁਰਮੇਲ ਸਿੰਘ, ਮਜ਼ਦੂਰ ਆਗੂ ਬਲਜਿੰਦਰ ਸਿੰਘ ਨੇ ਕੇਂਦਰ ਸਰਕਾਰ ਵਲੋਂ ਦਿੱਲੀ ਮੋਰਚੇ ਦੀਆਂ ਰਹਿੰਦੀਆਂ ਮੰਗਾਂ ਨਾ ਲਾਗੂ ਕਰਨ ਲਈ ਕੇਂਦਰ ਸਰਕਾਰ ਦੀ ਨਿਖੇਧੀ ਕਰਦਿਆਂ ਬਿਜਲੀ ਤੇ ਬੀਜ ਬਿੱਲ 2025 ਰੱਦ ਕਰਨ ਦੀ ਮੰਗ ਜ਼ੋਰਦਾਰ ਢੰਗ ਨਾਲ ਰੱਖੀ ਗਈ | ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਮਸਲਿਆਂ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਨਸ਼ਾ ਸਮੱਗਰੀ ਸਮੇਤ ਤਿੰਨ ਵਿਅਕਤੀ ਕਾਬੂ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਵਲੋਂ ਟਰੈਕਟਰ ਮਾਰਚ ਕੱਢਿਆ
Ad Position 24