26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਸ਼ਹਿਰ ਦੇ ਬੁਨਿਆਦੀ ਢਾਂਚੇ ਦੀ ਪੋਲ ਖੋਲ੍ਹਦੇ ਟੁੱਟੇ ਸੀਵਰੇਜ ਚੈਂਬਰ ਢੱਕਣ

Ad Position 21
No active advertisement
ਅਜੀਤ ਡੈਸਕ 29-01-2026

ਮਾਨਸਾ, 28 ਜਨਵਰੀ (ਮੋਹਿਤ ਬਾਂਸਲ)- ਸਥਾਨਕ ਸ਼ਹਿਰ ਦੀਆਂ ਮੁੱਖ ਸੜਕਾਂ 'ਤੇ ਰਿਹਾਇਸ਼ੀ ਇਲਾਕਿਆਂ 'ਚ ਟੁੱਟੇ ਪਏ ਸੀਵਰੇਜ ਚੈਂਬਰਾਂ ਅਤੇ ਉੱਗੜ-ਦੁੱਗੜ ਮੇਨਹੋਲਾਂ ਦੇ ਢੱਕਣ ਆਮ ਲੋਕਾਂ ਲਈ ਮੁਸੀਬਤ ਬਣੇ ਹੋਏ ਹਨ | ਅਜਿਹੀ ਇੱਕ ਸਥਿਤੀ ਸ਼ਹਿਰ ਦੀ ਲਿੰਕ ਰੋਡ 'ਤੇ ਸਥਿਤ ਪੈਟਰੋਲ ਪੰਪ ਕੋਲ ਦੇਖਣ ਨੂੰ ਮਿਲ ਰਹੀ ਹੈ, ਜਿੱਥੇ ਪਿਛਲੇ ਕਈ ਦਿਨਾਂ ਤੋਂ ਸੀਵਰੇਜ ਚੈਂਬਰ ਦਾ ਢੱਕਣ ਟੁੱਟਿਆ ਹੋਇਆ ਹੈ | ਇੱਥੋਂ ਰਾਮ ਬਾਗ਼ ਵੱਲ ਨੂੰ ਸੜਕ ਵੀ ਮੁੜਦੀ ਹੈ | ਜ਼ਿਕਰਯੋਗ ਹੈ ਕਿ ਹਰ ਰੋਜ਼ ਸੈਂਕੜੇ ਕਾਰਾਂ, ਮੋਟਰਸਾਈਕਲ ਅਤੇ ਹੋਰ ਵਾਹਨ ਇਸ ਰਸਤੇ ਤੋਂ ਗੁਜ਼ਰਦੇ ਹਨ ਤੇ ਅਕਸਰ ਇਸ ਸਮੱਸਿਆ ਤੋਂ ਅਣਜਾਣ ਵਾਹਨ ਚਾਲਕ ਇਸ ਵਿਚ ਆਪਣੀਆਂ ਕਾਰਾਂ, ਗੱਡੀਆਂ ਫਸਾ ਬੈਠਦੇ ਹਨ, ਜਿਸ ਨਾਲ ਨਾ ਸਿਰਫ਼ ਵਾਹਨਾਂ ਨੂੰ ਨੁਕਸਾਨ ਪਹੁੰਚਦਾ ਹੈ ਸਗੋਂ ਹਾਦਸਿਆਂ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ | ਨਗਰ ਕੌਂਸਲ ਦੀ ਕਾਰਗੁਜ਼ਾਰੀ ਸਵਾਲਾਂ ਦੇ ਘੇਰੇ 'ਚ ਹੈ | ਬਾਰਸ਼ ਦੇ ਦਿਨਾਂ ਤੇ ਰਾਤ ਸਮੇਂ ਘੱਟ ਰੌਸ਼ਨੀ ਕਾਰਨ ਦੋ-ਪਹੀਆ ਵਾਹਨ ਸਵਾਰਾਂ ਅਤੇ ਪੈਦਲ ਚੱਲਣ ਵਾਲਿਆਂ ਲਈ ਖ਼ਤਰਾ ਹੋਰ ਵੀ ਵੱਧ ਜਾਂਦਾ ਹੈ | ਇਸ ਦੇ ਬਾਵਜੂਦ ਕਿਸੇ ਤਰ੍ਹਾਂ ਦਾ ਕੋਈ ਚਿਤਾਵਨੀ ਬੋਰਡ ਤੱਕ ਇੱਥੇ ਨਜ਼ਰ ਨਹੀਂ ਆਉਂਦਾ ਅਤੇ ਨਾ ਹੀ ਅਸਥਾਈ ਕਵਰ ਦੀ ਕੋਈ ਵਿਵਸਥਾ ਕੀਤੀ ਗਈ ਹੈ | ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਨਗਰ ਦੀਆਂ ਸਮੱਸਿਆਵਾਂ ਸਿਰਫ਼ ਸਿਆਸੀ ਬਿਆਨਾਂ ਤੱਕ ਸਿਮਟ ਕੇ ਰਹਿ ਗਈਆਂ ਹਨ | ਉਨ੍ਹਾਂ ਮੰਗ ਕੀਤੀ ਕਿ ਚੁਣੇ ਹੋਏ ਨੁਮਾਇੰਦੇ ਤੇ ਪ੍ਰਸ਼ਾਸਨ ਅਜਿਹੀਆਂ ਸਮੱਸਿਆਵਾਂ ਦਾ ਜਲਦੀ ਤੋਂ ਜਲਦੀ ਹੱਲ ਕਰਨ ਤਾਂ ਜੋ ਲੋਕਾਂ ਨੂੰ ਕਿਸੇ ਤਰਾਂ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ |

Ad Position 22
No active advertisement
ਪਿਛਲੀ ਖ਼ਬਰ ਮਗਨਰੇਗਾ ਦੇ ਕੰਮ ਬੰਦ ਕਰ ਕੇ ਕੇਂਦਰ ਤੇ ਪੰਜਾਬ ਸਰਕਾਰ ਨੇ ਗ਼ਰੀਬਾਂ ਦੇ ਹੱਥਾਂ 'ਚੋਂ ਰੋਟੀ ਖੋਹੀ-ਸਮਾਓਾ ਅਗਲੀ ਖ਼ਬਰ ਆਂਗਣਵਾੜੀ ਮੁਲਾਜ਼ਮ 12 ਨੂੰ ਛੁੱਟੀ 'ਤੇ ਦੇਸ਼ ਵਿਆਪੀ ਹੜਤਾਲ 'ਚ ਸ਼ਾਮਿਲ ਹੋਣਗੇ
Ad Position 24