27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਮਾਨਸਾ ਵਿਖੇ 9ਵਾਂ ਕ੍ਰਿਕਟ ਚੈਲੰਜਰ ਕੱਪ 10 ਤੋਂ

Ad Position 21
No active advertisement
ਅਜੀਤ ਡੈਸਕ 29-01-2026
ਮਾਨਸਾ, 28 ਜਨਵਰੀ (ਰਵੀ)- ਬਾਬਾ ਦੀਪ ਸਿੰਘ ਸਪੋਰਟਸ ਐਂਡ ਵੈੱਲਫੇਅਰ ਕਲੱਬ ਮਾਨਸਾ ਵਲੋਂ 9ਵਾਂ ਕ੍ਰਿਕਟ ਚਲੈਂਜਰ ਕੱਪ ਸਥਾਨਕ ਖ਼ਾਲਸਾ ਸਕੂਲ ਦੇ ਕ੍ਰਿਕਟ ਸਟੇਡੀਅਮ ਵਿਖੇ 10 ਫਰਵਰੀ ਤੋਂ 28 ਤੱਕ ਕਰਵਾਇਆ ਜਾ ਰਿਹਾ ਹੈ | ਕਲੱਬ ਮੈਂਬਰ ਸਹਿਜਪ੍ਰੀਤ ਸਿੰਘ, ਵਿਨੇਪਾਲ ਸਿੰਘ, ਭਗਵਾਨਦਾਸ ਕਸਤੂਰੀ, ਪਰਵਿੰਦਰ ਸਿੰਘ ਝੋਟਾ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ 'ਚ ਦੇਸ਼ ਭਰ 'ਚੋਂ 16 ਨਾਮੀ ਟੀਮਾਂ ਭਾਗ ਲੈ ਰਹੀਆਂ ਹਨ ਅਤੇ ਕੌਮੀ ਪੱਧਰ ਦੇ ਆਈ.ਪੀ.ਐਲ. ਖੇਡ ਚੁੱਕੇ ਖਿਡਾਰੀ ਆਪਣੀ ਖੇਡ ਦਾ ਪ੍ਰਦਰਸ਼ਨ ਕਰਨਗੇ | ਉਨ੍ਹਾਂ ਕਿਹਾ ਕਿ ਜੇਤੂ ਟੀਮ ਨੂੰ 10 ਲੱਖ ਰੁਪਏ ਅਤੇ ਦੂਜੇ ਸਥਾਨ 'ਤੇ ਰਹਿਣ ਵਾਲੇ ਖਿਡਾਰੀਆਂ ਨੂੰ 5 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨਸ਼ਿਆਂ ਤੋਂ ਦੂਰ ਕਰ ਕੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਇਸ ਤਰ੍ਹਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ | ਇਸ ਮੌਕੇ ਗੁਰਪ੍ਰੀਤ ਸਿੰਘ ਮੋਨੀ, ਨਵਜੋਤ ਸਿੰਘ ਲਾਡੀ, ਰਾਜਦੀਪ ਸਿੰਘ, ਮਨਪ੍ਰੀਤ ਸਿੰਘ, ਜਗਮੋਹਨ ਸਿੰਘ ਧਾਲੀਵਾਲ, ਰਮਨਦੀਪ ਸਿੰਘ, ਮਨੰੂ ਸ਼ਰਮਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਵਿਖੇ ਕੌਮੀ ਵੋਟਰ ਦਿਵਸ ਸੰਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਮਾਊਾਟ ਲਿਟਰਾ ਸਕੂਲ ਵਿਖੇ ਗਣਤੰਤਰ ਦਿਵਸ ਮੌਕੇ ਤਿਰੰਗਾ ਲਹਿਰਾਇਆ <br/>
Ad Position 24