27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਮਾਊਾਟ ਲਿਟਰਾ ਸਕੂਲ ਵਿਖੇ ਗਣਤੰਤਰ ਦਿਵਸ ਮੌਕੇ ਤਿਰੰਗਾ ਲਹਿਰਾਇਆ <br/>

Ad Position 21
No active advertisement
ਮਾਊਾਟ ਲਿਟਰਾ ਜ਼ੀ ਸਕੂਲ ਲਹਿਰਾ ਧੂਰਕੋਟ ਵਿਖੇ 26 ਜਨਵਰੀ ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣ ਮੌਕੇ ਗਗਨ ਬਾਂਸਲ ਸਮੇਤ ਸਮੂਹ ਸਟਾਫ਼ | ਤਸਵੀਰ: ਸੁਖਪਾਲ ਸਿੰਘ ਸੁੱਖੀ <br/> 29-01-2026
ਲਹਿਰਾ ਮੁਹੱਬਤ, 28 ਜਨਵਰੀ (ਸੁਖਪਾਲ ਸਿੰਘ ਸੁੱਖੀ)-ਮਾਊਾਟ ਲਿਟਰਾ ਜ਼ੀ ਸਕੂਲ ਲਹਿਰਾ ਧੂਰਕੋਟ ਰਾਮਪੁਰਾ 'ਚ 26 ਜਨਵਰੀ ਨੂੰ ਗਣਤੰਤਰ ਦਿਵਸ ਵਜੋਂ ਮਨਾਇਆ | ਕਿਉਕਿ 26 ਜਨਵਰੀ 1950 ਨੂੰ ਸਾਡੇ ਦੇਸ਼ ਦਾ ਸੰਵਿਧਾਨ ਲਾਗੂ ਹੋਇਆ ਅਤੇ ਦੇਸ਼ ਪੂਰਨ ਗਣਤੰਤਰ ਬਣ ਗਿਆ | ਉਸ ਦਿਨ ਤੋਂ ਇਹ ਤਿਉਹਾਰ ਹਰ ਸਾਲ ਪੂਰੇ ਦੇਸ਼ ਵਿੱਚ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ | ਇਸ ਵਾਰ ਸਕੂਲ ਦੇ ਵਿਦਿਆਰਥੀਆਂ ਨੂੰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਪੱਧਰ 'ਤੇ ਮਨਾਏ ਜਾ ਰਹੇ ਸਮਾਗਮ ਵਿੱਚ ਹਿੱਸਾ ਲੈਣ ਲਈ ਸੱਦਾ ਦਿੱਤਾ ਗਿਆ | ਜਿਸ ਤਹਿਤ ਸਕੂਲ ਦੇ ਵਿਦਿਆਰਥੀਆਂ ਨੇ ਇਸ ਸਮਾਗਮ ਵਿਚ ਭਾਗ ਲਿਆ ਤੇ ਪੰਜਾਬ ਦੇ ਲੋਕ ਨਾਚ ਲੁੱਡੀ, ਗਿੱਧੇ ਤੇ ਭੰਗੜੇ ਦਾ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਹ ਸਕੂਲ ਲਈ ਬਹੁਤ ਹੀ ਮਾਨ ਵਾਲੀ ਗੱਲ ਹੈ ਕਿ ਸਕੂਲ ਦੇ ਵਿਦਿਆਰਥੀਆਂ ਨੂੰ ਇਹ ਮੌਕਾ ਹਾਸਲ ਹੋਇਆ ਕਿ ਉਹ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਸ਼ਾਮਲ ਹੋ ਸਕੇ | ਇਸ ਤੋਂ ਪਹਿਲਾਂ ਸਕੂਲ ਦੇ ਚੇਅਰਮੈਨ ਭੂਸ਼ਣ ਬਾਂਸਲ ਤੇ ਪ੍ਰਧਾਨ ਗਗਨ ਬਾਂਸਲ ਵਲੋਂ ਸਕੂਲ 'ਚ ਤਿਰੰਗਾ ਝੰਡਾ ਲਹਿਰਾਇਆ ਗਿਆ | ਇਸ ਮੌਕੇ ਸਕੂਲ ਦੇ ਪ੍ਰਧਾਨ ਗਗਨ ਬਾਂਸਲ, ਜਨਰਲ ਸਕੱਤਰ ਨਮਿਤਾ ਬਾਂਸਲ ਅਤੇ ਸਕੂਲ ਪਿ੍ੰਸੀਪਲ ਗੀਤਾ ਪਿੱਲੇ ਨੇ ਸਾਰਿਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਤੇ ਕਿਹਾ ਵਿਦਿਆਰਥੀਆਂ ਨੂੰ ਦੇਸ਼ ਦੇ ਸੱਭਿਆਚਾਰ ਨਾਲ ਜੋੜ ਕੇ ਰੱਖਣਾ ਸਕੂਲ ਦਾ ਪਹਿਲਾ ਫ਼ਰਜ਼ ਹੈ | ਜਿਸ ਨੂੰ ਨਿਭਾਉਣ ਦੀ ਉਹ ਪੂਰੀ ਕੋਸ਼ਿਸ਼ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਮਾਨਸਾ ਵਿਖੇ 9ਵਾਂ ਕ੍ਰਿਕਟ ਚੈਲੰਜਰ ਕੱਪ 10 ਤੋਂ ਅਗਲੀ ਖ਼ਬਰ ਸਿਵਲ ਏਅਰਪੋਰਟ ਵਿਰਕ ਕਲਾਂ ਵਿਖੇ ਗਣਤੰਤਰ ਦਿਵਸ ਮਨਾਇਆ
Ad Position 24