ਮਾਨਸਾ ਪੁਲਿਸ ਨੇ ਨਸ਼ੀਲੀਆਂ ਵਸਤਾਂ ਕੀਤੀਆਂ ਬਰਾਮਦ, 8 ਖ਼ਿਲਾਫ਼ ਮੁਕੱਦਮਾ ਦਰਜ
ਅਜੀਤ ਡੈਸਕ
29-01-2026
ਭੁੱਕੀ ਚੂਰਾ ਪੋਸਤ ਤੇ ਸੁਲਫ਼ਾ ਬਰਾਮਦ
-ਸੀ. ਆਈ. ਏ. ਸਟਾਫ਼ ਮਾਨਸਾ ਦੀ ਪੁਲਿਸ ਪਾਰਟੀ ਨੇ ਬੂਟਾ ਸਿੰਘ ਵਾਸੀ ਸਿਰਸੀਵਾਲਾ, ਗੁਰਦੀਪ ਸਿੰਘ ਵਾਸੀ ਟਾਂਡੀਆ ਕੋਲੋਂ 5 ਕਿੱਲੋਗਰਾਮ ਭੁੱਕੀ ਚੂਰਾ ਪੋਸਤ ਅਤੇ ਥਾਣਾ ਬਰੇਟਾ ਪੁਲਿਸ ਨੇ ਰਾਜੂ ਸਿੰਘ ਵਾਸੀ ਖੁਡਾਲ ਕਲਾਂ ਤੋਂ 100 ਗ੍ਰਾਮ ਸੁਲਫ਼ਾ ਬਰਾਮਦ ਕੀਤਾ ਹੈ | ਉਕਤ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਪਰਚੇ ਦਰਜ ਕੀਤੇ ਗਏ ਹਨ |
ਨਸ਼ੀਲੀਆਂ ਗੋਲੀਆਂ ਫੜੀਆਂ
ਸੀ. ਆਈ. ਏ. ਸਟਾਫ਼ ਮਾਨਸਾ ਦੀ ਪੁਲਿਸ ਪਾਰਟੀ ਨੇ ਗੁਰਮੇਲ ਕੌਰ ਤੇ ਰਾਣੋ ਕੌਰ ਵਾਸੀ ਭੀਖੀ ਤੋਂ 40 ਨਸ਼ੀਲੀਆਂ ਗੋਲੀਆਂ ਅਤੇ ਥਾਣਾ ਸਰਦੂਲਗੜ੍ਹ ਪੁਲਿਸ ਨੇ ਓਮ ਪ੍ਰਕਾਸ਼ ਸਿੰਘ ਵਾਸੀ ਸਾਧੂਵਾਲਾ, ਨਿਰਭੈ ਸਿੰਘ ਵਾਸੀ ਜਟਾਣਾ ਕਲਾਂ ਕੋਲੋਂ 50 ਨਸ਼ੀਲੀਆਂ ਗੋਲੀਆਂ ਫੜੀਆਂ ਹਨ | ਸਾਰਿਆਂ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ |