26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਸਮਾਓਾ ਸਕੂਲ 'ਚ ਸੜਕ ਸੁਰੱਖਿਆ ਜਾਗਰੂਕਤਾ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 29-01-2026
ਭੀਖੀ, 28 ਜਨਵਰੀ (ਸਹੋਤਾ)- ਪੀ. ਐਮ. ਸ੍ਰੀ ਸਮਾਰਟ ਹਾਈ ਸਕੂਲ ਸਮਾਓਾ ਵਿਖੇ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ ਤਹਿਤ ਟਰੈਫ਼ਿਕ ਨਿਯਮਾਂ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਹੌਲਦਾਰ ਸਤਪਾਲ ਸਿੰਘ ਟਰੈਫ਼ਿਕ ਐਜੂਕੇਸ਼ਨ ਸੈੱਲ ਮਾਨਸਾ ਨੇ ਟਰੈਫ਼ਿਕ ਨਿਯਮਾਂ, ਸੜਕ ਸੁਰੱਖਿਆ, ਸਾਈਕਲ ਚਲਾਉਣ ਅਤੇ ਪੈਦਲ ਚੱਲਣ ਦੇ ਨਿਯਮ, ਨਾਬਾਲਗ ਡਰਾਈਵਿੰਗ 'ਤੇ ਪਾਬੰਦੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਵਾਹਨ ਚਲਾਉਣ ਸਮੇਂ ਹੈਲਮਟ ਅਤੇ ਸੀਟ ਬੈਲਟ ਦੀ ਵਰਤੋਂ, ਸੁਰੱਖਿਅਤ ਰਫ਼ਤਾਰ ਅਤੇ ਟਰੈਫ਼ਿਕ ਨਿਯਮਾਂ ਦੀ ਪਾਲਣਾ ਕੀਤੀ ਜਾਵੇ ਤਾਂ ਕਿ ਸੜਕ ਹਾਦਸਾ ਨਾ ਵਾਪਰ ਸਕੇ | ਉਨ੍ਹਾਂ ਕਿਹਾ ਕਿ ਡਰਾਈਵਿੰਗ ਦੌਰਾਨ ਓਵਰ ਸਪੀਡ ਅਤੇ ਨਸ਼ੇ ਤੋਂ ਪਰਹੇਜ਼ ਕਰਨ ਦੇ ਨਾਲ ਹੀ ਟਰੈਫ਼ਿਕ ਲਾਈਟਾਂ, ਸਿਗਨਲ ਅਤੇ ਚਿੰਨ੍ਹਾਂ ਦੀ ਅਹਿਮੀਅਤ ਨੂੰ ਸਮਝਦਿਆਂ ਆਪਣਾ ਫ਼ਰਜ਼ ਨਿਭਾਉਣਾ ਚਾਹੀਦਾ ਹੈ ਤਾਂ ਜੋ ਸੜਕੀ ਸਫ਼ਰ ਦੌਰਾਨ ਆਪਣੀ ਅਤੇ ਦੂਜਿਆਂ ਦੀ ਸੁਰੱਖਿਆ ਬਰਕਰਾਰ ਰਹੇ |
Ad Position 22
No active advertisement
ਪਿਛਲੀ ਖ਼ਬਰ ਧਰਮਪੁਰਾ ਦੇ ਕਬੱਡੀ ਖੇਡ ਮੇਲੇ 'ਚ ਲੌਂਗੋਵਾਲ ਦੇ ਚੋਬਰਾਂ ਨੇ ਮਾਰੀ ਬਾਜ਼ੀ ਅਗਲੀ ਖ਼ਬਰ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਤਹਿਤ ਮੁਫ਼ਤ ਟਰੇਨਿੰਗ -ਨੌਜਵਾਨਾਂ ਨੂੰ ਅੱਗੇ ਆਉਣ ਦੀ ਅਪੀਲ <br/>
Ad Position 24